29/11/2025
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ
Sub Title- ਐੱਨ. ਐੱਸ. ਐੱਸ. ਵਿਭਾਗ, ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਨੇ ਕਰਵਾਏ ਪੀ. ਪੀ. ਟੀ. ਮੁਕਾਬਲੇ ਅਤੇ ਵਿਸ਼ੇਸ਼ ਲੈਕਚਰ
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਕਾਲਜ ਦੇ ਰਾਜਨੀਤੀ ਸ਼ਾਸ਼ਤਰ ਵਿਭਾਗ ਅਤੇ ਐੱਨ. ਐੱਸ. ਐੱਸ. ਵਿਭਾਗ ਦੇ ਵੱਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਜਸਪ੍ਰੀਤ ਸਿੰਘ ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਜੀਵਨ ਦੇ ਹਰ ਪਹਿਲੂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਮਕਸਦ ਤਹਿਤ ਹਰ ਵਾਰ ਦੀ ਤਰਾਂ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਰਾਜਨੀਤੀ ਸ਼ਾਸ਼ਤਰ ਵਿਭਾਗ ਦੇ ਪ੍ਰੋ. ਹਰਦੀਪ ਕੌਰ ਨੇਂ ਸੰਵਿਧਾਨ ਦਿਵਸ ਸਬੰਧੀ ਵਿਸ਼ੇਸ਼ ਲੈਕਚਰ ਰਾਂਹੀਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇਂ ਸੰਵਿਧਾਨ ਦੀ ਬਣਤਰ, ਇਸ ਵਿੱਚ ਸ਼ੋਧ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵਾਰ ਸੰਵਿਧਾਨ ਦਿਵਸ ' ਸਾਡਾ ਸੰਵਿਧਾਨ, ਸਾਡਾ ਸਵੈਅਭਿਮਾਨ' ਦੇ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਤੋਂ ਉਪਰੰਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੀ. ਪੀ. ਟੀ. ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇਂ ਬੜੇ ਉਤਸ਼ਾਹ ਨਾਲ਼ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇਂ ਰਾਜਨੀਤੀ ਸ਼ਾਸ਼ਤਰ ਵਿਚਲੇ ਵੱਖ ਵੱਖ ਵਿਸ਼ਿਆਂ ਜਿਵੇਂ - ਪੰਚਾਇਤੀ ਰਾਜ ਪ੍ਰਣਾਲੀ, ਮੌਲਿਕ ਅਧਿਕਾਰ, ਸੰਯੁਕਤ ਰਾਸ਼ਟਰ ਸੰਘ, ਸੰਸਦ, ਰਾਸ਼ਟਰਪਤੀ, ਪ੍ਰਧਾਨ ਮੰਤਰੀ, ਆਦਿ ਤੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਰਾਜਪ੍ਰੀਤ ਕੌਰ ਨੇਂ ਪਹਿਲਾ ਸਥਾਨ, ਮਨਦੀਪ ਕੌਰ ਨੇਂ ਦੂਜਾ ਸਥਾਨ, ਅਤੇ ਸ਼ਰਨਜੀਤ ਕੌਰ, ਜੈਸਮੀਨ ਕੌਰ ਨੇਂ ਤੀਜਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਰਾਜਨਦੀਪ ਕੌਰ ਵੱਲੋਂ ਸਟੇਜ ਸੰਚਾਲਕ ਦੀ ਭੂਮਿਕਾ ਨਿਭਾਈ ਗਈ ਅਤੇ ਪ੍ਰੋ. ਸੰਦੀਪ ਕੌਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਸੁਖਜੀਤ ਸਿੰਘ ਵੱਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ। ਇਸ ਦੌਰਾਨ ਡਾ. ਵੰਦਨਾ ਸੁਖੀਜਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਹਰਦੀਪ ਸਿੰਘ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਸੁਖਜੀਤ ਸਿੰਘ, ਵਿਦਿਆਰਥੀ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।