District Education Office Secondary Fazilka

District Education Office Secondary Fazilka Education

05/09/2026
“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਕਰਵਾਈ ਗਈ ਮੈਗਾ ਪੀਟੀਐਮ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਾਪਿਆਂ ਦੀ ਵੱਡੀ ਸ਼ਮੂਲੀਅਤ ਨ...
30/05/2026

“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਕਰਵਾਈ ਗਈ ਮੈਗਾ ਪੀਟੀਐਮ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਾਪਿਆਂ ਦੀ ਵੱਡੀ ਸ਼ਮੂਲੀਅਤ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਬਦਲਾਅ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ।




87.64 ਫੀਸਦੀ ਰਿਹਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾਜਿਲ੍ਹੇ ਦੇ ਜਮਾਤ ਬਾਰਵ੍ਹੀ ਦੀਆਂ 5 ਵਿਦਿਆਰਥਣਾ ਨੇ ਮੈਰਿਟ...
13/05/2026

87.64 ਫੀਸਦੀ ਰਿਹਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ

ਜਿਲ੍ਹੇ ਦੇ ਜਮਾਤ ਬਾਰਵ੍ਹੀ ਦੀਆਂ 5 ਵਿਦਿਆਰਥਣਾ ਨੇ ਮੈਰਿਟ ਵਿੱਚ ਬਣਾਈ ਥਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵ੍ਹੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਜਮਾਤ ਬਾਰਵੀਂ ਦਾ 87.64 ਪਾਸ ਫੀਸਦੀ ਨਾਲ ਨਤੀਜਾ ਸ਼ਾਨਦਾਰ ਰਿਹਾ। ਜ਼ਿਲੇ ਦੇ 11689 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 10244 ਵਿਦਿਆਰਥੀਆਂ ਪਾਸ ਹੋਏ ।ਇਸ ਦੇ ਨਾਲ ਹੀ ਜ਼ਿਲੇ ਦੀਆ ਬਾਰਵ੍ਹੀ ਜਮਾਤ ਦੀਆ 5 ਵਿਦਿਆਰਥਣਾ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਵਯੁੱਗ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਓਜਸਵੀ ਨੇ 500 ਵਿੱਚੋ 491, ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸੜੀਆ ਦੀ ਵਿਦਿਆਰਥਣ ਅਮਨਜੋਤ ਕੌਰ ਨੇ 500 ਵਿੱਚੋ 491 , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਸਾਨੀਆ ਨੇ 500 ਵਿੱਚੋ 488, ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਡੀ ਲਾਧੂਕਾ ਦੀ ਵਿਦਿਆਰਥਣ ਰਵਨੀਤ ਕੌਰ ਨੇ 500 ਵਿੱਚੋਂ 484, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਰੈਨਾ ਨੇ 500 ਵਿੱਚੋ 484 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਇਹਨਾਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ।
ਉਹਨਾਂ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ ਉਹਨਾਂ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ।
ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਸਮੂਹ ਬੀਐਨਓ,ਸਮੂਹ ਬੀਪੀਈਓ, ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।



93.26 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਅਜੇ...
11/05/2026

93.26 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ

ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਅਜੇ ਕੁਮਾਰ ਸ਼ਰਮਾ

ਜਿਲ੍ਹੇ ਦੇ 9 ਵਿਦਿਆਰਥੀਆਂ ਨੇ ਮੈਰਿਟ ਵਿੱਚ ਬਣਾਈ ਥਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਤੀਜਾ 93.26 ਪਾਸ ਫੀਸਦੀ ਰਿਹਾ। ਜ਼ਿਲ੍ਹਾ ਫ਼ਾਜ਼ਿਲਕਾ ਦੇ 12678 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 11824 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ।ਇਸ ਦੇ ਨਾਲ ਹੀ ਜਿਲ੍ਹੇ ਦੇ 9 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਦੀ ਜੀਨੀਅਸ ਇੰਟਰਨੈਸ਼ਨਲ ਸਕੂਲ ਅਬੋਹਰ ਵਿਦਿਆਰਥਣ ਪਲਕ ਨੇ 650 ਵਿੱਚੋ 642, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਮੀਰਾਂ ਸਾਂਗਲਾ ਦੀ ਵਿਦਿਆਰਥਣ ਅਰਪਨਾ ਨੇ 650 ਵਿੱਚੋ 633 ਅਤੇ ਅਰਚਨਾ ਨੇ 650 ਵਿੱਚੋਂ 631, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਅਲਾਇਸ ਨੇ 650ਵਿੱਚੋ 630 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਸੰਗਮ ਨੇ 650 ਵਿੱਚੋ 630,ਜੀਨੀਅਸ ਇੰਟਰਨੈਸ਼ਨਲ ਸਕੂਲ ਅਬੋਹਰ ਦੀ ਵਿਦਿਆਰਥਣ ਅਨੰਨਿਆ ਨੇ 650 ਵਿੱਚੋ 627, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਦ੍ਰਿਸ਼ਟੀ ਨੇ 650 ਵਿੱਚੋ 627,ਸਰਕਾਰੀ ਹਾਈ ਸਕੂਲ ਰੂਪਨਗਰ ਦੀ ਵਿਦਿਆਰਥਣ ਰੀਮਾ ਨੇ 650 ਵਿੱਚੋ 625,ਅਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਪ੍ਰਤਿਗਿਆ ਨੇ 650 ਵਿੱਚੋਂ 624 ਅਤੇ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਦੇ ਵਿਦਿਆਰਥੀ ਸ਼ਿਵਰਾਜ ਨੇ 650 ਵਿੱਚੋ 623 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ।
ਉਹਨਾ ਨੇ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ।
ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸਮੂਹ ਬੀਐਨਓ,ਸਮੂਹ ਬੀਪੀਈਓ,ਵੱਖ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।



ਸਤਿਕਾਰਯੋਗ ਮਾਪੇ ਸਾਹਿਬਾਨ,ਆਪ ਜੀ ਨੂੰ ਸਨਮਾਨ ਸਹਿਤ ਮਾਪੇ-ਅਧਿਆਪਕ ਮਿਲ਼ਨੀ (ਮੈਗਾ ਪੀ.ਟੀ.ਐੱਮ)  ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ...
26/03/2026

ਸਤਿਕਾਰਯੋਗ ਮਾਪੇ ਸਾਹਿਬਾਨ,
ਆਪ ਜੀ ਨੂੰ ਸਨਮਾਨ ਸਹਿਤ ਮਾਪੇ-ਅਧਿਆਪਕ ਮਿਲ਼ਨੀ (ਮੈਗਾ ਪੀ.ਟੀ.ਐੱਮ) ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਆਪ ਜੀ ਦੀ ਕੀਮਤੀ ਹਾਜ਼ਰੀ ਆਪ ਜੀ ਦੇ ਬੱਚੇ ਦੀ ਤਰੱਕੀ ਅਤੇ ਆਤਮਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ।

ਮਿਤੀ: 28 ਮਾਰਚ
ਸਮਾਂ: ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਤੱਕ
*ਸਥਾਨ: ਆਪ ਜੀ ਦੇ ਬੱਚੇ ਦਾ ਸਕੂਲ*

ਕਿਰਪਾ ਕਰ ਕੇ ਆਪਣੀ ਹਾਜ਼ਰੀ ਯਕੀਨੀ ਬਣਾਓ। ਅਸੀਂ ਆਪ ਜੀ ਦੀ ਉਡੀਕ ਕਰਾਂਗੇ।

_*ਮਾਂ-ਪਿਓ ਦੀ ਭਾਗੀਦਾਰੀ, ਬੱਚੇ ਦੀ ਬਿਹਤਰੀ✨*_



ਸਮੂਹ ਸਕੂਲ ਮੁੱਖੀ ਸਾਹਿਬਾਨ ਜਿਲ੍ਹਾ ਫਾਜ਼ਿਲਕਾ ਨਾਲ ਪਲ ਸਾਂਝੇ ਕਰਦੇ ਹੋਏ ਬੜੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍...
17/02/2026

ਸਮੂਹ ਸਕੂਲ ਮੁੱਖੀ ਸਾਹਿਬਾਨ ਜਿਲ੍ਹਾ ਫਾਜ਼ਿਲਕਾ ਨਾਲ ਪਲ ਸਾਂਝੇ ਕਰਦੇ ਹੋਏ ਬੜੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ-2025-26 ਤਹਿਤ ਜੀ ਐੱਨ ਏ ਯੂਨੀਵਰਸਿਟੀ, ਫਗਵਾੜਾ (ਕਪੂਰਥਲਾ) ਵਿੱਚ ਕਰਵਾਈ ਗਈ ਰਾਜ ਪੱਧਰੀ Science Exhibition ਵਿੱਚ ਸ.ਸ.ਸ.ਸਕੂਲ ਕਬੂਲਸ਼ਾਹ ਖੁੱਬਣ ਦੇ ਵਿਦਿਆਰਥੀ ਕਰਨਵੀਰ, ਅਨਮੋਲਪ੍ਰੀਤ ਸਿੰਘ ਅਤੇ ਗਾਈਡ ਅਧਿਆਪਕ ਸ਼੍ਰੀਮਤੀ ਮਨਵਿੰਦਰ ਕੌਰ ਅਤੇ ਸ.ਹ.ਸ ਝੋਕ ਡਿਪੂਲਾਣਾ ਦੇ ਵਿਦਿਆਰਥੀ ਰਜਨੀਸ਼ ਸਿੰਘ (9th ) ਅਤੇ ਗਾਈਡ ਅਧਿਆਪਕ ਸ਼੍ਰੀ Shivam Vikhana ਜੀ ਅਤੇ ਮਿਸ Diksha Choudhary ਨੂੰ ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ ਵਿੱਚ ਵਧੀਆ ਪ੍ਰਦਰਸ਼ਨ ਲਈ SCERT ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ.ਸ.ਸ.ਸ ਕਬੂਲ ਸ਼ਾਹ ਖੁਬਣ ਅਤੇ ਹੈਡਮਾਸਟਰ ਸ.ਹ.ਸ ਝੋਕ ਡਿਪੂਲਾਣਾ ਨੂੰ ਬਹੁਤ ਬਹੁਤ ਵਧਾਈ।



ਅੱਜ ਮਿਤੀ 7 ਫਰਵਰੀ ਨੂੰ ਜਿਲੵਾ ਫਾਜਿਲਕਾ ਦੇ ਸਮੂਹ ਸਰਕਾਰੀ ਸਕੂਲੀ ਵਿੱਚ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ...
07/02/2026

ਅੱਜ ਮਿਤੀ 7 ਫਰਵਰੀ ਨੂੰ ਜਿਲੵਾ ਫਾਜਿਲਕਾ ਦੇ ਸਮੂਹ ਸਰਕਾਰੀ ਸਕੂਲੀ ਵਿੱਚ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆ ਨੇ ਭਾਗ ਲਿਆ। ਵਰਕਸ਼ਾਪ ਵਿੱਚ ਮਾਪਿਆ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ, ਯੁੱਧ ਨਸ਼ਿਆ ਵਿਰੁੱਧ ਸਬੰਧੀ ਅਤੇ ਨਵੇਂ ਦਾਖਲਾ ਮੁਹਿੰਮ ਸਬੰਧੀ ਗੱਲਬਾਤ ਕੀਤੀ ਗਈ। ਸਮੂਹ ਸਕੂਲ ਮੁੱਖੀਆ ਵੱਲੋਂ ਮਾਪਿਆਂ ਦਾ ਵਰਕਸ਼ਾਪ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਵਿਦਿਆਰਥੀਆਂ ਦੀ ਆਉਣ ਵਾਲੀ ਪ੍ਰੀਖਿਆਵਾਂ ਤੇ ਧਿਆਨ ਦੇਣ ਲਈ ਪ੍ਰੇਰਿਤ ਵੀ ਕੀਤਾ ਗਿਆ ।





ਮਾਪਿਆਂ ਦੀ ਵਰਕਸ਼ਾਪ ਮਿਤੀ. 07-02-26 ਦਿਨ ਸ਼ਨੀਵਾਰ ਸਵੇਰੇ 9.30 ਵਜੇ। ਆਓ ਮਾਪਿਆਂ ਨੂੰ ਇਸ ਵਰਕਸ਼ਾਪ ਲਈ ਪੑੇਰਿਤ ਕਰੀਏ। ਵੱਲੋ : ਦਫਤਰ ਜਿਲੵਾ ਸਿੱ...
06/02/2026

ਮਾਪਿਆਂ ਦੀ ਵਰਕਸ਼ਾਪ ਮਿਤੀ. 07-02-26 ਦਿਨ ਸ਼ਨੀਵਾਰ ਸਵੇਰੇ 9.30 ਵਜੇ। ਆਓ ਮਾਪਿਆਂ ਨੂੰ ਇਸ ਵਰਕਸ਼ਾਪ ਲਈ ਪੑੇਰਿਤ ਕਰੀਏ।

ਵੱਲੋ : ਦਫਤਰ ਜਿਲੵਾ ਸਿੱਖਿਆ ਅਫਸਰ (ਸੈ.ਸਿ) ਫਾਜਿਲਕਾ




29/01/2026

Address

Fazilka

Alerts

Be the first to know and let us send you an email when District Education Office Secondary Fazilka posts news and promotions. Your email address will not be used for any other purpose, and you can unsubscribe at any time.

Shortcuts

Share

Category