16/09/2026
ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ, ਪਰਸਰਾਮ ਨਗਰ, ਬਠਿੰਡਾ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸ. ਬਿੱਕਰ ਸਿੰਘ ਮਾਨ ਜੀ, ਸਾਬਕਾ ਚੀਫ਼ ਜਨਰਲ ਮੈਨੇਜਰ, ਵੱਲੋਂ ਸਕੂਲ ਦੀ ਲਾਇਬ੍ਰੇਰੀ ਲਈ 24 ਕੀਮਤੀ ਕਿਤਾਬਾਂ ਦਾਨ ਕੀਤੀਆਂ ਗਈਆਂ ਹਨ।
ਇਹ ਕਿਤਾਬਾਂ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ, ਗਿਆਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ। 📖✨
ਸਕੂਲ ਪਰਿਵਾਰ ਵੱਲੋਂ ਸ. ਬਿੱਕਰ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਸਮਾਜ ਦੀ ਭਾਗੀਦਾਰੀ ਦੀ ਇੱਕ ਸੁੰਦਰ ਮਿਸਾਲ ਹੈ।