08/09/2026
ਮਿਤੀ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਜਲਾਲੇਆਣਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਐਸ ਐਮ ਸੀ ਕਮੇਟੀ ਮੈਂਬਰ, ਪੰਚਾਇਤ ਮੈਂਬਰ ਅਤੇ ਪਿੰਡ ਜਲਾਲੇਆਣਾ ਦੇ ਸਮਾਜ ਸੇਵੀ ਸ੍ਰ ਜਸਵੀਰ ਸਿੰਘ,ਸ੍ਰ ਜਗਤਾਰ ਸਿੰਘ,ਸ੍ਰ ਕੁਲਦੀਪ ਸਿੰਘ, ਅਤੇ ਸ਼੍ਰੀਮਤੀ ਜਸਵੀਰ ਕੌਰ ਵੀ ਹਾਜ਼ਰ ਸਨ।ਇਸ ਮੌਕੇ ਹੈਡਮਿਸਟ੍ਰੈਸ ਸ਼੍ਰੀਮਤੀ ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧੀਆ ਸੇਵਾਵਾਂ ਲਈ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਸਕੂਲ ਦੇ ਸਮੂਹ ਸਟਾਫ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਰਾਸ਼ੀ ਇਕੱਤਰ ਕਰਕੇ ਛੇਵੀਂ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਹਾਊਸ ਯੂਨੀਫਾਰਮ ਦਿੱਤੀ ਗਈ। ਆਏ ਹੋਏ ਮਹਿਮਾਨਾਂ ਨੇ ਸਟਾਫ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਹੈਡਮਿਸਟ੍ਰੈਸ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸ ਗੁਲਵੰਤ ਸਿੰਘ ਮਨੀਲਾ ਵਾਲੇ ਅਤੇ ਪਰਿਵਾਰ ਵੱਲੋਂ ਸਕੂਲ ਨੂੰ 5100 ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਸੀ ਜਿਸ ਨਾਲ ਸਕੂਲ ਵਿੱਚ ਤਿੰਨ ਪੱਖੇ ਲਗਵਾਏ ਗਏ। ਸਮੂਹ ਹਾਜ਼ਰੀਨ ਨੇ ਸ ਗੁਲਵੰਤ ਸਿੰਘ ਮਨੀਲਾ ਵਾਲਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀ ਰਿੰਕੂ ਕੁਮਾਰ ਨੇ ਨਿਭਾਈ। ਇਸ ਮੌਕੇ ਸ਼੍ਰੀਮਤੀ ਰਜਨੀ, ਕਮਲਜੀਤ ਕੌਰ, ਰਮਿੰਦਰ ਕੌਰ, ਕੁਲਦੀਪ ਕੌਰ, ਲਖਵਿੰਦਰ ਕੌਰ, ਅਰਸ਼ਪ੍ਰੀਤ ਕੌਰ ਜਸਵਿੰਦਰ ਕੌਰ, ਕਿਸ਼ੋਰ ਕੁਮਾਰ ਅਤੇ ਪਰਦੀਪ ਕੁਮਾਰ ਹਾਜ਼ਰ ਸਨ।