Nischai Civil Services Coaching Academy Chandigarh

Nischai Civil Services Coaching Academy Chandigarh Contact information, map and directions, contact form, opening hours, services, ratings, photos, videos and announcements from Nischai Civil Services Coaching Academy Chandigarh, School, Gurdwara Sri Kalgidhar Niwas, Sec 27-B, Chandigarh.

NISCHAI Civil Services Coaching Academy in Chandigarh is a premier institute dedicated to training and mentoring Sikh aspirants for UPSC (Union Public Service Commission) and other civil services examinations (such as IAS, IPS, IFS, etc.).

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਦਿਆ ਦੇ ਖੇਤਰ ਵਿਚ ਵਿਸ਼ੇਸ਼ ਉਪਰਾਲਾ  'Comprehensive Competitive Learning Programme' (CCPL...
10/08/2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਦਿਆ ਦੇ ਖੇਤਰ ਵਿਚ ਵਿਸ਼ੇਸ਼ ਉਪਰਾਲਾ
'Comprehensive Competitive Learning Programme' (CCPL) ਦੀ ਸ਼ੁਰੂਆਤ...
CCLP ਪ੍ਰੋਗਰਾਮ ਅਧੀਨ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਸ਼ਨ ਲਗਾਏ ਜਾਣਗੇ, ਇਸ ਸਬੰਧੀ ਸ.ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਜੀ ਦੇ ਯਤਨਾਂ ਸਦਕਾ ਚੰਡੀਗੜ੍ਹ ਅਧਾਰਤ Tagore IAS ਅਕੈਡਮੀ ਨਾਲ MOU ਕੀਤਾ ਗਿਆ ਹੈ। ਇਸ ਪ੍ਰੋਗਰਾਮ ਦਾ ਲਾਭ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਲਜਾਂ ਦੇ ਵਿਦਿਆਰਥੀਆਂ ਨੂੰ ਮਿਲੇਗਾ। ਇਸੇ ਲੜੀ ਤਹਿਤ ਵਿਦਿਆਰਥੀਆਂ ਦੀ ਚੋਣ ਕਰਨ ਹਿਤ ਅੱਜ ਸਮੂਹ ਕਾਲਜਾਂ ਵਿਖੇ ਵਿਦਿਆਰਥੀਆਂ ਦਾ ਦਾਖ਼ਲਾ ਟੈਸਟ ਲਿਆ ਗਿਆ। ਇਸ ਦਾਖ਼ਲਾ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

SGPC President Advocate Harjinder Singh Dhami recently visited the Nischay Civil Services Coaching Academy in Chandigarh...
18/07/2026

SGPC President Advocate Harjinder Singh Dhami recently visited the Nischay Civil Services Coaching Academy in Chandigarh to review its facilities and interact with the students. Functioning under the aegis of the SGPC, the academy provides free, quality coaching for UPSC and State Civil Services exams, and has recently launched a new academic batch alongside a focused UPSC Mentorship Programme. During his visit, Advocate Dhami evaluated the campus arrangements, congratulated students who recently cleared the Punjab Civil Services (PCS) Preliminary exams, and highly commended the efforts of Coordinator Mr. Shamsher Singh and the faculty. He strongly motivated the aspirants to remain disciplined, urging the Sikh youth in particular to come forward and pursue prestigious careers in public service to make meaningful contributions to society.

02/07/2026
ਨਿਸਚੈ ਪ੍ਰਸਾਸ਼ਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ ਵਿਦਿਆਰਥੀਆਂ ਨੂੰ ਵੰਡੇ ਗਏ ਦਾਖਲਾ ਪੱਤਰ: ਡਿਪਟੀ ਡਾਇਰੈਕਟਰ ...
02/07/2026

ਨਿਸਚੈ ਪ੍ਰਸਾਸ਼ਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ
ਵਿਦਿਆਰਥੀਆਂ ਨੂੰ ਵੰਡੇ ਗਏ ਦਾਖਲਾ ਪੱਤਰ: ਡਿਪਟੀ ਡਾਇਰੈਕਟਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸਚੈ ਪ੍ਰਸਾਸ਼ਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਵਲੋਂ ਸਾਬਤ ਸੂਰਤ ਸਿੱਖ ਸਿਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਹਿਤ ਗੁਰੂ ਮਹਾਰਾਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਦਾਖਲਾ ਪੱਤਰ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਅਤੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੂਹਾਨੀ ਕੀਰਤਨ ਉਪਰੰਤ ਅਰਦਾਸ ਗੁਰੂ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਗਈ। ਨਿਸਚੈ ਪ੍ਰਸਾਸ਼ਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡਗੀੜ੍ਹ ਦੇ ਡਿਪਟੀ ਡਾਇਰੈਕਟਰ ਡਾ.ਰਜਿੰਦਰ ਕੌਰ ਨੇ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੈਸ਼ਨ ਵਿਚ 24 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਪਾਸ ਕੀਤੀ, ਜਿੰਨ੍ਹਾਂ ਨੂੰ ਦਾਖਲਾ ਪੱਤਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਜੀ ਧਾਮੀ ਅਤੇ ਸਕੱਤਰ ਵਿੱਦਿਆ ਸ.ਸੁਖਮਿੰਦਰ ਸਿੰਘ ਜੀ ਵਲੋਂ ਕੀਤਾ ਗਿਆ ਇਹ ਉਪਰਾਲਾ ਸਿੱਖ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਕੀਤਾ ਗਿਆ ਹੈ ਤਾਂ ਜੋ ਸਿੱਖ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਸਿਵਲ ਸੇਵਾਵਾਂ ਵਿਚ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣ। ਇਸ ਮੌਕੇ ਸ.ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇ ਨਾਲ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸੁਵਿਧਾਵਾਂ ਵੀ ਬਗੈਰ ਕਿਸੇ ਅਦਾਇਗੀ ਤੋਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਵਿਚ ਉੱਚ ਪੱਧਰੀ ਕੋਚਿੰਗ ਨੂੰ ਪ੍ਰਾਪਤ ਕਰਕੇ ਸਿੱਖ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਮਾਜ ਦੀ ਸੇਵਾ ਕਰ ਸਕਣਗੇ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਆਪਣੀ ਅਮੀਰ ਧਾਰਮਿਕ ਵਿਰਾਸਤ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਕੋਚਿੰਗ ਦੌਰਾਨ ਸਿੱਖ ਬੱਚਿਆਂ ਨੂੰ ਗੁਰੂ ਦੀ ਗੁਰਬਾਣੀ ਨਾਲ ਵੀ ਜੋੜਿਆ ਜਾਵੇਗਾ ਤਾਂ ਜੋ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮਹਿਮਾਨ ਸ. ਕਾਹਨ ਸਿੰਘ ਪੰਨੂ, ਸਾਬਕਾ ਆਈ.ਏ.ਐਸ. ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਨਾਲ-ਨਾਲ ਧਰਮ ਅਤੇ ਗੁਰੂ ਦੇ ਸਿਧਾਤਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ ਵੀ ਇੱਕ ਚੰਗੇ ਇਨਸਾਨ ਬਣਨ ਲਈ ਜਰੂਰੀ ਹੈ ਕਿਉਂਕਿ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਕਰਕੇ ਹੀ ਮਨੁੱਖ ਸਮਾਜ ਦੀ ਸੇਵਾ ਕਰ ਸਕਦਾ ਹੈ। ਜਿਨ੍ਹਾਂ ਵਿਦਿਆਰਥੀਆਂ ਨੂੰ ਫਰੀ ਕੋਚਿੰਗ ਲੈਣ ਦਾ ਮੌਕਾ ਮਿਲਿਆ ਹੈ ਉਹ ਖੁਸ਼ ਕਿਸਮਤ ਹਨ। ਇਸ ਮੌਕੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ ਦੀ ਦਾਖਲਾ ਪ੍ਰਕਿਰਿਆ ਸਫ਼ਲਤਾ ਪੂਰਵਕ ਮੁਕੰਮਲ
27/06/2026

ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ ਦੀ ਦਾਖਲਾ ਪ੍ਰਕਿਰਿਆ ਸਫ਼ਲਤਾ ਪੂਰਵਕ ਮੁਕੰਮਲ

ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ ਦੇ ਨਵੇਂ ਸੈਸ਼ਨ ਦੇ ਸਬੰਧ ਵਿੱਚ ਸਬ ਕਮੇਟੀ ਦੀ ਮੀਟਿੰਗ ਗੁਰਦੁਆਰਾ ਕਲਗੀਧਰ ਨਿਵਾਸ ਵਿਖੇ ...
22/06/2026

ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ ਦੇ ਨਵੇਂ ਸੈਸ਼ਨ ਦੇ ਸਬੰਧ ਵਿੱਚ ਸਬ ਕਮੇਟੀ ਦੀ ਮੀਟਿੰਗ ਗੁਰਦੁਆਰਾ ਕਲਗੀਧਰ ਨਿਵਾਸ ਵਿਖੇ ਹੋਈ।

28/04/2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ, ਸ੍ਰੀ ਅੰਮ੍ਰਿਤਸਰ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਬਾਰੇ ਅਹਿਮ ਜਾਣਕਾਰੀ ਦਿੰਦੇ ਹੋਏ...

🌐 www.desgpc.org
📞 75270-07300

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿ...
27/04/2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ। ਐਡਵੋਕੇਟ ਧਾਮੀ ਵੱਲੋਂ ਮੌਜੂਦਾ ਸਮੇਂ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੇਹਨਤ ਕਰਨ ਦੀ ਪ੍ਰੇਰਨਾ ਕੀਤੀ ਗਈ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਥਾਂ ਪ੍ਰਸ਼ਾਸਕੀ ਅਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ), ਡਿਪਟੀ ਡਾਇਰੈਕਟਰ ਅਤੇ ਸਬ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਦੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਪੰਜ ਮਹੀਨਿਆਂ ਦੀ ਕੌਚਿੰਗ ਲੈਣ ਤੋਂ ਬਾਅਦ ਪੀ.ਸੀ.ਐਸ ਪ੍ਰੀਲੀਅਮਰੀ ਪ੍ਰੀਖਿਆਂ ਨੂੰ ਮੁੱਢਲੀ ਕੋਸ਼ਿਸ ਵਿੱਚ ਹੀ ਪਾਸ ਕੀਤਾ। ਉਨ੍ਹਾਂ ਇਸ ਦੀ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਐਡਵੋਕੇਟ ਧਾਮੀ ਨੇ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿੱਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫ੍ਰੀ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਵੱਧ ਤੋ ਵੱਧ ਲਾਭ ਲੈਣ ਲਈ ਕਿਹਾ। ਸ. ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਨੇ ਇਨ੍ਹਾਂ ਸਾਰੇ ਵੱਡਮੁੱਲੇ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੁੱਚੇ ਮੈਂਬਰ ਸਾਹਿਬਾਨ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸਾਹਿਬ ਤੋਂ ਇਲਾਵਾ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਸ.ਭਗਵੰਤ ਸਿੰਘ ਸਿਆਲਕਾ, ਸ.ਸੁਰਜੀਤ ਸਿੰਘ ਭਿੰਟੇਵੰਢ, ਸ. ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ।

Lecture Delivered by Amneet P Kumar, IAS
27/04/2026

Lecture Delivered by Amneet P Kumar, IAS

14/04/2026

Address

Gurdwara Sri Kalgidhar Niwas, Sec 27-B
Chandigarh
160019

Alerts

Be the first to know and let us send you an email when Nischai Civil Services Coaching Academy Chandigarh posts news and promotions. Your email address will not be used for any other purpose, and you can unsubscribe at any time.

Shortcuts

Share

Category