24/08/2026
ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 24 ਜੁਲਾਈ 2026 ਨੂੰ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 23 ਅਗਸਤ 2026 ਨੂੰ ਬੁਢਲਾਡਾ ਵਿਖੇ ਪਹੁੰਚਿਆ। ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਵਿੱਚ ਮਾਰਚ ਵਿੱਚ ਸ਼ਾਮਿਲ ਸੰਗਤਾਂ ਲਈ ਕਾਲਜ ਵੱਲੋਂ ਸਵਾਗਤ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵਿਸ਼ਰੀਆਂ ਅਤੇ ਵਾਰਾਂ ਦਾ ਗਾਇਨ ਕੀਤਾ ਗਿਆ। ਅੱਜ ਮਿਤੀ 24 ਅਗਸਤ 2026 ਨੂੰ ਗੁਰਦੁਆਰਾ ਪਾਤਸ਼ਾਹੀ ਨੌਂਵੀਂ, ਭੀਖੀ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਅਗਲੇ ਪੜਾਅ ਲਈ ਆਰੰਭਤਾ ਹੋਈ ਜਿਸ ਵਿੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ, ਤਖ਼ਤ ਸ੍ਰੀ ਦਮਦਮਾਂ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਇਸ ਮੌਕੇ ਕਾਲਜ ਵੱਲੋਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਵਿਦਿਆਰਥੀ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਆਰੰਭਤਾ ਮੌਕੇ ਹਾਜ਼ਿਰ ਸਨ।