Bhai Sangat Singh Khalsa College Banga

Bhai Sangat Singh Khalsa College Banga Bhai Sangat Singh Khalsa College,Banga
(Under the management of S.G.P.C Shri Amritsar)

20/08/2026
20/08/2026

Enjoy the videos and music you love, upload original content, and share it all with friends, family, and the world on YouTube.

           Sangat Singh Khalsa College Banga
15/08/2026

Sangat Singh Khalsa College Banga

ਅੱਜ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੀ ਭਾਈ ਗੁਰਦਾਸ ਜੀ   ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਅਤੇ ਸੂਚਨਾ ਵਿਭਾਗ ਦੇ ਪਿਤਾਮਾ ਡਾਕਟਰ...
14/08/2026

ਅੱਜ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੀ ਭਾਈ ਗੁਰਦਾਸ ਜੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਅਤੇ ਸੂਚਨਾ ਵਿਭਾਗ ਦੇ ਪਿਤਾਮਾ ਡਾਕਟਰ ਐਸ ਆਰ ਰੰਗਾਨਾਥਨ ਜੀ ਦੀ 144ਵੀਂ ਵਰੇਗਢ ਨੂੰ ਸਮਰਪਿਤ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਲਾਇਬ੍ਰੇਰੀ ਅਸਿਸਟੈਂਟ ਮੈਡਮ ਇਕਬਾਲ ਕੌਰ ਵੱਲੋਂ ਡਾਕਟਰ ਐਸ ਆਰ ਰੰਗਾਨਾਥਨ ਜੀ ਦੇ ਜੀਵਨ ਬਾਰੇ ਅਤੇ ਉਹਨਾਂ ਦੁਆਰਾ ਲਾਇਬ੍ਰੇਰੀ ਲਈ ਕੀਤੇ ਗਏ ਕੰਮਾਂ ਬਾਰੇ ਚਾਨਣਾ ਵਿਸਥਾਰ ਪੂਰਵਕ ਪਾਇਆ ਅਤੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਅਤੇ ਹੋਰ ਵਿੱਦਿਅਕ ਸਰੋਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਲਬਹਾਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਤਾਬਾਂ ਮਨੁੱਖ ਦੇ ਗਿਆਨ ਦਾ ਅਨਮੋਲ ਖ਼ਜ਼ਾਨਾ ਹਨ ਅਤੇ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਗਿਆਨ ਦੇ ਵਿਸ਼ਾਲ ਸੰਸਾਰ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਪੜ੍ਹਨ, ਨਵਾਂ ਗਿਆਨ ਹਾਸਲ ਕਰਨ ਅਤੇ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਲਾਇਬ੍ਰੇਰੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਲਾਇਬ੍ਰੇਰੀ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੱਤਾ ਗਿਆ। ਪਲਸ ਵਨ ਆਰਟਸ ਦੀ ਵਿਦਿਆਰਥਣ ਮਨਰੂਪ ਕੌਰ ਨੂੰ ਵਧੀਆ ਪਾਠਕ ਦਾ ਪੁਰਸਕਾਰ ਦਿੱਤਾ ਗਿਆ

Sangat Singh Khalsa College Banga

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ‘ਭਾਰਤ ਦੀ ਵੰਡ ਅਤੇ ਭਾਰਤੀ ਸਿਨੇਮਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
14/08/2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ‘ਭਾਰਤ ਦੀ ਵੰਡ ਅਤੇ ਭਾਰਤੀ ਸਿਨੇਮਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਵੱਲੋਂ ‘ਭਾਰਤ ਦੀ ਵੰਡ ਅਤੇ ਭਾਰਤੀ ਸਿਨੇਮਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਦੇ ਇਤਿਹਾਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਰਾਕੇਸ਼ ਬਾਵਾ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਭਾਰਤ ਦੀ ਵੰਡ ਦੇ ਇਤਿਹਾਸਕ ਪਿਛੋਕੜ, ਵੰਡ ਨਾਲ ਜੁੜੀਆਂ ਘਟਨਾਵਾਂ, ਉਸ ਸਮੇਂ ਲੋਕਾਂ ਵੱਲੋਂ ਹੰਢਾਏ ਗਏ ਦੁੱਖ-ਦਰਦ, ਉਜਾੜੇ ਅਤੇ ਪਰਵਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ 1947 ਦੀ ਵੰਡ ਭਾਰਤੀ ਇਤਿਹਾਸ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਦਰਦਨਾਕ ਘਟਨਾ ਸੀ, ਜਿਸ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ। ਡਾ. ਬਾਵਾ ਨੇ ਭਾਰਤੀ ਸਿਨੇਮਾ ਵਿੱਚ ਵੰਡ ਦੇ ਦੁਖਾਂਤ ਦੀ ਪੇਸ਼ਕਾਰੀ ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਫ਼ਿਲਮਾਂ ਨੇ ਵੰਡ ਨਾਲ ਸਬੰਧਤ ਇਤਿਹਾਸਕ ਘਟਨਾਵਾਂ, ਮਨੁੱਖੀ ਸੰਵੇਦਨਾਵਾਂ, ਵਿਛੋੜੇ ਅਤੇ ਸਮਾਜਿਕ ਪ੍ਰਭਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਘਟਨਾਵਾਂ ਨੂੰ ਵੱਖ-ਵੱਖ ਸਰੋਤਾਂ ਰਾਹੀਂ ਸਮਝਣ ਅਤੇ ਇਤਿਹਾਸ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਬੜੀ ਰੁਚੀ ਨਾਲ ਵਿਚਾਰ ਸੁਣੇ ਅਤੇ ਵਿਸ਼ੇ ਨਾਲ ਸਬੰਧਤ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਡਾ. ਰਾਕੇਸ਼ ਬਾਵਾ ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ। ਇਸ ਮੌਕੇ ਡਾ. ਗੁਲਬਹਾਰ ਸਿੰਘ ਨੇ ਡਾ. ਰਾਕੇਸ਼ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ ਘਟਨਾਵਾਂ ਨੂੰ ਸਮਾਜਿਕ ਅਤੇ ਸੱਭਿਆਚਾਰਕ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੱਕ ਸੀਮਤ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਸਮਾਜਿਕ ਸਰੋਕਾਰਾਂ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵੰਡ ਸਾਡੇ ਇਤਿਹਾਸ ਦਾ ਇੱਕ ਅਹਿਮ ਅਧਿਆਇ ਹੈ, ਜਿਸ ਨੂੰ ਸਮਝਣਾ ਅੱਜ ਦੀ ਨੌਜਵਾਨ ਪੀੜ੍ਹੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਇਤਿਹਾਸ ਸਾਨੂੰ ਬੀਤੇ ਸਮੇਂ ਦੀਆਂ ਘਟਨਾਵਾਂ ਤੋਂ ਸਿੱਖਣ ਅਤੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਿਨੇਮਾ ਨੇ ਵੀ ਇਤਿਹਾਸਕ ਘਟਨਾਵਾਂ ਅਤੇ ਮਨੁੱਖੀ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸ਼ਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਹੈ ਅਤੇ ਇਸ ਤਰ੍ਹਾਂ ਦੇ ਵਿਸ਼ਿਆਂ ’ਤੇ ਵਿਚਾਰ-ਚਰਚਾ ਵਿਦਿਆਰਥੀਆਂ ਦੀ ਸੋਚ ਨੂੰ ਹੋਰ ਵਿਸ਼ਾਲ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿੱਚ ਸਮਾਜਿਕ, ਇਤਿਹਾਸਕ ਅਤੇ ਸੱਭਿਆਚਾਰਕ ਚੇਤਨਾ ਪੈਦਾ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਅਕਾਦਮਿਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ। ਉਨ੍ਹਾਂ ਐੱਨ.ਐੱਸ.ਐੱਸ. ਯੂਨਿਟ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ

🏅🖋️📚

           Sangat Singh Khalsa College Banga
12/08/2026

Sangat Singh Khalsa College Banga

   🏅🖋️📚
12/08/2026

🏅🖋️📚

   🏅🖋️📚
10/08/2026

🏅🖋️📚

Address

Banga Road
Area

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm

Telephone

+918427084802

Alerts

Be the first to know and let us send you an email when Bhai Sangat Singh Khalsa College Banga posts news and promotions. Your email address will not be used for any other purpose, and you can unsubscribe at any time.

Contact The School

Send a message to Bhai Sangat Singh Khalsa College Banga:

Shortcuts

Share

Category