Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ

  • Home
  • India
  • Bahadurgarh
  • Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ

Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ In order to provide value-based education, S.G.P.C. has established a large number of institutions.

22/08/2026

ਦਸ਼ਮੇਸ਼ ਪਬਲਿਕ ਸਕੂਲ, ਊਨਾ ਦਾ ਯੂ.ਕੇ.ਜੀ ਕਲਾਸ ਦਾ ਵਿਦਿਆਰਥੀ ਅੰਮ੍ਰਿਤ ਸਿੰਘ...

ਇੱਕ ਨਿੱਕਾ ਜਿਹਾ ਬੂਟਾ ਅੱਗੇ ਚੱਲ ਕੇ ਛਾਂ, ਸਾਫ਼ ਹਵਾ ਅਤੇ ਜੀਵਨ ਦਾ ਸਹਾਰਾ ਬਣਦਾ ਹੈ। 🌱ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਖਤੂਪੁਰਾ,...
22/08/2026

ਇੱਕ ਨਿੱਕਾ ਜਿਹਾ ਬੂਟਾ ਅੱਗੇ ਚੱਲ ਕੇ ਛਾਂ, ਸਾਫ਼ ਹਵਾ ਅਤੇ ਜੀਵਨ ਦਾ ਸਹਾਰਾ ਬਣਦਾ ਹੈ। 🌱
ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਖਤੂਪੁਰਾ, ਮੋਗਾ ਦੇ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦਾ ਸੁਨੇਹਾ ਦਿੱਤਾ ਗਿਆ।
ਆਓ, ਮਿਲ ਕੇ ਧਰਤੀ ਨੂੰ ਹਰਾ-ਭਰਾ ਬਣਾਈਏ।
🌱 🌳

ਦਸਮੇਸ਼ ਖ਼ਾਲਸਾ ਕਾਲਜ ਵਿਖੇ "ਫੈਸ਼ਨ ਡਿਜ਼ਾਈਨਿੰਗ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਅਤੇ ਭਵਿੱਖੀ ਸੰਭਾਵਨਾਵਾਂ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।...
22/08/2026

ਦਸਮੇਸ਼ ਖ਼ਾਲਸਾ ਕਾਲਜ ਵਿਖੇ "ਫੈਸ਼ਨ ਡਿਜ਼ਾਈਨਿੰਗ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਅਤੇ ਭਵਿੱਖੀ ਸੰਭਾਵਨਾਵਾਂ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ
ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਵਿਖੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ, ਇੰਜੀ. ਸ. ਸੁਖਮਿੰਦਰ ਸਿੰਘ ( ਵਿੱਦਿਆ ਸਕੱਤਰ ) ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾ. ਕਰਮਬੀਰ ਸਿੰਘ ( ਪ੍ਰਿੰਸੀਪਲ ) ਦੀ ਯੋਗ ਅਗਵਾਈ ਹੇਠ ਆਈ. ਕਿਉ. ਏ. ਸੀ ਸੈੱਲ ਅਤੇ ਆਈ. ਆਈ. ਸੀ ਦੇ ਸਹਿਯੋਗ ਨਾਲ ਪ੍ਰੋ. ਮਾਲਾ ਮਲਿਕ ( ਕਨਵੀਨਰ,ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਮਾਨਤਾ ਪ੍ਰਾਪਤ ਕੋਰਸ ) ਦੀ ਦੇਖ - ਰੇਖ ਅਧੀਨ ਕਰਵਾਇਆ ਗਿਆ। ਇਸ ਲੈਕਚਰ ਦੇ ਵਿਸ਼ੇਸ਼ ਵਕਤਾ ਡਾ. ਪੂਨਮ ਅਗਰਵਾਲ ਠਾਕੁਰ ( ਸਾਬਕਾ ਪ੍ਰਿੰਸੀਪਲ ਅਤੇ NIIFT, ਐੱਸ. ਏ. ਐੱਸ ਨਗਰ ) ਨੇ "ਫੈਸ਼ਨ ਡਿਜ਼ਾਈਨਿੰਗ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਅਤੇ ਭਵਿੱਖੀ ਸੰਭਾਵਨਾਵਾਂ" ਵਿਸ਼ੇ 'ਤੇ ਬੋਲਦਿਆਂ ਵਿਦਿਆਰਥੀਆਂ ਨੂੰ ਫੈਸ਼ਨ ਡਿਜ਼ਾਈਨਿੰਗ ਦੇ ਖੇਤਰ ਵਿਚ ਉਪਲੱਬਧ ਵੱਖ-ਵੱਖ ਰੋਜ਼ਗਾਰ ਦੇ ਮੌਕਿਆਂ, ਪੇਸ਼ੇਵਰ ਰਾਹਾਂ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਗਿਆਨ ਭਰਭੂਰ ਜਾਣਕਾਰੀ ਸਾਂਝੀ ਕੀਤੀ।

ਮਾਤਾ ਗੁਜਰੀ ਕਾਲਜ ਵਿਖੇ ਉੱਚਕੋਟੀ ਦੀਆਂ ਵਿੱਦਿਅਕ ਸਹੂਲਤਾਂ ਉਪਲਬਧ-ਇੰਜੀ. ਸੁਖਮਿੰਦਰ ਸਿੰਘਮਾਤਾ ਗੁਜਰੀ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ...
21/08/2026

ਮਾਤਾ ਗੁਜਰੀ ਕਾਲਜ ਵਿਖੇ ਉੱਚਕੋਟੀ ਦੀਆਂ ਵਿੱਦਿਅਕ ਸਹੂਲਤਾਂ ਉਪਲਬਧ-ਇੰਜੀ. ਸੁਖਮਿੰਦਰ ਸਿੰਘ

ਮਾਤਾ ਗੁਜਰੀ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਕਾਲਜ ਦੇ ਦਾਖ਼ਲਾ ਸੈੱਲ, ਲਾਇਬ੍ਰੇਰੀ ਤੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਚ ਉਪਲਬਧ ਵਿੱਦਿਅਕ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਵਰ੍ਹੇ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਦਾਖਲਾ ਸੈੱਲ ਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ, ਆਧੁਨਿਕ ਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਵਡਮੁੱਲੇ ਸੁਝਾਅ ਵੀ ਦਿੱਤੇ। ਇੰਜੀ. ਸੁਖਮਿੰਦਰ - ਸਿੰਘ ਨੇ ਵਿੱਦਿਅਕ ਸੈਸ਼ਨ 2026-27 ਦੌਰਾਨ ਕਾਲਜ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿਚ ਹੋਏ ਵਾਧੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ - ਇਹ ਕਾਲਜ ਵਲੋਂ ਪ੍ਰਦਾਨ ਕੀਤੀ ਜਾ ਰਹੀ ਮਿਆਰੀ - ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ - ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ - ਵਿਚ ਵਿਸ਼ਵਾਸ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਾਲਜ ਦੀਆਂ ਸ਼ਾਨਦਾਰ - ਉਪਲਬਧੀਆਂ ਤੇ ਤਸੱਲੀ ਪ੍ਰਗਟਾਉਂਦਿਆਂ - ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਤੇ ਪ੍ਰਭਾਵਸ਼ਾਲੀ ਯਤਨਾਂ 'ਤੇ - ਤਸੱਲੀ ਵੀ ਪ੍ਰਗਟਾਈ।

Sri Guru Teg Bahadur Khalsa College, Sri Anandpur Sahib Students and Faculty Honored by Punjabi University, PatialaThe H...
20/08/2026

Sri Guru Teg Bahadur Khalsa College, Sri Anandpur Sahib Students and Faculty Honored by Punjabi University, Patiala
The Honorable Vice-Chancellor of Punjabi University, Patiala, Dr. Jagdeep Singh, alongside Dr. Bhim Inder Singh, Director of the Youth Welfare Department, recently felicitated and awarded cash prizes to the winning students of the National Youth Festival (Session 2025-26), which was held at Sathyabama University, Chennai.
It is a matter of immense pride that ten students from the Music Department of Sri Guru Teg Bahadur Khalsa College were honored at the university for their outstanding achievements at the national level. The talented students secured a Gold Medal in the Indian Group Song category and a Silver Medal in the Folk Orchestra.
In addition to the students' success, Dr. Jagpinderpal Singh, Head of the Music Department at the college, was specially honored by the Vice-Chancellor for his dedicated guidance, excellent preparation, and steadfast support of the teams for the National Youth Festival.
Sri Guru Teg Bahadur Khalsa College extends its deepest gratitude to Vice-Chancellor Dr. Jagdeep Singh and Dr. Bhim Inder Singh (Director, Youth Welfare Department), as well as Dr. Dharminder Singh Ubha (Principal, Khalsa College Patiala), Dr. Satish Kumar Verma (Ex-Director, Youth Welfare Department, Punjabi University Patiala), Dr. Deny Sharma, Dr. Gurkanwal Singh Chahal, and Dr. Harinder Hundal for their continuous support, encouragement, and special recognition of our students and faculty.

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਵਿਦਿਆਰਥਣ ਨਿਮਰਤ ਕੌਰ ਨੇ ਜਿਲੇ ਵਿੱਚੋਂ ਨਿਸ਼ਾਨੇਬਾਜ਼ੀ 'ਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਮਾਪਿ...
20/08/2026

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਵਿਦਿਆਰਥਣ ਨਿਮਰਤ ਕੌਰ ਨੇ ਜਿਲੇ ਵਿੱਚੋਂ ਨਿਸ਼ਾਨੇਬਾਜ਼ੀ 'ਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ ..
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਵਿਦਿਆਰਥਣ ਨਿਮਰਤ ਕੌਰ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ।ਸਕੂਲ ਦੇ ਪ੍ਰਿੰਸੀਪਲ ਨੇ ਇਸ ਸਫਲਤਾ 'ਤੇ ਨਿਮਰਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਿਮਰਤ ਕੌਰ ਦੀ ਇਹ ਉਪਲਬਧੀ ਸਮੂਹ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਸਕੂਲ ਦੇ ਡੀ.ਪੀ.ਈ ਅਧਿਆਪਕ ਨੇ ਕਿਹਾ ਕਿ ਨਿਮਰਤ ਕੌਰ ਨੇ ਆਪਣੀ ਲਗਾਤਾਰ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਜ਼ਿਲ੍ਹਾ ਪੱਧਰ 'ਤੇ ਸਕੂਲ ਦਾ ਨਾਂ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਸਕੂਲ, ਸਗੋਂ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

At Bhai Maha Singh Khalsa Public School Jalalabad ,an oral assessment and book reading activity was conducted for the st...
20/08/2026

At Bhai Maha Singh Khalsa Public School Jalalabad ,an oral assessment and book reading activity was conducted for the students of UKG and Class 1. The school Head, S. Gurmeet Singh Ji, along with Coordinators Madam Narinder Kaur Khurana and Pooja Madam, assessed the students through an oral test. The children were assessed on their Sound Recognition, Identification, and Oral Skills. S. Gurmeet Singh Ji also conducted a book reading activity with the students to assess and improve their reading abilities. The main objective of this activity was to enhance the children’s reading, identification, pronunciation, and oral communication skills.

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨ...
20/08/2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ 19 ਅਗਸਤ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਪ੍ਰਭਾਵਸ਼ਾਲੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ, ਨਿਯਮਾਂ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖਲਾ ਲੈਣ 'ਤੇ ਨਿੱਘਾ ਜੀ ਆਇਆ ਕਿਹਾ। ਉਨ੍ਹਾਂ ਨੇ ਸਾਲ 1999 ਤੋਂ ਲੈ ਕੇ ਹੁਣ ਤੱਕ ਦੇ ਕਾਲਜ ਦੇ ਸੁਨਹਿਰੀ ਸਫ਼ਰ ਅਤੇ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਲਜ ਵਿੱਚ ਅਨੁਸ਼ਾਸਨ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਸਖ਼ਤ ਮਿਹਨਤ ਤੇ ਦਿਲ ਲਗਾ ਕੇ ਪੜ੍ਹਾਈ ਕਰਨ ਨਾਲ ਹੀ ਮੰਜ਼ਿਲ ਪ੍ਰਾਪਤ ਹੁੰਦੀ ਹੈ।
ਕਾਲਜ ਦੇ ਰਜਿਸਟਰਾਰ ਪ੍ਰੋ. ਜਤਿੰਦਰ ਕੌਰ ਨੇ ਕਾਲਜ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਸਹੂਲਤ ਲਈ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ, ਕਾਲਜ ਦੇ ਐੱਨ.ਐੱਸ.ਐੱਸ. (NSS) ਕੋਆਰਡੀਨੇਟਰ ਡਾ. ਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਐੱਨ.ਐੱਸ.ਐੱਸ. ਯੂਨਿਟ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਸੇਵਾ ਨਾਲ ਜੁੜੀਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ।
ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਗੁਰਜੰਟ ਸਿੰਘ ਨੇ ਵਿਭਾਗ ਦੀਆਂ ਪਿਛਲੇ ਸਾਲਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਸ ਸਾਲ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਯੂਥ ਫੈਸਟੀਵਲ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।
ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੇ ਵੀ ਆਪਣੇ-ਆਪਣੇ ਵਿਭਾਗਾਂ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਭਵਿੱਖ ਵਿੱਚ ਇਨ੍ਹਾਂ ਕੋਰਸਾਂ ਦੇ ਮਿਲਣ ਵਾਲੇ ਲਾਭਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

📚 ਲਾਇਬ੍ਰੇਰੀ ਓਰੀਐਂਟੇਸ਼ਨ ਅਤੇ ਡਿਜੀਟਲ ਲਾਇਬ੍ਰੇਰੀ ਪ੍ਰੋਗਰਾਮ 📚ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ...
19/08/2026

📚 ਲਾਇਬ੍ਰੇਰੀ ਓਰੀਐਂਟੇਸ਼ਨ ਅਤੇ ਡਿਜੀਟਲ ਲਾਇਬ੍ਰੇਰੀ ਪ੍ਰੋਗਰਾਮ 📚

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਦੀ ਰਹਿਨੁਮਾਈ ਅਤੇ ਵਿਦਿਆ ਸਕੱਤਰ ਸ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਵਿਦਿਆਰਥੀਆਂ ਲਈ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।

ਇਸ ਦੌਰਾਨ ਅਸਿਸਟੈਂਟ ਲਾਇਬ੍ਰੇਰੀਅਨ ਸ. ਹਰਪ੍ਰੀਤ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਅਤੇ ਡਿਜੀਟਲ ਲਾਇਬ੍ਰੇਰੀ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਕਾਲਜ ਲਾਇਬ੍ਰੇਰੀ ਦੀਆਂ ਵੱਖ-ਵੱਖ ਸਹੂਲਤਾਂ, ਲਾਇਬ੍ਰੇਰੀ ਦੀ ਵਰਤੋਂ ਦੇ ਨਿਯਮਾਂ, ਪੁਸਤਕਾਂ ਅਤੇ ਅਧਿਐਨ ਸਮੱਗਰੀ ਦੀ ਖੋਜ ਅਤੇ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਡਿਜੀਟਲ ਲਾਇਬ੍ਰੇਰੀ ਬਾਰੇ ਜਾਣੂ ਕਰਵਾਉਂਦਿਆਂ ਈ-ਬੁੱਕਸ, ਈ-ਜਰਨਲਜ਼, ਆਨਲਾਈਨ ਅਕਾਦਮਿਕ ਸਰੋਤਾਂ ਅਤੇ ਹੋਰ ਡਿਜੀਟਲ ਸਾਧਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਵਿਦਿਆਰਥੀ ਆਪਣੇ ਅਧਿਐਨ ਅਤੇ ਖੋਜ ਕਾਰਜ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕਣ।

ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ, ਜਾਣਕਾਰੀ ਪ੍ਰਾਪਤੀ ਦੇ ਹੁਨਰ ਅਤੇ ਡਿਜੀਟਲ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸੀ।

📖 “ਲਾਇਬ੍ਰੇਰੀ ਗਿਆਨ ਦਾ ਘਰ ਹੀ ਨਹੀਂ, ਸਗੋਂ ਗਿਆਨ ਤੱਕ ਪਹੁੰਚਣ ਦਾ ਮਾਰਗ ਹੈ।”

Under the guidance of the apex Sikh institution, the Shiromani Gurdwara Parbandhak Committee (SGPC), Sri Amritsar Sahib,...
17/08/2026

Under the guidance of the apex Sikh institution, the Shiromani Gurdwara Parbandhak Committee (SGPC), Sri Amritsar Sahib, and the Directorate of Education, Bahadurgarh, students from SGPC educational institutions have departed for Kenya to participate in the special programme “Nishkam International Spiritual and Seva Girls Retreat”, organized by Guru Nanak Nishkam Sewak Jatha, Kericho (Kenya).

The camp is being organized from 17 August 2026 to 26 August 2026. It will provide Amritdhari Sikh girls with an opportunity to step beyond the boundaries of Punjab and represent themselves at the international level. This is a significant new milestone for our institutions and will serve as a guiding path for other female students in the future.

Students from different countries around the world have been selected to participate in this camp. Among them, 10 students have been selected from various educational institutions of the SGPC:

• 2 students from Bhai Nand Lal Public School, Sri Anandpur Sahib
• 1 student from Baba Gurditta Ji Public School, Jindwari, Roopnagar
• 2 students from Sahibzada Ajit Singh Public School, Lahdewal Mahilpur, Hoshiarpur
• 1 student from Baba Buddha Public Senior Secondary School, Bir Sahib, Tarn Taran
• 4 students from Mata Sahib Kaur Girls College, Talwandi Sabo, Bathinda

🌐 www.desgpc.org
📞 75270-07300

Address

Patiala-Rajpura Road
Bahadurgarh
147021

Alerts

Be the first to know and let us send you an email when Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ posts news and promotions. Your email address will not be used for any other purpose, and you can unsubscribe at any time.

Contact The School

Send a message to Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ:

Shortcuts

Share