25/09/2026
ਮਹਾਨ ਅੰਮ੍ਰਿਤ ਸੰਚਾਰ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ 24 ਸਤੰਬਰ 2026, ਦਿਨ ਵੀਰਵਾਰ ਨੂੰ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਕਰਵਾਇਆ ਗਿਆ। ਇਹ ਪਾਵਨ ਸਮਾਗਮ ਸੰਤ ਬਾਬਾ ਇਕਬਾਲ ਸਿੰਘ ਜੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਸੀ।
ਇਸ ਪਾਵਨ ਮੌਕੇ ’ਤੇ ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਦੇ 20 ਵਿਦਿਆਰਥੀਆਂ,1 ਅਧਿਆਪਕ, ਅਤੇ 3 ਮਾਪਿਆਂ ਨੇ ਵੀ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਛਕ ਕੇ ਅਕੈਡਮੀ ਪਹੁੰਚਣ ’ਤੇ ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਦੇ ਪ੍ਰਿੰਸੀਪਲ ਸ਼੍ਰੀਮਤੀ ਭੁਪਿੰਦਰ ਕੌਰ ਜੀ ਨੇ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਇਸ ਸਮਾਗਮ ਵਿੱਚ ਨੇੜਲੇ ਇਲਾਕੇ ਦੀਆਂ 7 ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਸੀ।
ਇਸ ਪਾਵਨ ਮੌਕੇ ਨੇ ਵਿਦਿਆਰਥੀਆਂ ਵਿੱਚ ਗੁਰਬਾਣੀ, ਸਿੱਖੀ, ਸੇਵਾ ਅਤੇ ਗੁਰਸਿੱਖੀ ਜੀਵਨ ਪ੍ਰਤੀ ਸ਼ਰਧਾ ਨੂੰ ਹੋਰ ਮਜ਼ਬੂਤ ਕੀਤਾ।