29/08/2026
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਸੰਬੰਧੀ ਵਿਸ਼ੇਸ਼ ਸਮਾਗਮ
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। 🙏🌸
ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਗੁਰਬਾਣੀ ਕੀਰਤਨ, ਸ਼ਬਦ ਗਾਇਨ ਅਤੇ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬੱਤ ਦੇ ਭਲੇ ਦੀ ਸਿੱਖਿਆ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਯਾਦ ਕੀਤਾ ਗਿਆ।
ਇਹ ਸਮਾਗਮ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਨਿਮਰਤਾ, ਸੇਵਾ, ਸੱਚਾਈ ਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। 🌿🙏
#ਸੰਪੂਰਨਤਾਦਿਹਾੜਾ