Guru Nanak Dev University, Amritsar

Guru Nanak Dev University, Amritsar Official page of Guru Nanak Dev University, Amritsar. NAAC Grade A++ | Excellence in Education & Research. Like & Follow for official updates.
(213)

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਦੁਨੀਆ ਵਿੱਚ ਆਪਣਾ ਕਰੀਅਰ ਬਣਾਉਣਾ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਦਾ ਆਯੋਜਨ, 1...
25/08/2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਦੁਨੀਆ ਵਿੱਚ ਆਪਣਾ ਕਰੀਅਰ ਬਣਾਉਣਾ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਦਾ ਆਯੋਜਨ, 100 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ

ਅੰਮ੍ਰਿਤਸਰ, 25 ਅਗਸਤ 2026 –

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੀ ਪਲੇਸਮੈਂਟ ਅਤੇ ਇੰਟਰਨਸ਼ਿਪ ਕਮੇਟੀ ਵੱਲੋਂ ‘ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਦੁਨੀਆ ਵਿੱਚ ਆਪਣਾ ਕਰੀਅਰ ਬਣਾਉਣਾ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੌਰਾਨ ਫੈਡਰਲ ਬੈਂਕ ਦੀ ਅਧਿਕਾਰੀ ਅਤੇ ਕੈਂਪਸ-ਟੂ-ਕਾਰਪੋਰੇਟ ਮਾਰਗਦਰਸ਼ਕ ਜਹਾਨਵੀ ਮੋਂਗੀਆ ਨੇ ਵਿਦਿਆਰਥੀਆਂ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਬਦਲਦੇ ਦੌਰ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਸੈਸ਼ਨ ਦਾ ਆਯੋਜਨ ਪਲੇਸਮੈਂਟ ਅਤੇ ਇੰਟਰਨਸ਼ਿਪ ਕਮੇਟੀ ਦੀ ਕੋਆਰਡੀਨੇਟਰ ਡਾ. ਦਿਲਪ੍ਰੀਤ ਕੌਰ ਦੀ ਅਗਵਾਈ ਵਿਚ ਕੀਤਾ ਗਿਆ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਅਜਿਹੇ ਮੌਕੇ ਪੈਦਾ ਕਰਨ ਵਿੱਚ ਡਾ. ਆਭਾ ਭੱਲਾ, ਡਾ. ਸੰਜੀਵ, ਡਾ. ਸਿਮਰਨ ਬੇਦੀ ਅਤੇ ਸੁਸ਼ਰੀ ਅੰਕਸ਼ਾ ਚੋਪੜਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।
ਸੁਸ਼ਰੀ ਜਹਾਨਵੀ ਮੋਂਗੀਆ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਦੇ ਐੱਮ.ਬੀ.ਏ. ਤਜਰਬਿਆਂ, ਜਿਵੇਂ ਵਿਭਾਗੀ ਗਤੀਵਿਧੀਆਂ, ਫੈਸਟ, ਕਮੇਟੀਆਂ, ਇੰਟਰਨਸ਼ਿਪ ਅਤੇ ਪ੍ਰਾਜੈਕਟਾਂ ਨੂੰ ਮੁੜ ਵਿਚਾਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਉਨ੍ਹਾਂ ਵੱਲੋਂ ਅਸਲ ਵਿੱਚ ਕੀ ਹਾਸਲ ਕੀਤਾ ਗਿਆ ਹੈ, ਇਸ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਸਹੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰ ਅਤੇ ਤੱਥਾਂ ’ਤੇ ਆਧਾਰਿਤ ਰਿਜ਼ਿਊਮ ਤਿਆਰ ਕਰਨ ਅਤੇ ਬਾਅਦ ਵਿੱਚ ਨੌਕਰੀ ਦੇ ਵੇਰਵੇ ਅਨੁਸਾਰ ਉਸ ਵਿੱਚ ਲੋੜੀਂਦੇ ਸੁਧਾਰ ਕਰਨ ਲਈ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਸਹਾਇਤਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸਿਰਫ਼ ਜਾਣਕਾਰੀ ਨੂੰ ਬਿਹਤਰ ਢੰਗ ਨਾਲ ਪੇਸ਼ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਤਜਰਬੇ ਘੜਨ, ਅੰਕੜੇ ਮਨਘੜਤ ਤਰੀਕੇ ਨਾਲ ਜੋੜਨ ਜਾਂ ਅਜਿਹੇ ਹੁਨਰ ਦਰਸਾਉਣ ਲਈ ਜੋ ਵਿਦਿਆਰਥੀ ਇੰਟਰਵਿਊ ਦੌਰਾਨ ਭਰੋਸੇ ਨਾਲ ਪੇਸ਼ ਨਾ ਕਰ ਸਕੇ।
ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਰੀਅਰ ਨਿਰਮਾਣ, ਨੌਕਰੀ ਲਈ ਤਿਆਰੀ ਅਤੇ ਬਦਲਦੇ ਰੁਜ਼ਗਾਰ ਬਾਜ਼ਾਰ ਦੀਆਂ ਲੋੜਾਂ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਸੈਸ਼ਨ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਡਾਇਰੈਕਟਰ ਡਾ. ਵਿਕਰਮ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ। ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਅਤੇ ਉਨ੍ਹਾਂ ਨੂੰ ਪਲੇਸਮੈਂਟ ਲਈ ਤਿਆਰ ਕਰਨ ਦੇ ਉਦੇਸ਼ ਨਾਲ ਭਵਿੱਖ ਵਿੱਚ ਵੀ ਅਜਿਹੇ ਵਿਚਾਰ-ਵਟਾਂਦਰੇ ਅਤੇ ਮਾਰਗਦਰਸ਼ਨ ਸੈਸ਼ਨ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਗਈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਭੀਮ ਰਾਓ ਰਾਮ ਜੀ ਅੰਬੇਡਕਰ ਦੀ ਜੀਵਨੀ ਅਤੇ ਸਮਾਜਿਕ ਬਰਾਬਰੀ ਲਈ ਉਨ੍ਹਾਂ ਦੇ ਸੰਘਰਸ਼ ’ਤੇ ਵਿਸ਼ੇਸ਼ ਭਾਸ਼ਣਅੰਮ...
25/08/2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਭੀਮ ਰਾਓ ਰਾਮ ਜੀ ਅੰਬੇਡਕਰ ਦੀ ਜੀਵਨੀ ਅਤੇ ਸਮਾਜਿਕ ਬਰਾਬਰੀ ਲਈ ਉਨ੍ਹਾਂ ਦੇ ਸੰਘਰਸ਼ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 25 ਅਗਸਤ 2026:

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਡਾ. ਬੀ.ਆਰ. ਅੰਬੇਡਕਰ ਚੇਅਰ ਦੇ ਸਹਿਯੋਗ ਨਾਲ ‘ਭਾਰਤ ਰਤਨ: ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੀ ਜੀਵਨੀ’ ਵਿਸ਼ੇ ’ਤੇ ਮਾਹਿਰ ਭਾਸ਼ਣ ਕਰਵਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਦੀ ਲਗਾਤਾਰ ਅਗਵਾਈ ਅਤੇ ਪ੍ਰੇਰਨਾ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਪੇਸ਼ੇਵਰ ਅਤੇ ਸਮੁੱਚੇ ਵਿਕਾਸ ਨਾਲ ਸਬੰਧਤ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ।ਇਸ ਭਾਸ਼ਣ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਹ ਭਾਸ਼ਣ ਡਾ. ਪਵਨ ਕੁਮਾਰ, ਪ੍ਰੋਫੈਸਰ, ਡਾ. ਬੀ.ਆਰ. ਅੰਬੇਡਕਰ ਚੇਅਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਬੀ.ਆਰ. ਅੰਬੇਡਕਰ ਚੇਅਰ ਨਾਲ ਸਬੰਧਤ ਮਾਹਿਰ ਡਾ. ਪੁਨੀਤ ਕੌਰ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ ਪ੍ਰੋ. (ਡਾ.) ਵਿਕਰਮ ਸੰਧੂ ਨੇ ਡਾ. ਪਵਨ ਕੁਮਾਰ ਦਾ ਸੱਦਾ ਸਵੀਕਾਰ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦਾ ਤਾਲਮੇਲ ਡਾ. ਦਿਲਪ੍ਰੀਤ ਕੌਰ, ਡਾ. ਜਪਨੀਤ ਢਿੱਲੋਂ ਅਤੇ ਸ੍ਰੀਮਤੀ ਅੰਕਸ਼ਾ ਚੋਪੜਾ ਵੱਲੋਂ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਡਾ. ਪੁਨੀਤ ਕੌਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਮੁੱਢਲੇ ਜੀਵਨ, ਸਿੱਖਿਆ ਅਤੇ ਸਮਾਜਿਕ ਸੰਘਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੜੌਦਾ ਰਿਆਸਤ ਦੀ ਵਜ਼ੀਫ਼ਾ ਸਹਾਇਤਾ ਰਾਹੀਂ ਡਾ. ਅੰਬੇਡਕਰ 1913 ਵਿੱਚ ਕੋਲੰਬੀਆ ਯੂਨੀਵਰਸਿਟੀ ਪਹੁੰਚੇ। ਬੜੌਦਾ ਰਿਆਸਤ ਵਿੱਚ ਸੇਵਾ ਦੌਰਾਨ ਉਨ੍ਹਾਂ ਨੂੰ ਜਾਤੀ ਆਧਾਰਿਤ ਭੇਦਭਾਵ ਅਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੇ ਬੜੌਦਾ ਦੀ ਸਰਕਾਰੀ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ।
ਉਨ੍ਹਾਂ 1927 ਦੇ ਇਤਿਹਾਸਕ ਮਹਾੜ ਸਤਿਆਗ੍ਰਹਿ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਨੇ ਹਜ਼ਾਰਾਂ ਦਲਿਤਾਂ ਦੀ ਅਗਵਾਈ ਕਰਦਿਆਂ ਚਵਦਾਰ ਤਲਾਬ ਤੋਂ ਪਾਣੀ ਪੀ ਕੇ ਜਨਤਕ ਸਰੋਤਾਂ ’ਤੇ ਬਰਾਬਰ ਦੇ ਹੱਕ ਦਾ ਦਾਅਵਾ ਕੀਤਾ। ਇਹ ਸੰਘਰਸ਼ ਸਨਮਾਨ, ਬਰਾਬਰੀ ਅਤੇ ਸਮਾਜਿਕ ਨਿਆਂ ਦੀ ਲੜਾਈ ਦਾ ਮਹੱਤਵਪੂਰਨ ਪ੍ਰਤੀਕ ਬਣਿਆ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਨਾਲ ਜੁੜੇ ਹੱਕ ਨੂੰ 1937 ਵਿੱਚ ਬੰਬਈ ਹਾਈ ਕੋਰਟ ਵੱਲੋਂ ਵੀ ਮਾਨਤਾ ਦਿੱਤੀ ਗਈ ਅਤੇ ਹੁਣ ਇਸ ਦਿਨ ਨੂੰ ‘ਸਮਾਜਿਕ ਸਸ਼ਕਤੀਕਰਨ ਦਿਵਸ’ ਵਜੋਂ ਯਾਦ ਕੀਤਾ ਜਾਂਦਾ ਹੈ।
ਡਾ. ਪੁਨੀਤ ਕੌਰ ਨੇ ਡਾ. ਅੰਬੇਡਕਰ ਦੇ ਸੰਸਥਾਗਤ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦਾ ਜ਼ਿਕਰ ਕਰਦਿਆਂ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਨਾਲ ਸਬੰਧਤ ਉਨ੍ਹਾਂ ਦੇ ਵਿਚਾਰਾਂ, ਮਜ਼ਦੂਰ ਮੰਤਰੀ ਵਜੋਂ ਉਨ੍ਹਾਂ ਵੱਲੋਂ ਕੀਤੇ ਗਏ ਮਹੱਤਵਪੂਰਨ ਕਿਰਤ ਅਤੇ ਸਮਾਜਿਕ ਸੁਰੱਖਿਆ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਅਤੇ ਸੰਵਿਧਾਨ ਦੀ ਖਰੜਾ ਕਮੇਟੀ ਦੇ ਚੇਅਰਮੈਨ ਵਜੋਂ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਸੰਵਿਧਾਨ ਦੀਆਂ ਧਾਰਾਵਾਂ 14, 15 ਅਤੇ 17, ਰਾਜ ਦੇ ਨੀਤੀ-ਨਿਰਦੇਸ਼ਕ ਤੱਤਾਂ ਅਤੇ ਪ੍ਰਸਤਾਵਨਾ ਵਿੱਚ ਦਰਜ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਆਦਰਸ਼ਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ।
ਉਨ੍ਹਾਂ ਡਾ. ਅੰਬੇਡਕਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਯਤਨਾਂ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਹਿੰਦੂ ਕੋਡ ਬਿੱਲ ਅਤੇ ਮਜ਼ਦੂਰਾਂ ਨਾਲ ਸਬੰਧਤ ਕਾਨੂੰਨਾਂ ਰਾਹੀਂ ਔਰਤਾਂ ਲਈ ਜਣੇਪਾ ਲਾਭ, ਬਰਾਬਰ ਤਨਖ਼ਾਹ ਅਤੇ ਵੋਟ ਦੇ ਅਧਿਕਾਰ ਵਰਗੇ ਮੁੱਦਿਆਂ ਦੀ ਵਕਾਲਤ ਬਾਰੇ ਦੱਸਿਆ।
ਡਾ. ਪੁਨੀਤ ਕੌਰ ਨੇ ਡਾ. ਅੰਬੇਡਕਰ ਵੱਲੋਂ 1956 ਵਿੱਚ ਨਾਗਪੁਰ ਵਿਖੇ ਬੁੱਧ ਧਰਮ ਅਪਣਾਉਣ, ਉਨ੍ਹਾਂ ਦੀ ਵਿਦਵਤਾ ਅਤੇ ਪ੍ਰਮੁੱਖ ਰਚਨਾਵਾਂ ‘ਜਾਤੀ ਦਾ ਵਿਨਾਸ਼’, ‘ਦ ਅਨਟੱਚੇਬਲਜ਼’ ਅਤੇ ‘ਦ ਬੁੱਧਾ ਐਂਡ ਹਿਜ਼ ਧੰਮਾ’ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਨੂੰ ਨੌਂ ਭਾਸ਼ਾਵਾਂ ’ਤੇ ਮੁਹਾਰਤ ਹਾਸਲ ਸੀ ਅਤੇ ਉਨ੍ਹਾਂ ਨੇ ਆਪਣਾ ਜੀਵਨ ਗਿਆਨ, ਸਮਾਜਿਕ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕੀਤਾ।
ਉਨ੍ਹਾਂ ਆਪਣੇ ਭਾਸ਼ਣ ਦੇ ਅੰਤ ਵਿੱਚ ਡਾ. ਭੀਮ ਰਾਓ ਅੰਬੇਡਕਰ ਨੂੰ 1990 ਵਿੱਚ ਮਰਨ ਉਪਰੰਤ ਦਿੱਤੇ ਗਏ ਭਾਰਤ ਰਤਨ ਸਨਮਾਨ ਅਤੇ 6 ਦਸੰਬਰ 1956 ਨੂੰ ਹੋਏ ਉਨ੍ਹਾਂ ਦੇ ਦੇਹਾਂਤ ਦਾ ਜ਼ਿਕਰ ਕੀਤਾ। ਹਰ ਸਾਲ 6 ਦਸੰਬਰ ਨੂੰ ਮਹਾਪਰਿਨਿਰਵਾਣ ਦਿਵਸ ਵਜੋਂ ਮਨਾਇਆ ਜਾਂਦਾ ਹੈ।

24/08/2026

ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਕੋਰਸਾਂ ਦਾ ਦਾਖਲਾ 10 ਸਤੰਬਰ ਤਕ
ਅੰਮ੍ਰਿਤਸਰ 24 ਅਗਸਤ 2026 -

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਭਰਨ ਲਈ ਪਹਿਲ ਦੇ ਅਧਾਰ ਤੇ ਦਾਖਲੇ ਦੀ ਮਿਤੀ 10 ਸਤੰਬਰ ਤਕ ਵਧਾਅ ਦਿੱਤੀ ਗਈ ਹੈ।
ਵਿਭਾਗ ਡਾਇਰੈਕਟਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਨੈਨੀ, ਸਰਟੀਫਿਕੇਟ ਕੋਰਸ ਇੰਨ ਡਾਇਟ ਐਂਡ ਨੁਟ੍ਰੀਸ਼ਿਅਨ, ਅਤੇ ਇੱਕ ਸਾਲ ਦੇ ਡਿਪਲੋਮਾ ਕੋਰਸਾਂ ਵਿਚ ਡਿਪਲੋਮਾ ਇੰਨ ਫੈਸ਼ਨ ਡਿਜ਼ਾਇਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਉਟਰ ਐਪਲੀਕੇਸ਼ਨ, ਡਿਪਲੋਮਾ ਇੰਨ ਗ੍ਰਾਫਿਕਸ ਐਂਡ ਵੈੱਬ ਡਿਜ਼ਾਇਨਿੰਗ, ਡਿਪਲੋਮਾ ਇੰਨ ਨੈਨੀ ਕੇਅਰ ਐਂਡ ਚਾਇਲਡ ਡਿਵੇਲਪਮੈਂਟ, ਡਿਪਲੋਮਾ ਇੰਨ ਹੈਲਥ ਐਂਡ ਨੂਟ੍ਰੀਸ਼ਿਅਨ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਦਾਖਲਾ ਫਾਰਮ ਵਿਭਾਗ ਦੀ ਵੈੱਬਸਾਈਟ http://www.gndu.ac.in/lifelong/default.aspx

(http://www.gndu.ac.in/lifelong/default.aspx) ‘ਤੇ ਭਰ ਸਕਦੇ ਹਨ।

ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵਿਸ਼ੇਸ਼ ਭਾਸ਼ਣ ਦਾ ਆਯੋਜਨਅੰਮ੍ਰਿਤਸਰ, 24 ਅਗਸਤ 2026ਭਾਰਤ ...
24/08/2026

ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 24 ਅਗਸਤ 2026
ਭਾਰਤ ਅਤੇ ਮੱਧ ਏਸ਼ੀਆ ਦੇ ਸਬੰਧਾਂ ਦੀ ਇਤਿਹਾਸਕ ਅਤੇ ਰਣਨੀਤਕ ਮਹੱਤਤਾ ਨੂੰ ਸਮਝਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵੱਲੋਂ ‘ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਕੂਟਨੀਤਕਾਂ, ਸਿੱਖਿਆ ਸ਼ਾਸਤਰੀਆਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਇਤਿਹਾਸਕ ਅਤੇ ਰਣਨੀਤਕ ਪੱਖਾਂ ’ਤੇ ਵਿਚਾਰ ਕੀਤਾ ਗਿਆ। ਇਹ ਸਬੰਧ ਵਿਸ਼ਵ ਪੱਧਰ ’ਤੇ ਭੂ-ਰਾਜਨੀਤਕ ਤਬਦੀਲੀਆਂ ਦੇ ਇੱਕ ਮਹੱਤਵਪੂਰਨ ਦੌਰ ਨਾਲ ਜੁੜੇ ਹੋਏ ਹਨ।

ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਅਧਿਕਾਰੀ ਐਂਬ. ਅਸ਼ੋਕ ਕੇ. ਸ਼ਰਮਾ ਨੇ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਆਪਣੇ ਲੰਮੇ ਕੂਟਨੀਤਕ ਤਜਰਬੇ ਦੇ ਆਧਾਰ ’ਤੇ ਉਨ੍ਹਾਂ ਨੇ ਕੋਲਡ ਵਾਰ ਦੇ ਦੌਰ ਵਿੱਚ ਭਾਰਤ ਦੀ ਵਿਦੇਸ਼ ਨੀਤੀ ਅਤੇ ਮੱਧ ਏਸ਼ੀਆ ਨਾਲ ਉਸ ਦੇ ਸਬੰਧਾਂ ਬਾਰੇ ਵਿਚਾਰ ਸਾਂਝੇ ਕੀਤੇ। ਸੁਲੇਮਾਨ ਡੇਮੀਰੇਲ ਯੂਨੀਵਰਸਿਟੀ, ਅਲਮਾਟੀ, ਕਜ਼ਾਕਿਸਤਾਨ ਦੇ ਡਾ. ਰਾਜ ਕੁਮਾਰ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੰਦਿਆਂ ਕੋਲਡ ਵਾਰ ਦੌਰਾਨ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਇਤਿਹਾਸਕ, ਰਾਜਨੀਤਕ ਅਤੇ ਰਣਨੀਤਕ ਪੱਖਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਇਨ੍ਹਾਂ ਇਤਿਹਾਸਕ ਸਬੰਧਾਂ ਨੂੰ ਭਾਰਤ ਦੇ ਮੌਜੂਦਾ ਮੱਧ ਏਸ਼ੀਆ ਨਾਲ ਸਬੰਧਾਂ ਨੂੰ ਸਮਝਣ ਲਈ ਮਹੱਤਵਪੂਰਨ ਦੱਸਿਆ।

ਇਸ ਮੌਕੇ ਹਿਊਮਨ ਜੈਨੇਟਿਕਸ ਵਿਭਾਗ ਦੀ ਪ੍ਰੋ. (ਡਾ.) ਵਸੁਧਾ ਸੰਬਿਆਲ ਅਤੇ ਜੀ.ਜੇ.ਸੀ.ਈ.ਆਈ. ਦੀ ਕੋਆਰਡੀਨੇਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਦੀ ਕੋਆਰਡੀਨੇਟਰ ਡਾ. ਸਵਾਤੀ ਮਹਿਤਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੈਂਟਰ ਦੇ ਉਦੇਸ਼ਾਂ ਅਤੇ ਅਕਾਦਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੱਧ ਏਸ਼ੀਆ ਨਾਲ ਭਾਰਤ ਦੇ ਇਤਿਹਾਸਕ ਸਬੰਧਾਂ ਨੂੰ ਸਮਝਣ ਦੀ ਮਹੱਤਤਾ ਅਤੇ ਮੱਧ ਏਸ਼ੀਆ ਸਬੰਧੀ ਖੋਜ, ਅਕਾਦਮਿਕ ਸੰਵਾਦ, ਨੀਤੀ ਆਧਾਰਿਤ ਵਿਚਾਰ-ਵਟਾਂਦਰੇ ਅਤੇ ਸਹਿਯੋਗੀ ਪਹਿਲਕਦਮੀਆਂ ਪ੍ਰਤੀ ਸੈਂਟਰ ਦੀ ਵਚਨਬੱਧਤਾ ਬਾਰੇ ਦੱਸਿਆ।

ਡਾ. ਆਦਿਤਿਆ ਪਰੀਹਾਰ, ਸਮਾਜਿਕ ਕਾਰਜ ਵਿਭਾਗ ਨੇ ਵਿਚਾਰ-ਵਟਾਂਦਰੇ ਦਾ ਸੰਚਾਲਨ ਕੀਤਾ। ਇਸ ਦੌਰਾਨ ਭਾਗ ਲੈਣ ਵਾਲ਼ਿਆਂ ਨੇ ਕੋਲਡ ਵਾਰ ਦੌਰਾਨ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਵੱਖ-ਵੱਖ ਪੱਖਾਂ ਅਤੇ ਮੌਜੂਦਾ ਭੂ-ਰਾਜਨੀਤਕ ਸੰਦਰਭ ਵਿੱਚ ਉਨ੍ਹਾਂ ਦੀ ਪ੍ਰਸੰਗਿਕਤਾ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਮੁਨੀਸ਼ ਸੈਣੀ ਅਤੇ ਡਾ. ਪ੍ਰਭਸਿਮਰਨ ਸਿੰਘ, ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਨੇ ਫੈਕਲਟੀ ਸਲਾਹਕਾਰ ਵਜੋਂ ਭੂਮਿਕਾ ਨਿਭਾਈ। ਸਮਾਗਮ ਵਿੱਚ ਕਜ਼ਾਕਿਸਤਾਨ ਗਣਰਾਜ ਦੇ ਦੂਤਾਵਾਸ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਅੰਬੈਸਡਰ ਗਿਤੇਸ਼ ਸ਼ਰਮਾ (ਆਈ.ਐੱਫ.ਐੱਸ. ਸੇਵਾਮੁਕਤ), ਪ੍ਰੋ. ਰਾਮਾਕਾਂਤ ਦਿਵੇਦੀ, ਆਈ.ਸੀ.ਏ.ਐੱਫ. ਅਤੇ ਮੱਧ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦਵਾਨਾਂ ਨੇ ਵੀ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਵਿਸ਼ੇਸ਼ ਭਾਸ਼ਣ ਨੇ ਮੱਧ ਏਸ਼ੀਆ ਸਬੰਧੀ ਅਕਾਦਮਿਕ ਰੁਚੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਭਾਰਤ ਅਤੇ ਮੱਧ ਏਸ਼ੀਆ ਦੇ ਸਬੰਧਾਂ ਦੀਆਂ ਇਤਿਹਾਸਕ ਨੀਹਾਂ ’ਤੇ ਵਿਚਾਰ-ਵਟਾਂਦਰੇ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਸੈਕਰਾਮੈਂਟੋ ਵਿਖੇ ਜ਼ੇਵੀਅਰ ਬੇਸੇਰਾ ਨਾਲ ਕੀਤੀ ਮੁਲਾਕਾਤਗੁਰੂ ਨਾਨਕ ਦੇਵ ...
23/08/2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਸੈਕਰਾਮੈਂਟੋ ਵਿਖੇ ਜ਼ੇਵੀਅਰ ਬੇਸੇਰਾ ਨਾਲ ਕੀਤੀ ਮੁਲਾਕਾਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਵਿਰਾਸਤ ਬਾਰੇ ਹੋਈ ਵਿਚਾਰ-ਚਰਚਾ

ਅੰਮ੍ਰਿਤਸਰ, 22 ਅਗਸਤ 2026: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕੈਲੀਫੋਰਨੀਆ ਅਧਾਰਿਤ ਵਕੀਲ ਜਸਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਸ੍ਰੀ ਜ਼ੇਵੀਅਰ ਬੇਸੇਰਾ ਨਾਲ ਮੁਲਾਕਾਤ ਕੀਤੀ।

ਇਸ ਸੁਹਿਰਦ ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸ਼ਾਨਦਾਰ ਅਕਾਦਮਿਕ ਵਿਰਾਸਤ, ਉੱਚ ਸਿੱਖਿਆ, ਖੋਜ, ਨਵੀਨਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਯੂਨੀਵਰਸਿਟੀ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੁਨੀਆ ਭਰ ਵਿੱਚ ਵੱਸਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨਾਲ ਯੂਨੀਵਰਸਿਟੀ ਦੇ ਮਜ਼ਬੂਤ ਰਿਸ਼ਤੇ ਅਤੇ ਯੂਨੀਵਰਸਿਟੀ ਦੀ ਕੌਮਾਂਤਰੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਾਬਕਾ ਵਿਦਿਆਰਥੀਆਂ ਦੀ ਭੂਮਿਕਾ ਨੂੰ ਉਜਾਗਰ ਕੀਤਾ।

ਮੁਲਾਕਾਤ ਦੌਰਾਨ ਪੰਜਾਬ ਅਤੇ ਅਮਰੀਕਾ ਦਰਮਿਆਨ ਅਕਾਦਮਿਕ, ਸੱਭਿਆਚਾਰਕ ਅਤੇ ਪੇਸ਼ੇਵਰ ਪੱਧਰ ’ਤੇ ਵਧ ਰਹੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਜਸਪ੍ਰੀਤ ਸਿੰਘ ਨੇ ਜੀਐਨਡੀਯੂ ਦੇ ਸਾਬਕਾ ਵਿਦਿਆਰਥੀ ਭਾਈਚਾਰੇ ਵੱਲੋਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ’ਤੇ ਮਾਣ ਪ੍ਰਗਟ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਗਿਆਨ, ਸੇਵਾ, ਸਮਾਨਤਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੇ ਆਦਰਸ਼ਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਜ਼ਿਕਰ ਕੀਤਾ।

ਇਹ ਮੁਲਾਕਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਜੁੜੇ ਸਮੁੱਚੇ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਦਰਸਾਉਂਦੀ ਹੈ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵਿਦੇਸ਼ਾਂ ਵਿੱਚ ਪੇਸ਼ੇਵਰ ਅਤੇ ਜਨਤਕ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਹੇ ਹਨ।

ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਇੰਚਾਰਜ, ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮਗੁਰੂ ਨਾਨਕ ਦੇ...
21/08/2026

ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਇੰਚਾਰਜ, ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਟਿਕਾਊ ਉੱਦਮਸ਼ੀਲਤਾ’ ’ਤੇ ਵਿਸ਼ੇਸ਼ ਵਿਚਾਰ-ਵਟਾਂਦਰਾ

ਅੰਮ੍ਰਿਤਸਰ, 20 ਅਗਸਤ 2026 -

ਕਾਰੋਬਾਰ ਦੀ ਸਫਲਤਾ ਨੂੰ ਸਿਰਫ਼ ਮੁਨਾਫ਼ੇ ਨਾਲ ਨਹੀਂ ਮਾਪਿਆ ਜਾ ਸਕਦਾ, ਸਗੋਂ ਸਮਾਜ ਅਤੇ ਵਾਤਾਵਰਨ ’ਤੇ ਪੈਣ ਵਾਲੇ ਇਸ ਦੇ ਪ੍ਰਭਾਵ ਨੂੰ ਵੀ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਆਰਥਿਕ ਵਿਕਾਸ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣ ਨਾਲ ਸਬੰਧਤ ਵਿਕਾਸ ਵੀ ਅੱਗੇ ਵਧਣਾ ਚਾਹੀਦਾ ਹੈ। ਇਹ ਵਿਚਾਰ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ, ਡੇਹਰੀ ਕੋਟ, ਪਿੰਗਲਵਾੜਾ ਦੇ ਇੰਚਾਰਜ ਸ. ਰਾਜਬੀਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਕਰਵਾਏ ਗਏ ‘ਟਿਕਾਊ ਉੱਦਮਸ਼ੀਲਤਾ : ਸਮਾਜਿਕ, ਆਰਥਿਕ ਅਤੇ ਵਾਤਾਵਰਨਕ ਮੁੱਲ ਦੀ ਸਿਰਜਣਾ’ ਵਿਸ਼ੇ ’ਤੇ ਵਿਚਾਰ-ਵਟਾਂਦਰੇ ਦੌਰਾਨ ਪ੍ਰਗਟ ਕੀਤੇ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵਿਚਾਰ-ਵਟਾਂਦਰੇ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਿਰਫ਼ ਕਿਤਾਮੁਖੀ ਸਿੱਖਿਆ ਹੀ ਨਹੀਂ, ਸਗੋਂ ਸਹੀ ਮਾਰਗਦਰਸ਼ਨ ਅਤੇ ਅਸਲ ਜ਼ਿੰਦਗੀ ਦੇ ਤਜਰਬੇ ਦੀ ਵੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਪਸ਼ੂ ਪਾਲਣ ਅਤੇ ਖੇਤੀਬਾੜੀ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਿਕਾਸ ਵਿਚਕਾਰ ਸੰਤੁਲਨ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ।
ਸ. ਰਾਜਬੀਰ ਸਿੰਘ ਨੇ ਸਵਿਟਜ਼ਰਲੈਂਡ ਦੀ ਉਦਾਹਰਨ ਦਿੰਦਿਆਂ ਵਾਤਾਵਰਨ ਪ੍ਰਤੀ ਅਨੁਸ਼ਾਸਨ ਦੀ ਗੱਲ ਕੀਤੀ ਅਤੇ ਇਹ ਸਵਾਲ ਵੀ ਰੱਖਿਆ ਕਿ ਕੀ ਆਰਥਿਕ ਸਫਲਤਾ ਨੂੰ ਵਾਤਾਵਰਨ ਦੀ ਸੰਭਾਲ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕੁਦਰਤੀ ਖੇਤੀ ਅਤੇ ਜੈਨੇਟਿਕ ਤੌਰ ’ਤੇ ਬਦਲੀਆਂ ਫਸਲਾਂ ਵਾਲੀ ਖੇਤੀ ਵਿਚਕਾਰ ਅੰਤਰ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਚਰਚਾ ਦੌਰਾਨ ਡਾ. ਸ਼ਿਵ ਚੋਪੜਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਉਹ ਹੈਲਥ ਕੈਨੇਡਾ ਦੇ ਸਾਬਕਾ ਵਿਗਿਆਨੀ ਅਤੇ ਜੈਨੇਟਿਕ ਤੌਰ ’ਤੇ ਬਦਲੇ ਗਏ ਪਸ਼ੂ ਵਿਕਾਸ ਹਾਰਮੋਨਾਂ ਅਤੇ ਹੋਰ ਜੈਨੇਟਿਕ ਤੌਰ ’ਤੇ ਬਦਲੇ ਉਤਪਾਦਾਂ ਨਾਲ ਜੁੜੇ ਭੋਜਨ ਸੁਰੱਖਿਆ ਮੁੱਦਿਆਂ ਦੇ ਵਿਰੋਧ ਲਈ ਜਾਣੇ ਜਾਂਦੇ ਹਨ।
ਵਿਚਾਰ-ਵਟਾਂਦਰੇ ਨੂੰ ਉਦਯੋਗ ਨਾਲ ਜੋੜਦਿਆਂ ਪੀ.ਵੀ.ਸੀ. ਉਤਪਾਦਨ ਅਤੇ ਸ਼ੋਰ ਪ੍ਰਦੂਸ਼ਣ ਵਰਗੀਆਂ ਉਦਾਹਰਨਾਂ ਰਾਹੀਂ ਦੱਸਿਆ ਗਿਆ ਕਿ ਉਦਯੋਗਿਕ ਵਿਕਾਸ ਦਾ ਵਾਤਾਵਰਨ ’ਤੇ ਪ੍ਰਭਾਵ ਪੈਂਦਾ ਹੈ। ਪੀ.ਵੀ.ਸੀ. ਆਪਣੀ ਮਜ਼ਬੂਤੀ ਅਤੇ ਘੱਟ ਲਾਗਤ ਕਾਰਨ ਵਿਆਪਕ ਤੌਰ ’ਤੇ ਵਰਤਿਆ ਜਾਂਦਾ ਹੈ, ਪਰ ਇਸ ਦੇ ਉਤਪਾਦਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਪਦਾਰਥਾਂ ਦੇ ਨਿਕਾਸ ਨਾਲ ਜੁੜੇ ਮੁੱਦੇ ਵੀ ਸਾਹਮਣੇ ਆਉਂਦੇ ਹਨ। ਇਸ ਲਈ ਕਾਰੋਬਾਰੀ ਵਿਕਾਸ ਨੂੰ ਵਾਤਾਵਰਨਕ ਪ੍ਰਭਾਵਾਂ ਤੋਂ ਵੱਖ ਕਰਕੇ ਨਹੀਂ ਦੇਖਿਆ ਜਾ ਸਕਦਾ।
ਇਸ ਸਮਾਗਮ ਵਿੱਚ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ ਪ੍ਰੋ. ਡਾ. ਵਿਕਰਮ ਸੰਧੂ ਨੇ ਸ. ਰਾਜਬੀਰ ਸਿੰਘ ਦਾ ਧੰਨਵਾਦ ਕੀਤਾ। ਸੈਸ਼ਨ ਦੀ ਕੋਆਰਡੀਨੇਟਰ ਡਾ. ਰਮਿੰਦਰਪ੍ਰੀਤ ਕੌਰ ਨੇ ਟਿਕਾਊ ਉੱਦਮਸ਼ੀਲਤਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਆਰਥਿਕ, ਸਮਾਜਿਕ ਅਤੇ ਵਾਤਾਵਰਨਕ ਵਿਕਾਸ ਨੂੰ ਇਕੱਠੇ ਲੈ ਕੇ ਚੱਲਣਾ ਜ਼ਰੂਰੀ ਹੈ।
ਸੈਸ਼ਨ ਦੇ ਅੰਤ ਵਿੱਚ ਸ. ਰਾਜਬੀਰ ਸਿੰਘ ਨੇ ਕਿਹਾ ਕਿ ਪ੍ਰਬੰਧਨ ਇੱਕ ਅਜਿਹਾ ਵਿਸ਼ਾ ਹੈ ਜੋ ਵਾਤਾਵਰਨ, ਖੇਤੀਬਾੜੀ ਅਤੇ ਸਮਾਜ ਨਾਲ ਜੁੜੇ ਵੱਖ-ਵੱਖ ਪੱਖਾਂ ਨੂੰ ਇੱਕ-ਦੂਜੇ ਨਾਲ ਜੋੜਦਾ ਹੈ। ਉਨ੍ਹਾਂ ਦੇ ਵਿਚਾਰਾਂ ਵਿੱਚ ਇਹ ਸੁਨੇਹਾ ਸਪੱਸ਼ਟ ਰਿਹਾ ਕਿ ਟਿਕਾਊ ਉੱਦਮਸ਼ੀਲਤਾ ਦਾ ਮਤਲਬ ਅਜਿਹਾ ਕਾਰੋਬਾਰ ਕਰਨਾ ਹੈ ਜਿਸ ਵਿੱਚ ਵਾਤਾਵਰਨ ਅਤੇ ਸਮਾਜ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵੀ ਕਾਰੋਬਾਰੀ ਫੈਸਲਿਆਂ ਦਾ ਹਿੱਸਾ ਬਣਾਇਆ ਜਾਵੇ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵੱਲੋਂ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਦਿਵਸ ਦਾ ਆਯੋਜਨਅੰਮ੍ਰਿਤਸਰ 20 ਅਗਸਤ 2026 -ਗੁਰੂ ਨਾਨਕ ਦੇਵ ...
21/08/2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵੱਲੋਂ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਦਿਵਸ ਦਾ ਆਯੋਜਨ
ਅੰਮ੍ਰਿਤਸਰ 20 ਅਗਸਤ 2026 -
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵੱਲੋਂ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ-ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ-ਮੁਕਤ ਜੀਵਨ ਜਿਊਣ ਦੀ ਸਹੁੰ ਚੁੱਕੀ। ਪ੍ਰੋਗਰਾਮ ਦਾ ਸੰਚਾਲਨ ਡਾ. ਨਿਸ਼ਾ ਛਾਬੜਾ, ਸਹਾਇਕ ਪ੍ਰੋਫੈਸਰ, ਮਨੋਵਿਗਿਆਨ ਵਿਭਾਗ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਰਚਨਾਤਮਕ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

ਇਸ ਮੌਕੇ ਨਸ਼ਾ ਵਿਰੋਧੀ ਅਤੇ ਜਾਗਰੂਕਤਾ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ਨਸ਼ਿਆਂ ਦੇ ਖ਼ਤਰਿਆਂ ਅਤੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਰਚਨਾਤਮਕਤਾ ਲਈ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਕਾਲਜ ਦੇ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਉਸਾਰੂ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

ਇਸ ਪ੍ਰੋਗਰਾਮ ਰਾਹੀਂ ਕਾਲਜ ਵੱਲੋਂ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ-ਮੁਕਤ ਭਵਿੱਖ ਦੀ ਸਿਰਜਣਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ।

21/08/2026

ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਕੋਰਸਾਂ ਦਾ ਦਾਖਲਾ 10 ਸਤੰਬਰ ਤਕ
ਅੰਮ੍ਰਿਤਸਰ 21 ਅਗਸਤ 2026 -
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਭਰਨ ਲਈ ਪਹਿਲ ਦੇ ਅਧਾਰ ਤੇ ਦਾਖਲੇ ਦੀ ਮਿਤੀ 10 ਸਤੰਬਰ ਤਕ ਵਧਾਅ ਦਿੱਤੀ ਗਈ ਹੈ।
ਵਿਭਾਗ ਡਾਇਰੈਕਟਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਨੈਨੀ, ਸਰਟੀਫਿਕੇਟ ਕੋਰਸ ਇੰਨ ਡਾਇਟ ਐਂਡ ਨੁਟ੍ਰੀਸ਼ਿਅਨ, ਅਤੇ ਇੱਕ ਸਾਲ ਦੇ ਡਿਪਲੋਮਾ ਕੋਰਸਾਂ ਵਿਚ ਡਿਪਲੋਮਾ ਇੰਨ ਫੈਸ਼ਨ ਡਿਜ਼ਾਇਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਉਟਰ ਐਪਲੀਕੇਸ਼ਨ, ਡਿਪਲੋਮਾ ਇੰਨ ਗ੍ਰਾਫਿਕਸ ਐਂਡ ਵੈੱਬ ਡਿਜ਼ਾਇਨਿੰਗ, ਡਿਪਲੋਮਾ ਇੰਨ ਨੈਨੀ ਕੇਅਰ ਐਂਡ ਚਾਇਲਡ ਡਿਵੇਲਪਮੈਂਟ, ਡਿਪਲੋਮਾ ਇੰਨ ਹੈਲਥ ਐਂਡ ਨੂਟ੍ਰੀਸ਼ਿਅਨ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਦਾਖਲਾ ਫਾਰਮ ਵਿਭਾਗ ਦੀ ਵੈੱਬਸਾਈਟ http://www.gndu.ac.in/lifelong/default.aspx

(http://www.gndu.ac.in/lifelong/default.aspx) ‘ਤੇ ਭਰ ਸਕਦੇ ਹਨ।

ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵਿਸ਼ੇਸ਼ ਭਾਸ਼ਣ ਦਾ ਆਯੋਜਨਅੰਮ੍ਰਿਤਸਰ, 21 ਅਗਸਤ 2026 ਭਾਰਤ...
21/08/2026

ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 21 ਅਗਸਤ 2026
ਭਾਰਤ ਅਤੇ ਮੱਧ ਏਸ਼ੀਆ ਦੇ ਸਬੰਧਾਂ ਦੀ ਇਤਿਹਾਸਕ ਅਤੇ ਰਣਨੀਤਕ ਮਹੱਤਤਾ ਨੂੰ ਸਮਝਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵੱਲੋਂ ‘ਕੋਲਡ ਵਾਰ ਦੇ ਦੌਰ ਵਿਚ ਭਾਰਤ-ਮੱਧ ਏਸ਼ੀਆ ਸਬੰਧ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਕੂਟਨੀਤਕਾਂ, ਸਿੱਖਿਆ ਸ਼ਾਸਤਰੀਆਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਇਤਿਹਾਸਕ ਅਤੇ ਰਣਨੀਤਕ ਪੱਖਾਂ ’ਤੇ ਵਿਚਾਰ ਕੀਤਾ ਗਿਆ। ਇਹ ਸਬੰਧ ਵਿਸ਼ਵ ਪੱਧਰ ’ਤੇ ਭੂ-ਰਾਜਨੀਤਕ ਤਬਦੀਲੀਆਂ ਦੇ ਇੱਕ ਮਹੱਤਵਪੂਰਨ ਦੌਰ ਨਾਲ ਜੁੜੇ ਹੋਏ ਹਨ।

ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਅਧਿਕਾਰੀ ਐਂਬ. ਅਸ਼ੋਕ ਕੇ. ਸ਼ਰਮਾ ਨੇ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਆਪਣੇ ਲੰਮੇ ਕੂਟਨੀਤਕ ਤਜਰਬੇ ਦੇ ਆਧਾਰ ’ਤੇ ਉਨ੍ਹਾਂ ਨੇ ਕੋਲਡ ਵਾਰ ਦੇ ਦੌਰ ਵਿੱਚ ਭਾਰਤ ਦੀ ਵਿਦੇਸ਼ ਨੀਤੀ ਅਤੇ ਮੱਧ ਏਸ਼ੀਆ ਨਾਲ ਉਸ ਦੇ ਸਬੰਧਾਂ ਬਾਰੇ ਵਿਚਾਰ ਸਾਂਝੇ ਕੀਤੇ। ਸੁਲੇਮਾਨ ਡੇਮੀਰੇਲ ਯੂਨੀਵਰਸਿਟੀ, ਅਲਮਾਟੀ, ਕਜ਼ਾਕਿਸਤਾਨ ਦੇ ਡਾ. ਰਾਜ ਕੁਮਾਰ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੰਦਿਆਂ ਕੋਲਡ ਵਾਰ ਦੌਰਾਨ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਇਤਿਹਾਸਕ, ਰਾਜਨੀਤਕ ਅਤੇ ਰਣਨੀਤਕ ਪੱਖਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਇਨ੍ਹਾਂ ਇਤਿਹਾਸਕ ਸਬੰਧਾਂ ਨੂੰ ਭਾਰਤ ਦੇ ਮੌਜੂਦਾ ਮੱਧ ਏਸ਼ੀਆ ਨਾਲ ਸਬੰਧਾਂ ਨੂੰ ਸਮਝਣ ਲਈ ਮਹੱਤਵਪੂਰਨ ਦੱਸਿਆ।

ਇਸ ਮੌਕੇ ਹਿਊਮਨ ਜੈਨੇਟਿਕਸ ਵਿਭਾਗ ਦੀ ਪ੍ਰੋ. (ਡਾ.) ਵਸੁਧਾ ਸੰਬਿਆਲ ਅਤੇ ਜੀ.ਜੇ.ਸੀ.ਈ.ਆਈ. ਦੀ ਕੋਆਰਡੀਨੇਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਦੀ ਕੋਆਰਡੀਨੇਟਰ ਡਾ. ਸਵਾਤੀ ਮਹਿਤਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੈਂਟਰ ਦੇ ਉਦੇਸ਼ਾਂ ਅਤੇ ਅਕਾਦਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੱਧ ਏਸ਼ੀਆ ਨਾਲ ਭਾਰਤ ਦੇ ਇਤਿਹਾਸਕ ਸਬੰਧਾਂ ਨੂੰ ਸਮਝਣ ਦੀ ਮਹੱਤਤਾ ਅਤੇ ਮੱਧ ਏਸ਼ੀਆ ਸਬੰਧੀ ਖੋਜ, ਅਕਾਦਮਿਕ ਸੰਵਾਦ, ਨੀਤੀ ਆਧਾਰਿਤ ਵਿਚਾਰ-ਵਟਾਂਦਰੇ ਅਤੇ ਸਹਿਯੋਗੀ ਪਹਿਲਕਦਮੀਆਂ ਪ੍ਰਤੀ ਸੈਂਟਰ ਦੀ ਵਚਨਬੱਧਤਾ ਬਾਰੇ ਦੱਸਿਆ।

ਡਾ. ਆਦਿਤਿਆ ਪਰੀਹਾਰ, ਸਮਾਜਿਕ ਕਾਰਜ ਵਿਭਾਗ ਨੇ ਵਿਚਾਰ-ਵਟਾਂਦਰੇ ਦਾ ਸੰਚਾਲਨ ਕੀਤਾ। ਇਸ ਦੌਰਾਨ ਭਾਗ ਲੈਣ ਵਾਲ਼ਿਆਂ ਨੇ ਕੋਲਡ ਵਾਰ ਦੌਰਾਨ ਭਾਰਤ-ਮੱਧ ਏਸ਼ੀਆ ਸਬੰਧਾਂ ਦੇ ਵੱਖ-ਵੱਖ ਪੱਖਾਂ ਅਤੇ ਮੌਜੂਦਾ ਭੂ-ਰਾਜਨੀਤਕ ਸੰਦਰਭ ਵਿੱਚ ਉਨ੍ਹਾਂ ਦੀ ਪ੍ਰਸੰਗਿਕਤਾ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਮੁਨੀਸ਼ ਸੈਣੀ ਅਤੇ ਡਾ. ਪ੍ਰਭਸਿਮਰਨ ਸਿੰਘ, ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਨੇ ਫੈਕਲਟੀ ਸਲਾਹਕਾਰ ਵਜੋਂ ਭੂਮਿਕਾ ਨਿਭਾਈ। ਸਮਾਗਮ ਵਿੱਚ ਕਜ਼ਾਕਿਸਤਾਨ ਗਣਰਾਜ ਦੇ ਦੂਤਾਵਾਸ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਅੰਬੈਸਡਰ ਗਿਤੇਸ਼ ਸ਼ਰਮਾ (ਆਈ.ਐੱਫ.ਐੱਸ. ਸੇਵਾਮੁਕਤ), ਪ੍ਰੋ. ਰਾਮਾਕਾਂਤ ਦਿਵੇਦੀ, ਆਈ.ਸੀ.ਏ.ਐੱਫ. ਅਤੇ ਮੱਧ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦਵਾਨਾਂ ਨੇ ਵੀ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਵਿਸ਼ੇਸ਼ ਭਾਸ਼ਣ ਨੇ ਮੱਧ ਏਸ਼ੀਆ ਸਬੰਧੀ ਅਕਾਦਮਿਕ ਰੁਚੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਭਾਰਤ ਅਤੇ ਮੱਧ ਏਸ਼ੀਆ ਦੇ ਸਬੰਧਾਂ ਦੀਆਂ ਇਤਿਹਾਸਕ ਨੀਹਾਂ ’ਤੇ ਵਿਚਾਰ-ਵਟਾਂਦਰੇ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ।

ਅਧਿਆਪਕਾਂ ਨੂੰ ਬਦਲਦੇ ਸਮੇਂ ਦੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਢਾਲਣ ਦੀ ਲੋੜ,ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨੁੱਖੀ ਵਿਸ਼ਿਆਂ, ਉਦਾਰ ਕਲਾਵ...
19/08/2026

ਅਧਿਆਪਕਾਂ ਨੂੰ ਬਦਲਦੇ ਸਮੇਂ ਦੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਢਾਲਣ ਦੀ ਲੋੜ,

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨੁੱਖੀ ਵਿਸ਼ਿਆਂ, ਉਦਾਰ ਕਲਾਵਾਂ ਅਤੇ ਅਧਿਆਪਕ ਸਿੱਖਿਅਕਾਂ ਲਈ ਰਿਫਰੈਸ਼ਰ ਕੋਰਸ ਸ਼ੁਰੂ

26 ਰਾਜਾਂ ਤੋਂ ਸ਼ਾਮਲ ਹੋਏ 171 ਅਧਿਆਪਕ

ਅੰਮ੍ਰਿਤਸਰ, 19 ਅਗਸਤ 2026:
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋ. (ਡਾ.) ਮਨਜੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਨੂੰ ਬਹੁ-ਵਿਸ਼ਿਆਤਮਕ, ਨਵੀਨਤਾਕਾਰੀ, ਰਚਨਾਤਮਕ ਅਤੇ ਬਦਲਾਅਕਾਰੀ ਅਧਿਆਪਨ ਤੇ ਸਿੱਖਣ ਦੇ ਉਦੇਸ਼ਾਂ ਦੀ ਪੂਰਤੀ ਲਈ ਤਿਆਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਸਾਲ 2040 ਤੱਕ ਸਾਰੇ ਸਿੱਖਿਆ ਸੰਸਥਾਨਾਂ ਨੂੰ ਬਹੁ-ਵਿਸ਼ਿਆਤਮਕ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਅਧਿਆਪਕਾਂ ਦੀ ਭੂਮਿਕਾ ਵਿੱਚ ਵੀ ਬਦਲਾਅ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਰਵਾਇਤੀ ਵਿਸ਼ਾਗਤ ਹੱਦਾਂ ਤੋਂ ਉੱਪਰ ਉੱਠ ਕੇ ਸਮੇਂ ਦੀਆਂ ਲੋੜਾਂ, ਬਦਲਦੇ ਪਾਠਕ੍ਰਮ, ਵਿਦਿਆਰਥੀਆਂ ਦੀਆਂ ਉਮੀਦਾਂ ਅਤੇ ਵਿਸ਼ਵ ਪੱਧਰੀ ਚੁਣੌਤੀਆਂ ਦੇ ਅਨੁਕੂਲ ਆਪਣੇ ਆਪ ਨੂੰ ਢਾਲਣ ਦਾ ਸੱਦਾ ਦਿੱਤਾ।ਉਨ੍ਹਾਂ 26 ਰਾਜਾਂ ਤੋਂ ਸ਼ਾਮਲ ਹੋਏ 171 ਭਾਗੀਦਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰਜ ਅਤੇ ਵਿਹਾਰ ਰਾਹੀਂ ਮਿਸਾਲੀ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ।
ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਐੱਮ.ਐੱਮ.ਟੀ.ਟੀ.ਸੀ. ਵਿਖੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਅਤੇ ਯੂਨੀਵਰਸਿਟੀ ਦੀਆਂ ਉੱਚ ਅਧਿਕਾਰੀਆਂ ਦੇ ਉਤਸ਼ਾਹ ਨਾਲ ਸ਼ੁਰੂ ਕੀਤੇ ਗਏ ਮਨੁੱਖੀ ਵਿਸ਼ਿਆਂ, ਉਦਾਰ ਕਲਾਵਾਂ ਅਤੇ ਅਧਿਆਪਕ ਸਿੱਖਿਅਕਾਂ ਲਈ 12 ਰੋਜ਼ਾ ਆਨਲਾਈਨ ਰਿਫਰੈਸ਼ਰ ਕੋਰਸ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਐੱਮ.ਐੱਮ.ਟੀ.ਟੀ.ਸੀ. ਦੇ ਡਾਇਰੈਕਟਰ ਪ੍ਰੋ. (ਡਾ.) ਬਲਵਿੰਦਰ ਸਿੰਘ ਨੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਬਦਲਦੇ ਸਮੇਂ ਨਾਲ ਅਧਿਆਪਨ ਅਤੇ ਸਿੱਖਣ ਦੇ ਮਾਹੌਲ ਵਿੱਚ ਵੱਡੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਨਵੀਆਂ ਤਕਨੀਕਾਂ ਅਤੇ ਅਧਿਆਪਨ ਵਿਧੀਆਂ ਨਾਲ ਲਗਾਤਾਰ ਜਾਣੂ ਰਹਿਣਾ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀਆਂ ਦੀ ਰੁਚੀ ਨੂੰ ਬਣਾਈ ਰੱਖਦਿਆਂ ਉਨ੍ਹਾਂ ਨੂੰ ਕਲਾਸਰੂਮ ਸਿੱਖਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੋੜਿਆ ਜਾ ਸਕੇ।
ਕੋਰਸ ਕੋਆਰਡੀਨੇਟਰ ਅਤੇ ਵਿਭਾਗ ਸਿੱਖਿਆ ਤੋਂ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ ਨੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕੋਰਸ ਦੇ ਢਾਂਚੇ ਅਤੇ ਵਿਸਤ੍ਰਿਤ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੇ ਮਾਹਿਰਾਂ ਵੱਲੋਂ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ, ਜੋ ਭਾਗੀਦਾਰਾਂ ਲਈ ਗਿਆਨ ਵਿੱਚ ਵਾਧੇ ਦੇ ਨਾਲ-ਨਾਲ ਵਿਚਾਰ-ਵਟਾਂਦਰੇ ਅਤੇ ਨਵੇਂ ਸਿੱਖਣ ਅਨੁਭਵਾਂ ਦਾ ਮੌਕਾ ਪ੍ਰਦਾਨ ਕਰਨਗੇ।
ਡਿਪਟੀ ਡਾਇਰੈਕਟਰ, ਐੱਮ.ਐੱਮ.ਟੀ.ਟੀ.ਸੀ., ਡਾ. ਰੇਖਾ ਹਾਂਡਾ ਨੇ ਮੁੱਖ ਮਹਿਮਾਨ, ਭਾਗ ਲੈਣ ਵਾਲਿਆਂ ਅਤੇ ਕੋਰਸ ਕੋਆਰਡੀਨੇਟਰ ਦਾ ਸਵਾਗਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਐੱਮ.ਐੱਮ.ਟੀ.ਟੀ.ਸੀ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਮਹੱਤਵਪੂਰਨ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

Address

Scf 54, UT Market Grand Trunk Road, Off, NH 1
Amritsar
143005

Alerts

Be the first to know and let us send you an email when Guru Nanak Dev University, Amritsar posts news and promotions. Your email address will not be used for any other purpose, and you can unsubscribe at any time.

Contact The School

Send a message to Guru Nanak Dev University, Amritsar:

Shortcuts

Share