14/01/2023
ਮਿਤੀ 10-01-2023 ਤੋਂ 13-01-2023 ਤੱਕ ਇਸ ਹਫ਼ਤੇ ਦੌਰਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਪ੍ਰਬੰਧ ਅਧੀਨ ਸ਼ੌ੍ਮਣੀ ਗੁਰਦੁਆਰਾ ਪ੍ਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧਿਆਪਕਾ ਦੁਆਰਾ ਨਵੇਂ ਵਿੱਦਿਅਕ ਸ਼ੈਸ਼ਨ 2023-24 ਦੇ ਨਵੇਂ ਦਾਖਲਿਆਂ ਸਬੰਧੀ ਇਲਾਕੇ ਦੇ ਨੇੜਲੇ ਪਿੰਡਾਂ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।
29/12/2022
ਅੱਜ ਮਿਤੀ 27-12-2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਦੇ ਅਧਿਆਪਕਾ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ 2023-24 ਦੇ ਦਾਖਲੇ ਸਬੰਧੀ ਪਿੰਡ ਘੁੱਕੇਵਾਲੀ ਵਿਚ ਘਰ-ਘਰ ਜਾ ਕੇ ਮਾਪਿਆਂ ਅਤੇ ਬੱਚਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਹੋਇਆ, ਸਕੂਲ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ।
22/12/2022
ਮਿਤੀ 21-12-2022 ਖਾਲਸਾ ਸੀਨੀਅਰ ਸਕੈਂਡਰੀ ਸਕੂਲ,ਗੁਰੂ ਕਾ ਬਾਗ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਉਹਨਾਂ ਨੇ ਬਹੁਤ ਸੋਹਣੀਆਂ ਦਸਤਾਰਾਂ ਸਜਾਈਆਂ। ਇਸ ਮੌਕੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਜੀ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਗੁਰਵਿੰਦਰ ਸਿੰਘ ਪ੍ਰਚਾਰਕ ਅਤੇ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਵੀ ਹਾਜਰ ਸਨ।
06/12/2022
ਅੱਜ ਮਿਤੀ 05-12-2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ SMC ਕਮੇਟੀ ਦੀ ਮੀਟਿੰਗ ਬੁਲਾਈ ਗਈ। ਜਿਸ ਵਿਚ ਸ਼ੈਸ਼ਨ 2023-24 ਦੇ ਨਵੇਂ ਦਾਖਲਿਆਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਸਕੂਲ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।
06/12/2022
ਅੱਜ ਮਿਤੀ 05-12-2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਵਿਖੇ Salad Making Competition ਕਰਵਾਇਆ ਗਿਆ। ਜਿਸ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਦੁਆਰਾ ਬਹੁਤ ਹੀ ਵਧੀਆ ਢੰਗ ਨਾਲ ਸਲਾਦ ਨੂੰ ਕੱਟਿਆ ਅਤੇ ਸਜਾਇਆ ਗਿਆ। ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਅਤੇ SMC ਕਮੇਟੀ ਦੇ ਮੈਂਬਰਾਂ ਦੁਆਰਾ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
23/11/2022
ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਦੇ ਬਾਰਵੀਂ ਕਲਾਸ ਦੇ ਵਿਦਿਆਰਥੀ ਅਨਵਰਜੀਤ ਸਿੰਘ ਨੇ ਸਟੇਟ ਪੱਧਰੀ ਖੇਡਾਂ ਵਿੱਚ U-19 ਰੈਸਲਿੰਗ (ਗਰੀਕੋ ਰੋਮਨ) ਅਤੇ U-19 ਰੈਸਲਿੰਗ (ਫਰੀ ਸਟਾਈਲ)ਵਿੱਚ ਤੀਸਰਾ ਸਥਾਨ ਹਾਸਲ ਕੀਤਾ।
22/11/2022
ਖਾਲਸਾਈ ਖੇਡ ਉਤਸਵ ਸਕੂਲਜ਼-2022
ਡਾਇਰੈਕਟੋਰੇਟ ਆਫ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਤਿੰਨ ਰੋਜਾ ਖਾਲਸਾਈ ਖੇਡ ਉਤਸਵ ਸਕੂਲਜ਼-2022 ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ਼ ਦੀ ਅੰਡਰ-19 ਹੈਂਡਬਾਲ ਟੀਮ (ਲੜਕੀਆਂ) ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ-19 ਹੈਂਡਬਾਲ ਟੀਮ (ਲੜਕੇ) ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਮੌਕੇ ਡਾ.ਦਲਜੀਤ ਸਿੰਘ ਚੀਮਾ (ਸਾਬਕਾ ਸਿੱਖਿਆ ਮੰਤਰੀ),ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਰਮਪੁਰੀ, ਸਰਦਾਰ ਰਜਿੰਦਰ ਸਿੰਘ ਮਹਿਤਾ( ਮੈਂਬਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ,ਸਰਦਾਰ ਸੁਰਜੀਤ ਸਿੰਘ ਭਿਟੇਵੱਡ( ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ),ਸਰਦਾਰ ਸੁਖਮਿੰਦਰ ਸਿੰਘ (ਐਜੂਕੇਸ਼ਨ ਸਕੱਤਰ),ਬੀਬੀ ਸਤਵੰਤ ਕੌਰ (ਸਹਾਇਕ ਡਾਇਰੈਕਟਰ) ਵੱਲੋਂ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸਰਦਾਰ ਚਰਨਜੀਤ ਸਿੰਘ ਅਤੇ ਪ੍ਰਿੰਸੀਪਲ ਸਰਦਾਰ ਦਿਲਬਾਗ ਸਿੰਘ ਹਾਜ਼ਰ ਸਨ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਰਾਜਵਿੰਦਰ ਕੌਰ ਨੇ ਇਸ ਜਿੱਤ ਨੂੰ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਦੱਸਿਆ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹੋਰ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
16/11/2022
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵੱਲੋਂ ਖੇਤਰੀ ਸਰਸ ਮੇਲਾ, ਅੰਮ੍ਰਿਤਸਰ- 2022 ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਆਯੋਜਿਤ ਕੀਤਾ ਗਿਆ ਹੈ। ਅੱਜ ਮਿਤੀ 16 ਨਵੰਬਰ 2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਦੀਆਂ ਵਿਦਿਆਰਥਣਾਂ ਦੁਆਰਾ ਹਿੱਸਾ ਲਿਆ ਗਿਆ। ਜਿਸ ਵਿੱਚ ਉਹਨਾਂ ਵੱਲੋਂ ਗਰੁੱਪ ਫੋਕ ਡਾਂਸ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸ੍ਰੀ ਰਾਜੇਸ਼ ਕੁਮਾਰ (D.O) ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।
13/11/2022
ਮਿਤੀ 5 ਅਕਤੂਬਰ 2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਅਤੇ ਇੰਗਲਿਸ਼ ਵਿੱਚ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
07/11/2022
ਅੱਜ ਮਿਤੀ 7-11-2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਕਵੀਸ਼ਰੀ,ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਜੀ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨਾਲ ਸਾਂਝ ਪਾਈ।ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਵੱਲੋਂ ਸ਼ਬਦ ਕੀਰਤਨ, ਕਵੀਸ਼ਰੀ,ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
04/11/2022
ਅੱਜ ਮਿਤੀ 4-11-2022 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਦੇ ਵਿਦਿਆਰਥੀਆਂ ਦੁਆਰਾ ਖੇਤਰੀ ਸਰਸ ਮੇਲਾ,ਅੰਮ੍ਰਿਤਸਰ 2022 ਵਿੱਚ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਅਤੇ ਲੋਕ ਗੀਤ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ।
02/11/2022
ਦ੍ਰਿਸ਼ਟੀ ਰੱਥ ਯਾਤਰਾ ਪੱਛਮੀ ਬੰਗਾਲ ਤੋਂ ਚੱਲ ਕੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਹੁੰਦੀ ਹੋਈ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਕਾ ਬਾਗ ਵਿਖੇ ਮਿਤੀ 29ਅਕਤੂਬਰ 2022 ਨੂੰ ਪੁੱਜੀ। ਜਿਸ ਦੀ ਅਗਵਾਈ ਡਾਕਟਰ ਸਵੱਪਨ ਕੁਮਾਰ ਸਾਮੰਤ ਨੇ ਕੀਤੀ। ਡਾਕਟਰ ਸਾਮੰਤ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਕੋਲੋਂ ਅੱਖਾਂ ਦੀ ਸਾਂਭ ਸੰਭਾਲ ਸਬੰਧੀ ਪ੍ਰਸ਼ਨ ਵੀ ਪੁੱਛੇ। ਉਹਨਾਂ ਦੁਆਰਾ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਦੁਆਰਾ ਡਾਕਟਰ ਸਵੱਪਨ ਕੁਮਾਰ ਸਾਮੰਤ ਤੇ ਉਨ੍ਹਾਂ ਦੀ ਟੀਮ ਨੂੰ ਸ਼ੀਲਡਾ ਦੇ ਕੇ ਸਨਮਾਨਿਤ ਕੀਤਾ ਗਿਆ।