Shaheed Baba Jiwan Singh Khalsa College, Satlani Sahib, Amritsar

  • Home
  • India
  • Amritsar
  • Shaheed Baba Jiwan Singh Khalsa College, Satlani Sahib, Amritsar

Shaheed Baba Jiwan Singh Khalsa College, Satlani Sahib, Amritsar Contact information, map and directions, contact form, opening hours, services, ratings, photos, videos and announcements from Shaheed Baba Jiwan Singh Khalsa College, Satlani Sahib, Amritsar, Education, Satlani Sahib , Hoshiar Nagar, Amritsar.

20/05/2026
ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਵੱਲੋਂ ਆਯੋਜਿਤ ਸ਼੍ਰੋਮਣੀ ਗੁਰ...
14/05/2026

ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਵੱਲੋਂ ਆਯੋਜਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਡਾਇਰੈਕਟੋਰੇਟ ਸ. ਸੁਖਮਿੰਦਰ ਸਿੰਘ (ਸਕੱਤਰ ਵਿੱਦਿਆ) ਦੀ ਅਗਵਾਈ ਹੇਠ, ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਵੱਲੋਂ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ।

ਬੀਸੀਏ ਤੇ ਬੀਕਾਮ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਲਈ ਨਿਰਧਾਰਤ ਵਾਤਾਵਰਣ ਅਧਿਐਨ ਪਾਠਕ੍ਰਮ (ਈ.ਵੀ.ਐਸ.) ਦੇ ਹਿੱਸੇ ਵਜੋਂ, ਕਾਲਜ ਨੇ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਸੰਬੰਧੀ ਮੁੱਦਿਆਂ, ਵਿਗਿਆਨਕ ਤਰੱਕੀਆਂ ਅਤੇ ਟਿਕਾਊ ਵਿਕਾਸ ਅਭਿਆਸਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

ਵਿਦਿਆਰਥੀਆਂ ਨੇ ਵੱਖ-ਵੱਖ ਥੀਮੈਟਿਕ ਗੈਲਰੀਆਂ ਜਿਵੇਂ ਕਿ ਕਲਾਈਮੇਟ ਚੇਂਜ ਗੈਲਰੀ, ਬਾਇਓਟੈਕਨਾਲੋਜੀ ਗੈਲਰੀ, ਐਨਰਜੀ ਪਾਰਕ, ਅਤੇ ਵਾਤਾਵਰਣ ਸੰਭਾਲ ਸੈਕਸ਼ਨ ਦੀ ਪੜਚੋਲ ਕੀਤੀ, ਜਿੱਥੇ ਉਨ੍ਹਾਂ ਨੇ ਗਲੋਬਲ ਵਾਰਮਿੰਗ, ਨਵਿਆਉਣਯੋਗ ਊਰਜਾ ਸਰੋਤਾਂ, ਜੈਵ ਵਿਭਿੰਨਤਾ ਸੰਭਾਲ ਅਤੇ ਵਾਤਾਵਰਣ 'ਤੇ ਮਨੁੱਖੀ ਪ੍ਰਭਾਵ ਬਾਰੇ ਸਿੱਖਿਆ। ਡਿਜੀਟਲ ਪਲੈਨੇਟੇਰੀਅਮ ਸ਼ੋਅ ਅਤੇ 3D ਸਾਇੰਸ ਥੀਏਟਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਤੁਲਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਦੀ ਮਹੱਤਤਾ ਨੂੰ ਇੰਟਰਐਕਟਿਵ ਅਤੇ ਦਿਲਚਸਪ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ।

ਵਿਦਿਆਰਥੀਆਂ ਦੇ ਨਾਲ ਆਏ ਫੈਕਲਟੀ ਮੈਂਬਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਫੀਲਡ ਦੌਰੇ ਵਿਦਿਆਰਥੀਆਂ ਨੂੰ ਈਵੀਐਸ ਸੰਕਲਪਾਂ ਦੇ ਅਸਲ-ਜੀਵਨ ਦੇ ਉਪਯੋਗਾਂ ਨੂੰ ਦੇਖਣ ਦੀ ਆਗਿਆ ਦੇ ਕੇ ਕਲਾਸਰੂਮ ਸਿੱਖਿਆ ਨੂੰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੇ ਸਾਂਝਾ ਕੀਤਾ ਕਿ ਇਸ ਦੌਰੇ ਨੇ ਵਾਤਾਵਰਣ ਚੁਣੌਤੀਆਂ ਬਾਰੇ ਉਨ੍ਹਾਂ ਦੀ ਜਾਗਰੂਕਤਾ ਨੂੰ ਵਧਾਇਆ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿੱਚ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਹ ਦੌਰਾ ਸਫਲਤਾਪੂਰਵਕ ਸਮਾਪਤ ਹੋਇਆ, ਵਿਦਿਆਰਥੀਆਂ ਵਿੱਚ ਵਿਗਿਆਨਕ ਉਤਸੁਕਤਾ ਅਤੇ ਵਾਤਾਵਰਣ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕਰਦੇ ਹੋਏ ਅਕਾਦਮਿਕ ਉਦੇਸ਼ਾਂ ਨੂੰ ਪੂਰਾ ਕੀਤਾ।

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ, ਅੰਮ੍ਰਿਤਸਰ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ 100% ਰਿਹਾ। ਸਾਰੇ ...
14/05/2026

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ, ਅੰਮ੍ਰਿਤਸਰ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ 100% ਰਿਹਾ। ਸਾਰੇ ਹੀ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।
ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਕਾਲਜ ਵਿੱਚ ਨਵੇਂ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ। ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਲਈ ਕਾਲਜ ਕੈਂਪਸ ਵਿੱਚ ਆ ਕੇ ਜਾਂ ਕਾਲਜ ਦਫ਼ਤਰ ਨਾਲ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਕਮਰਸ ਗਰੁੱਪ) ਦਾ ਨਤੀਜਾ ਸ਼ਾਨਦਾਰ ਰਿਹਾ। ਐਸ਼ਦੀਪ ਕੌਰ ਨੇ 85.6% ਅੰਕ...
13/05/2026

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਕਮਰਸ ਗਰੁੱਪ) ਦਾ ਨਤੀਜਾ ਸ਼ਾਨਦਾਰ ਰਿਹਾ। ਐਸ਼ਦੀਪ ਕੌਰ ਨੇ 85.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਰੋਬਿਨਦੀਪ ਕੌਰ ਨੇ 79.2% ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਨੇ 78% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਸਾਇੰਸ ਗਰੁੱਪ) ਦਾ ਨਤੀਜਾ ਸ਼ਾਨਦਾਰ ਰਿਹਾ। ਸਰੀਨਾ ਕੌਰ ਨੇ 87.4% ਅੰਕ...
13/05/2026

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਸਾਇੰਸ ਗਰੁੱਪ) ਦਾ ਨਤੀਜਾ ਸ਼ਾਨਦਾਰ ਰਿਹਾ। ਸਰੀਨਾ ਕੌਰ ਨੇ 87.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਖੁਸ਼ਨਸੀਬ ਕੌਰ ਨੇ 84.6% ਅੰਕਾਂ ਨਾਲ ਦੂਜਾ ਅਤੇ ਪ੍ਰਿੰਸਪਾਲ ਸਿੰਘ ਨੇ 84.4% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਆਰਟਸ) ਦਾ ਨਤੀਜਾ ਸ਼ਾਨਦਾਰ ਰਿਹਾ। ਸੀਮਾ ਕੌਰ ਨੇ 81% ਅੰਕ ਪ੍ਰਾਪਤ ਕਰ...
13/05/2026

ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ,ਸਤਲਾਣੀ ਸਾਹਿਬ ਦੀ ਬਾਰਵੀਂ ਜਮਾਤ (ਆਰਟਸ) ਦਾ ਨਤੀਜਾ ਸ਼ਾਨਦਾਰ ਰਿਹਾ। ਸੀਮਾ ਕੌਰ ਨੇ 81% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨ ਕੌਰ ਨੇ 80.6% ਅੰਕਾਂ ਨਾਲ ਦੂਜਾ ਅਤੇ ਗਰੇਸ ਨੇ 80.2% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।

ਸਤਲਾਣੀ ਸਾਹਿਬ ਕਾਲਜ ਵਿਖੇ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧ...
05/05/2026

ਸਤਲਾਣੀ ਸਾਹਿਬ ਕਾਲਜ ਵਿਖੇ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਦੀ ਰਹਿਨੁਮਾਈ ਅਤੇ ਵਿਦਿਆ ਸਕੱਤਰ ਸ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੌਰਾਨ ਕਾਲਜ ਦੀ ਵਿਦਿਆਰਥਣ ਨਵਨੀਤ ਕੌਰ ਨੇ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ।ਇਸ ਸੈਮੀਨਾਰ ਦੌਰਾਨ ਪ੍ਰੋ ਸੁਖਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇਸ ਨਗਰ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ੧੬੨੭ ਈਸਵੀ ਵਿੱਚ ਕੀਤੀ ਸੀ। ਗੁਰੂ ਜੀ ਨੇ ਇਹ ਜ਼ਮੀਨ ਕਹਿਲੂਰ (ਬਿਲਾਸਪੁਰ) ਦੇ ਰਾਜਾ ਤਾਰਾ ਚੰਦ ਤੋਂ ਖਰੀਦੀ ਸੀ। ਬਾਬਾ ਗੁਰਦਿੱਤਾ ਜੀ ਨੇ ਬਾਬਾ ਸ੍ਰੀ ਚੰਦ ਜੀ ਪਾਸੋਂ ਇਸ ਨਗਰ ਦੀ ਮੋੜ੍ਹੀ ਗਡਵਾਈ ਸੀ।ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅੰਮ੍ਰਿਤਸਰ ਤੋਂ ਬਾਅਦ ਕੀਰਤਪੁਰ ਸਾਹਿਬ ਨੂੰ ਆਪਣਾ ਮੁੱਖ ਕੇਂਦਰ ਬਣਾਇਆ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ੧੦ ਸਾਲ ਇੱਥੇ ਬਿਤਾਏ ਅਤੇ ੧੬੪੪ ਈਸਵੀ ਵਿੱਚ ਇੱਥੇ ਹੀ ਜੋਤੀ-ਜੋਤ ਸਮਾਏ।ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਇਸੇ ਪਵਿੱਤਰ ਧਰਤੀ 'ਤੇ ਹੋਇਆ।ਗੁਰੂ ਹਰਿਰਾਇ ਜੀ ਨੇ ਵੀ ਆਪਣਾ ਜ਼ਿਆਦਾਤਰ ਸਮਾਂ ਇੱਥੇ ਹੀ ਬਤੀਤ ਕੀਤਾ।
ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦਾ ਬਚਪਨ ਅਤੇ ਜਵਾਨੀ ਦਾ ਕਾਫੀ ਸਮਾਂ ਕੀਰਤਪੁਰ ਸਾਹਿਬ ਵਿਖੇ ਹੀ ਬੀਤਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹ ਵੀ ਆਨੰਦਪੁਰ ਸਾਹਿਬ ਤੋਂ ਹੀ ਨੌਵੇਂ ਪਾਤਸ਼ਾਹ ਜੀ ਦਾ ਸੀਸ ਲੈਣ ਲਈ ਕੀਰਤਪੁਰ ਸਾਹਿਬ ਆਏ ਸਨ। ਇਸ ਤੋਂ ਇਲਾਵਾ ਗੁਰਦੁਆਰਾ ਪਤਾਲਪੁਰੀ ਸਾਹਿਬ,ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਆਦਿ ਕੀਰਤਪੁਰ ਸਾਹਿਬ ਦੇ ਸਭ ਤੋਂ ਪ੍ਰਮੁੱਖ ਅਸਥਾਨ ਹਨ।ਕੀਰਤਪੁਰ ਸਾਹਿਬ ਅੱਜ ਵੀ ਸਿੱਖ ਸ਼ਰਧਾਲੂਆਂ ਲਈ ਇੱਕ ਪ੍ਰਮੁੱਖ ਕੇਂਦਰੀ ਸਥਾਨ ਹੈ ਅਤੇ ਆਨੰਦਪੁਰ ਸਾਹਿਬ ਦੇ ਰਸਤੇ ਵਿੱਚ ਹੋਣ ਕਰਕੇ ਹਜ਼ਾਰਾਂ ਸੰਗਤਾਂ ਰੋਜ਼ਾਨਾ ਇੱਥੇ ਦਰਸ਼ਨਾਂ ਲਈ ਆਉਂਦੀਆਂ ਹਨ।ਇਸ ਸਮੇਂ ਕਾਲਜ ਦੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।

Address

Satlani Sahib , Hoshiar Nagar
Amritsar

Opening Hours

Monday 9am - 3pm
Tuesday 9am - 3pm
Wednesday 9am - 3pm
Thursday 9am - 3pm
Friday 9am - 3pm
Saturday 9am - 3pm

Telephone

+919988096108

Alerts

Be the first to know and let us send you an email when Shaheed Baba Jiwan Singh Khalsa College, Satlani Sahib, Amritsar posts news and promotions. Your email address will not be used for any other purpose, and you can unsubscribe at any time.

Contact The School

Send a message to Shaheed Baba Jiwan Singh Khalsa College, Satlani Sahib, Amritsar:

Shortcuts

Share

Category