Trai Shatabdi G.G.S Khalsa College, Amritsar

Trai Shatabdi G.G.S Khalsa College, Amritsar 1999 Presently, it is one of the premiere institute of higher education in the holy city imparting quality education, high moral values to the budding youth.

Trai Shatbadi Guru Gobind Singh Khalsa College, Amritsar was founded in 1999 to perpetuate the Tri-Centenary of the creation of Khalsa Panth under the aegis of Shiromani Gurdwara Parbandhak Committee (SGPC), Amritsar. The college has grown steadily to be a multi-faculty, post graduate, co-educational institute.....imparting education to various classes like B.Com. (Professional), B.Com(Regular), B

.B.A., B.C.A., B.Sc. (Computer Science), B.Sc.(IT), B.Sc(Eco), BA,M.A. (Eco), M.Com, MSc(Comp Sc), PGDCA, PGDBM, DCA etc.

21/05/2026
17/05/2026
ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪਿਛਲੇ 3-4 ਸਾਲਾਂ ਦੌਰਾਨ ਆਇਆ ਵੱਡਾ ਸੁਧਾਰ, ਸਟਾਫ਼ ਸਕੱਤਰਾਂ ਦੀ ਮੀਟਿੰਗ ਵਿੱਚ ਹੋਈ ਚਰਚਾਐਡਵੋਕੇਟ...
16/05/2026

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪਿਛਲੇ 3-4 ਸਾਲਾਂ ਦੌਰਾਨ ਆਇਆ ਵੱਡਾ ਸੁਧਾਰ, ਸਟਾਫ਼ ਸਕੱਤਰਾਂ ਦੀ ਮੀਟਿੰਗ ਵਿੱਚ ਹੋਈ ਚਰਚਾ

ਐਡਵੋਕੇਟ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਲ ਰਹੀਆਂ ਹਨ ਸਮਾਰਟ ਕਲਾਸਰੂਮ, ਆਈ.ਸੀ.ਟੀ. ਲੈਬਜ਼ ਅਤੇ ਮੁਫ਼ਤ ਕੋਚਿੰਗ ਵਰਗੀਆਂ ਆਧੁਨਿਕ ਸਹੂਲਤਾਂ

ਅੰਮ੍ਰਿਤਸਰ:
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਖੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਕਾਲਜਾਂ ਦੇ ਸਟਾਫ਼ ਸਕੱਤਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪਿਛਲੇ 3-4 ਸਾਲਾਂ ਦੌਰਾਨ ਵਿਦਿਅਕ ਸੰਸਥਾਵਾਂ ਵਿੱਚ ਆਏ ਸੁਧਾਰਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਪਰਤੇ ਸਟਾਫ਼ ਸਕੱਤਰ ਡਾ. ਗੁਰਜੰਟ ਸਿੰਘ ਨੇ, ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ, ਸਮੂਹ ਸਟਾਫ਼ ਨੂੰ ਮੀਟਿੰਗ ਦੇ ਵੇਰਵਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਦੌਰਾਨ ਸਮੂਹ ਸਟਾਫ਼ ਨੇ ਵੀ ਇੱਕਸੁਰ ਹੋ ਕੇ ਹਾਮੀ ਭਰੀ ਕਿ ਪਿਛਲੇ ਕੁਝ ਸਾਲਾਂ ਵਿੱਚ ਅਦਾਰਿਆਂ ਦੇ ਇਨਫਰਾਸਟਰਕਚਰ (ਢਾਂਚੇ), ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਤ ਮਸਲਿਆਂ ਵਿੱਚ ਬਹੁਤ ਵੱਡਾ ਸੁਧਾਰ ਆਇਆ ਹੈ, ਜਿਸ ਸਦਕਾ ਸਮੂਹ ਵਿਦਿਅਕ ਅਦਾਰੇ ਚੜ੍ਹਦੀ ਕਲਾ ਵਿੱਚ ਹਨ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਦੀ ਉਚੇਰੀ ਸੋਚ ਅਤੇ ਅਣਥੱਕ ਮਿਹਨਤ ਸਦਕਾ ਸਕੂਲਾਂ-ਕਾਲਜਾਂ ਨੂੰ ਸਮੇਂ ਦੇ ਹਾਣੀ ਬਣਾਇਆ ਗਿਆ ਹੈ। ਵਿਦਿਆਰਥੀਆਂ ਲਈ ਸਮਾਰਟ ਰੂਮ ਅਤੇ ਆਈ.ਸੀ.ਟੀ. ਲੈਬਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਉੱਚ ਅਹੁਦਿਆਂ ਦੀ ਤਿਆਰੀ ਲਈ 'ਨਿਸਚੈ ਅਕੈਡਮੀ' ਰਾਹੀਂ ਮੁਫ਼ਤ ਕੋਚਿੰਗ ਦਾ ਸ਼ਲਾਘਾਯੋਗ ਪ੍ਰਬੰਧ ਵੀ ਕੀਤਾ ਗਿਆ ਹੈ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'ਮਾਂ ਰੱਬ ਦਾ ਦੂਜਾ ਰੂਪ, ਮਾਂ ਦਾ ਸਤਿਕਾਰ...
09/05/2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਮਾਂ ਰੱਬ ਦਾ ਦੂਜਾ ਰੂਪ, ਮਾਂ ਦਾ ਸਤਿਕਾਰ ਕਰਨਾ ਸਾਡਾ ਪਰਮ ਧਰਮ: ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ

ਅੰਮ੍ਰਿਤਸਰ
ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਮਾਂ ਦਿਵਸ' (Mother's Day) ਬਹੁਤ ਹੀ ਉਤਸ਼ਾਹ ਅਤੇ ਭਾਵੁਕਤਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਂ ਦੀ ਮਹੱਤਤਾ ਅਤੇ ਸਮਾਜ ਵਿੱਚ ਉਸ ਦੇ ਅਹਿਮ ਸਥਾਨ ਤੋਂ ਜਾਣੂ ਕਰਵਾਉਣਾ ਸੀ।
ਸਮਾਗਮ ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਬਹੁਤ ਹੀ ਭਾਵਪੂਰਤ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ "ਮਾਂ ਰੱਬ ਦਾ ਦੂਜਾ ਰੂਪ ਹੈ" ਅਤੇ ਉਹ ਇੱਕ ਅਜਿਹੀ ਸ਼ਖ਼ਸੀਅਤ ਹੈ ਜਿਸ ਦੀ ਬਦੌਲਤ ਅਸੀਂ ਇਸ ਸੁੰਦਰ ਦੁਨੀਆਂ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮਾਂ ਆਪ ਤਕਲੀਫ਼ਾਂ ਸਹਿ ਕੇ ਆਪਣੇ ਬੱਚਿਆਂ ਦੀਆਂ ਖੁਸ਼ੀਆਂ ਲਈ ਹਮੇਸ਼ਾ ਤਤਪਰ ਰਹਿੰਦੀ ਹੈ, ਇਸ ਲਈ ਹਰ ਬੱਚੇ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਮਾਂ ਦਾ ਦਿਲੋਂ ਸਤਿਕਾਰ ਕਰੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ।
ਇਸ ਮੌਕੇ ਵਿਦਿਆਰਥੀਆਂ ਦੇ ਅੰਦਰੂਨੀ ਹੁਨਰ ਨੂੰ ਉਭਾਰਨ ਲਈ ਮਾਂ ਨਾਲ ਸੰਬੰਧਤ ਕਾਰਡ ਮੇਕਿੰਗ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਆਪਣੀਆਂ ਕਲਾਕ੍ਰਿਤੀਆਂ ਅਤੇ ਕਵਿਤਾਵਾਂ ਰਾਹੀਂ ਮਾਂ ਪ੍ਰਤੀ ਆਪਣਾ ਪਿਆਰ ਪ੍ਰਗਟਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਮਾਂ ਦੀ ਮਮਤਾ 'ਤੇ ਅਧਾਰਿਤ ਗੀਤਾਂ ਦੀ ਪੇਸ਼ਕਾਰੀ ਵੀ ਕੀਤੀ ਗਈ, ਜਿਸ ਨੇ ਮਾਹੌਲ ਨੂੰ ਬਹੁਤ ਹੀ ਭਾਵੁਕ ਬਣਾ ਦਿੱਤਾ।ਇਨ੍ਹਾਂ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਮਨਦੀਪ ਕੌਰ (ਇਤਿਹਾਸ ਵਿਭਾਗ) ਨੇ ਨਿਭਾਈ।
ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਪ੍ਰੋ. ਮਨਦੀਪ ਕੌਰ (ਪੰਜਾਬੀ ਵਿਭਾਗ) ਅਤੇ ਸਮੂਹ ਸਟਾਫ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਗੁਰਜੰਟ ਸਿੰਘ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਉਂਦਿਆਂ ਸਮਾਗਮ ਦੀ ਲੜੀ ਨੂੰ ਜਾਰੀ ਰੱਖਿਆ।
ਸਮਾਗਮ ਦੇ ਅਖੀਰ ਵਿੱਚ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਪਵਨਪ੍ਰੀਤ ਕੌਰ ਸਮੇਤ ਸਮੁੱਚੇ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਹ ਦਿਹਾੜਾ ਵਿਦਿਆਰਥੀਆਂ ਲਈ ਮਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਉਣ ਦਾ ਇੱਕ ਯਾਦਗਾਰ ਮੌਕਾ ਹੋ ਨਿਬੜਿਆ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 'ਟਰਾਈ ਫੈਸਟ 2026' ਦਾ ਸ਼ਾਨਦਾਰ ਆਯੋਜਨਵਿਦਿਆਰਥੀਆਂ ਦੀ ਕਲਾ ਅਤੇ ਪ੍ਰਤਿਭਾ ਨੇ ਬੰਨ੍ਹਿਆ ...
21/04/2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 'ਟਰਾਈ ਫੈਸਟ 2026' ਦਾ ਸ਼ਾਨਦਾਰ ਆਯੋਜਨ

ਵਿਦਿਆਰਥੀਆਂ ਦੀ ਕਲਾ ਅਤੇ ਪ੍ਰਤਿਭਾ ਨੇ ਬੰਨ੍ਹਿਆ ਸਮਾਂ; ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਅੰਮ੍ਰਿਤਸਰ:
ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਅੱਜ 'ਟਰਾਈ ਫੈਸਟ 2026' ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਆਗਾਜ਼ 'ਤੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਕਾਲਜ ਪਹੁੰਚਣ 'ਤੇ ਧੰਨਵਾਦ ਪ੍ਰਗਟਾਇਆ।
ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਲੋਕ ਗੀਤ, ਸੋਲੋ ਡਾਂਸ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇੱਕ ਵਿਸ਼ੇਸ਼ ਨਾਟਕ ਰਾਹੀਂ ਕਿਸਾਨਾਂ ਦੀ ਜ਼ਿੰਦਗੀ ਵਿੱਚ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਬੜੀ ਸੰਜੀਦਗੀ ਨਾਲ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਕੰਪਿਊਟਰ, ਕਮਰਸ ਅਤੇ ਸੋਸ਼ਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਰੈਂਪ ਵਾਕ ਖਿੱਚ ਦਾ ਕੇਂਦਰ ਰਹੀ।
ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੇ ਕਾਲਜ ਦੀ ਸਿਰਜਣਾਤਮਕਤਾ ਦੀ ਝਲਕ ਪੇਸ਼ ਕੀਤੀ:
ਮਿਊਜ਼ਿਕ ਵਿਭਾਗ: ਤੰਤੀ ਸਾਜਾਂ ਦੀ ਪ੍ਰਦਰਸ਼ਨੀ।
ਧਰਮ ਅਧਿਐਨ ਵਿਭਾਗ: ਪਿੰਗਲਵਾੜਾ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ।
ਸੋਸ਼ਲ ਸਾਇੰਸ ਵਿਭਾਗ: ਇਤਿਹਾਸ ਨਾਲ ਸਬੰਧਤ ਮਾਡਲ।
ਫੈਸ਼ਨ ਡਿਜ਼ਾਈਨ ਵਿਭਾਗ: ਪੁਰਾਤਨ ਵਸਤਾਂ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਡਿਜ਼ਾਈਨ।
ਵਿਦਿਆਰਥੀਆਂ ਵੱਲੋਂ ਲਗਾਏ ਗਏ ਵਿਭਿੰਨ ਖਾਣ-ਪੀਣ ਦੇ ਸਟਾਲਾਂ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਰਪੂਰ ਅਨੰਦ ਮਾਣਿਆ।
ਮੁੱਖ ਮਹਿਮਾਨ ਡਾ. ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਪੇਸ਼ਕਾਰੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਫੈਸਟੀਵਲ ਵਿਦਿਆਰਥੀਆਂ ਦੇ ਅੰਦਰੂਨੀ ਗੁਣਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਸ਼ਖਸੀਅਤ ਉਸਾਰੀ ਲਈ ਮਦਦਗਾਰ ਸਾਬਤ ਹੁੰਦੇ ਹਨ।
ਸਮਾਗਮ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਡਾ. ਅਮਨਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਡਾ. ਗੁਰਹੰਸ ਸਿੰਘ ਨੇ ਬੜੀ ਕੁਸ਼ਲਤਾ ਨਾਲ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

ਸਥਾਨਕ ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ; ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨਪ੍ਰਿੰਸੀਪਲ ਡਾ. ਕੁਲਵਿ...
18/04/2026

ਸਥਾਨਕ ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ; ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਅਕਾਦਮਿਕ ਮੱਲਾਂ ਦਾ ਸਿਹਰਾ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਬੰਨ੍ਹਿਆ

ਅੰਮ੍ਰਿਤਸਰ ਸਾਹਿਬ:
ਸਥਾਨਕ ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਵੱਖ-ਵੱਖ ਪ੍ਰੀਖਿਆ ਨਤੀਜਿਆਂ ਵਿੱਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬੀ.ਸੀ.ਏ., ਬੀ.ਏ., ਬੀ.ਐਸ.ਸੀ. (ਇਕਨਾਮਿਕਸ), ਬੀ.ਕਾਮ (ਸਮੈਸਟਰ 1, 3, 5), ਬੀ.ਕਾਮ (ਐਫ.ਐਸ. - ਸਮੈਸਟਰ 1, 3, 5), ਬੀ.ਬੀ.ਏ. ਅਤੇ ਐਮ.ਕਾਮ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਕਾਲਜ ਪਹੁੰਚਣ ਤੇ ਹੋਣਹਾਰ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਕੁਲਵਿੰਦਰ ਸਿੰਘ ਨੇ ਇਸ ਸਫਲਤਾ ਲਈ ਸਮੂਹ ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਨ ਅਤੇ ਸਟਾਫ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਸ਼ੁਭਕਾਮਨਾਵਾਂ ਭੇਜੀਆਂ।
ਪ੍ਰਿੰਸੀਪਲ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਨੂੰ ਆਧੁਨਿਕ ਲੀਹਾਂ 'ਤੇ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ: ਵਿਦਿਆਰਥੀਆਂ ਲਈ ਨਵੀਂ ਤਕਨੀਕ ਵਾਲੇ ਸਮਾਰਟ ਰੂਮ ਅਤੇ ਆਈ.ਸੀ.ਟੀ. ਲੈਬਾਂ ਤਿਆਰ ਕੀਤੀਆਂ ਗਈਆਂ ਹਨ।
ਵਿੱਤੀ ਸਹਾਇਤਾ: ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਫੀਸਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ।
ਰੋਜ਼ਗਾਰ ਦੇ ਮੌਕੇ: ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਦੀ ਪਲੇਸਮੈਂਟ (ਨੌਕਰੀ) ਲਈ ਵਿਸ਼ੇਸ਼ ਪ੍ਰਬੰਧ ਅਤੇ ਟ੍ਰੇਨਿੰਗ ਦਿੱਤੀ ਜਾਂਦੀ ਹੈ।
NDA ਦੀ ਤਿਆਰੀ: ਰੱਖਿਆ ਸੇਵਾਵਾਂ ਵਿੱਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਐਨ.ਡੀ.ਏ. ਦੀ ਪ੍ਰੀਖਿਆ ਦੀ ਤਿਆਰੀ ਵਾਸਤੇ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਕਾਲਜ ਪ੍ਰਬੰਧਕਾਂ ਨੇ ਦੁਹਰਾਇਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ।

18/04/2026

ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਐਸ.ਜੀ.ਪੀ.ਸੀ. ਦੇ ਸਕੂਲਾਂ-ਕਾਲਜਾਂ ਵਲੋਂ ਗੁਰਮਤਿ ਸਮਾਗਮ: ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ...
11/04/2026

ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਐਸ.ਜੀ.ਪੀ.ਸੀ. ਦੇ ਸਕੂਲਾਂ-ਕਾਲਜਾਂ ਵਲੋਂ ਗੁਰਮਤਿ ਸਮਾਗਮ: ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ: ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਮਾਡਲ ਬਣੇ ਖਿੱਚ ਦਾ ਕੇਂਦਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਬੰਧ ਅਧੀਨ ਚੱਲ ਰਹੀਆਂ ਮਾਝਾ ਜ਼ੋਨ ਦੀਆਂ ਵਿਦਿਅਕ ਸੰਸਥਾਵਾਂ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ।
ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਉਲੀਕਿਆ ਗਿਆ। ਇਸ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਸੀ।
ਸਮਾਗਮ ਦੌਰਾਨ ਮਾਝਾ ਜ਼ੋਨ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਸ਼ਰੀ ਅਤੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਅਤੇ ਖਾਲਸੇ ਦੀ ਸਿਰਜਣਾ ਦੇ ਮਹੱਤਵ ਨੂੰ ਪੇਸ਼ ਕੀਤਾ ਗਿਆ। ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਸਭਿੰਨੇ ਕੀਰਤਨ ਨੇ ਹਾਜ਼ਰ ਸੰਗਤਾਂ ਨੂੰ ਮੰਤਰ-ਮੁਗਧ ਕਰ ਦਿੱਤਾ।

ਇਸ ਮੌਕੇ ਵਿਦਿਅਕ ਸੰਸਥਾਵਾਂ ਵੱਲੋਂ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਹਨਾਂ ਪ੍ਰਦਰਸ਼ਨੀਆਂ ਵਿੱਚ:
ਵਿਦਿਆਰਥੀਆਂ ਨੇ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ 'ਤੇ ਅਧਾਰਿਤ ਸੁੰਦਰ ਮਾਡਲ ਤਿਆਰ ਕੀਤੇ।
ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਦਰਸ਼ਨੀ ਖਿੱਚ ਦਾ ਮੁੱਖ ਕੇਂਦਰ ਰਹੀ, ਜਿੱਥੇ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ ਗਿਆ।
ਦਰਸ਼ਨ ਕਰਨ ਆਈਆਂ ਸੰਗਤਾਂ ਨੇ ਵਿਦਿਆਰਥੀਆਂ ਦੀ ਇਸ ਮਿਹਨਤ ਅਤੇ ਇਤਿਹਾਸਕ ਜਾਣਕਾਰੀ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਸਮਾਗਮ ਨੇ ਜਿੱਥੇ ਵਿਦਿਆਰਥੀਆਂ ਅੰਦਰ ਧਾਰਮਿਕ ਜਜ਼ਬਾ ਪੈਦਾ ਕੀਤਾ, ਉੱਥੇ ਹੀ ਸੰਗਤਾਂ ਨੂੰ ਵੀ ਪੰਥਕ ਰਵਾਇਤਾਂ ਬਾਰੇ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ ਗਿਆ। ਇਸ ਮੌਕੇ ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ , ਸਕੱਤਰ ਸ ਗੁਰਿੰਦਰ ਸਿੰਘ ਮਥਰੇਵਾਲ , ਮੀਤ ਸਕੱਤਰ ਸ ਗੁਰਦਿਆਲ ਸਿੰਘ , ਅਸਿਸਟੈਂਟ ਡਾਇਰੈਕਟਰ ਸਕੂਲ ਮੈਡਮ ਸਤਵੰਤ ਕੌਰ ਅਤੇ ਅਲੱਗ ਅਲੱਗ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ , ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਤੇ ਸੁੰਦਰ ਦਸਤਾਰ/ ਦੁਮਾਲਾ ਮ...
10/04/2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਤੇ ਸੁੰਦਰ ਦਸਤਾਰ/ ਦੁਮਾਲਾ ਮੁਕਾਬਲੇ ਕਰਵਾਏ ਗਏ

ਦਸਤਾਰ ਬਹਾਦਰੀ ਦਾ ਚਿੰਨ੍ਹ ਅਤੇ ਰੂਹਾਨੀਅਤ ਦਾ ਤਾਜ, ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਪ੍ਰਿੰਸੀਪਲ ਕੁਲਵਿੰਦਰ ਸਿੰਘ

ਅੰਮ੍ਰਿਤਸਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਸਿੱਖੀ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਲਈ ਦਸਤਾਰ-ਇਲਾਹੀ ਦਾਤ ਵਿਸ਼ੈ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ , ਉੱਥੇ ਹੀ ਨੌਜਵਾਨੀ ਵਿੱਚ ਦਸਤਾਰ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ 'ਸੁੰਦਰ ਦਸਤਾਰ/ਦੁਮਾਲਾ ਸਜਾਉਣ ਦੇ ਮੁਕਾਬਲੇ' ਖਿੱਚ ਦਾ ਕੇਂਦਰ ਰਹੇ।ਅਜ ਦੇ ਇਸ ਸਮਾਗਮ ਦੌਰਾਨ ਗਿਆਨੀ ਹਰਮਿੱਤਰ ਸਿੰਘ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਸ਼ੇਸ਼ ਬੁਲਾਰੇ ਵਜੋਂ ਵਿਦਿਆਰਥੀਆਂ ਦੇ ਰੂਬਰੂ ਹੋਏ ।
ਸਮਾਗਮ ਦੌਰਾਨ ਉਨਾਂ ਨੇ ਕਿਹਾ ਕਿ ਖਾਲਸਾ ਅਕਾਲ ਪੁਰਖ ਦੀ ਫੌਜ ਹੈ ਅਤੇ ਦਸਤਾਰ ਸਿੱਖ ਧਰਮ ਵਿੱਚ ਕੇਵਲ ਇੱਕ ਪਹਿਰਾਵਾ ਨਹੀਂ, ਸਗੋਂ ਬਹਾਦਰੀ ਦਾ ਪ੍ਰਤੀਕ ਅਤੇ ਗੁਰੂ ਸਾਹਿਬ ਵੱਲੋਂ ਬਖਸ਼ਿਆ ਰੂਹਾਨੀਅਤ ਦਾ ਤਾਜ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਿੱਥੇ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਤੋਂ ਦੂਰ ਹੋ ਰਹੀ ਹੈ, ਉੱਥੇ ਅਜਿਹੇ ਸਮਾਗਮ ਉਨ੍ਹਾਂ ਨੂੰ ਮੁੜ ਆਪਣੇ ਮੂਲ ਨਾਲ ਜੋੜਨ ਵਿੱਚ ਸਹਾਈ ਸਿੱਧ ਹੁੰਦੇ ਹਨ। ਉਨਾਂ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਵੇਂ ਦਸਤਾਰ ਸਾਡੇ ਲਈ ਇਲਾਹੀ ਦਾਤ ਹੈ।ਕਾਲਜ ਵਿੱਚ ਕਰਵਾਏ ਗਏ ਦਸਤਾਰ ਮੁਕਾਬਲਿਆਂ ਕਾਲਜ ਅਤੇ ਇਲਾਕੇ ਦੇ ਅਲੱਗ ਅਲੱਗ ਸਕੂਲਾਂ ਦੇ ਲਗਭਗ 150 ਦੇ ਕਰੀਬ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਕਾਲਜ ਦੇ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਜੀ ਨੇ ਇਸ ਮੌਕੇ ਦੱਸਿਆ ਕਿ ਇਹ ਸੰਸਥਾ ਸਾਲ 1999 ਵਿੱਚ ਖਾਲਸੇ ਦੀ 300 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਕੀਤੀ ਗਈ ਸੀ, ਇਸ ਲਈ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਅਤੇ ਧਰਮ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਵੀ ਜਾਵੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿੱਢੀ ਗਈ 'ਦਸਤਾਰ ਮੁਹਿੰਮ' ਤਹਿਤ ਅੱਜ ਇਹ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਕਾਲਜ ਵਿੱਚ ਅੰਮ੍ਰਿਤਧਾਰੀ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਖਾਸ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਗੁਰਸਿੱਖੀ ਜੀਵਨ ਵੱਲ ਹੋਰ ਪ੍ਰੇਰਿਤ ਹੋ ਸਕਣ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਸਕੂਲ ਮੁਖੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਾਲਜ ਪ੍ਰਬੰਧਕਾਂ ਨੇ ਆਈਆਂ ਹੋਈਆਂ ਸ਼ਖਸੀਅਤਾਂ ਅਤੇ ਸਹਿਯੋਗ ਦੇਣ ਵਾਲੇ ਸਕੂਲ ਮੁਖੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ

Address

RAMSAR Road
Amritsar
143001

Opening Hours

Monday 9:30am - 4:30pm
Tuesday 9:30am - 4:30pm
Wednesday 9:30am - 4:30pm
Thursday 9:30am - 4:30pm
Friday 9:30am - 4:30pm
Saturday 9:30am - 4:30pm

Telephone

+911835061391

Alerts

Be the first to know and let us send you an email when Trai Shatabdi G.G.S Khalsa College, Amritsar posts news and promotions. Your email address will not be used for any other purpose, and you can unsubscribe at any time.

Contact The School

Send a message to Trai Shatabdi G.G.S Khalsa College, Amritsar:

Shortcuts

Share