28/04/2025
*ਪੰਜਾਬ ਸਿੱਖਿਆ ਕ੍ਰਾਂਤੀ*
*ਵਿਧਾਇਕ ਸ਼੍ਰੀਮਾਨ ਨਰੇਸ਼ ਕਟਾਰੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੀਰ ਮੁਹੰਮਦ 'ਚ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ *
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ :ਨਰੇਸ਼ ਕਟਾਰੀਆ
***
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਫਿਰੋਜ਼ਪੁਰ ਜ਼ੀਰਾ ਹਲਕੇ ਦੇ ਵਿਧਾਇਕ ਸ਼੍ਰੀਮਾਨ ਨਰੇਸ਼ ਕਟਾਰੀਆ ਨੇ ਅੱਜ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੀਰ ਮੁਹੰਮਦ ਵਿਖੇ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਅਤੇ ਅੱਠਵੀਂ ਜਮਾਤ ਵਿੱਚੋਂ ਪਹਿਲੇ ਚਾਰ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸਵਾਰਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਤੇ ਸ. ਸੁਖਵਿੰਦਰ ਸਿੰਘ (B.N.O), ਸ. ਗੁਰਮੇਲ ਸਿੰਘ (DDO) ਪ੍ਰਿੰਸੀਪਲ ਸ.ਸ.ਸ.ਸਕੂਲ ਪੀਰ ਮੁਹੰਮਦ , ਸ਼੍ਰੀ ਤੇਜਿੰਦਰਜੀਤ ਸਿੰਘ ਇੰਚਾਰਜ ਸ.ਸ.ਸ. ਸਕੂਲ ਪੀਰ ਮੁਹੰਮਦ , ਸੀਨੀਅਰ ਅਧਿਆਪਕ ਸ. ਜਸਬੀਰ ਸਿੰਘ ਸ.ਸ.ਸ. ਸਕੂਲ ਪੀਰ ਮੁਹੰਮਦ , ਸਰਪੰਚ ਸ. ਰਜਿੰਦਰ ਸਿੰਘ ਪਿੰਡ ਪੀਰ ਮੁਹੰਮਦ ਅਤੇ ਪੰਚਾਇਤ ਮੈਂਬਰ ਸਰਪੰਚ ਸ. ਬਲਦੇਵ ਸਿੰਘ ਵਾਰਸ ਵਾਲਾ ਜੱਟਾਂ ਅਤੇ ਪੰਚਾਇਤ ਮੈਂਬਰ , SMC ਚੇਅਰਮੈਨ ਨਿਰਮਲ ਸਿੰਘ ਅਤੇ ਕਮੇਟੀ ਮੈਂਬਰ ,ਸ. ਬੂੜ ਸਿੰਘ(BRC) ਅਤੇ ਸਤੀਸ਼ ਕੁਮਾਰ(BRC), ਸ. ਹਰਪਾਲ ਸਿੰਘ ਕੰਪਿਊਟਰ ਟੀਚਰ ਮੱਖੂ, ਸ. ਬਲਜਿੰਦਰ ਸਿੰਘ ਲੈਕਚਰਾਰ ਪੰਜਾਬੀ ਮੱਖੂ,ਸ. ਨਿਸ਼ਾਨ ਸਿੰਘ, ਸ. ਹਰਮੀਤ ਸਿੰਘ, ਸ. ਦਲਵਿੰਦਰ ਸਿੰਘ ਕੈਂਪਸ ਮੈਨੇਜਰ, ਸ਼੍ਰੀਮਤੀ ਨੀਲ ਕਮਲ, ਸ਼੍ਰੀਮਤੀ ਮੀਨੂ, ਸ਼੍ਰੀਮਤੀ ਪਰਵੀਨ ਰਾਣੀ, ਸ਼੍ਰੀਮਤੀ ਪ੍ਰਵੀਨ ਅਖਤਰ, ਮਿਸ ਮਨਦੀਪ ਕੌਰ, ਸ਼੍ਰੀਮਤੀ ਕੁਲਦੀਪ ਕੌਰ, ਸ਼੍ਰੀਮਤੀ ਕੋਮਲ ਰਾਣੀ, ਸ਼੍ਰੀਮਤੀ ਅਮਨਦੀਪ ਕੌਰ,ਮਿਸ ਰੁਪਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।
ਸਾਡੇ ਬਹੁਤ ਹੀ ਸਤਿਕਾਰ ਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਮੋਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਸੁਨੀਤਾ ਰਾਣੀ, ਸ਼੍ਰੀਮਤੀ ਸੁਖਵਿੰਦਰ ਕੌਰ BPEO ਬਲਾਕ ਮੱਖੂ ਅਤੇ ਡੀਆਰਸੀ ਦਿਨੇਸ਼ ਚੌਹਾਨ ਦੀ ਰਹਿਨੁਮਾਈ ਹੇਠ ਇਹ ਉਦਘਾਟਨ ਸਮਾਰੋਹ ਕਰਵਾਇਆ ਗਿਆ ।