21/04/2026
ਸੈਸ਼ਨ 2026-2027
Stationary Distribution
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨਾਰੂ ਨੰਗਲ
Total students:- 60
ਸਕੂਲਾਂ ਦੇ ਵਿੱਚ ਕਲਾਸਾਂ ਦੀ ਸ਼ੁਰੂਆਤ ਹੋ ਚੁੱਕੀ ਹੈ।
ਸਾਡੀ ਸੰਸਥਾ ਦੁਆਰਾ ਸਕੂਲਾਂ ਦੇ ਵਿੱਚੋਂ ਜਰੂਰਤਮੰਦ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜਿਹੜੇ ਵਿਦਿਆਰਥੀ ਗਰੀਬ ਪਰਿਵਾਰਾ ਨਾਲ ਸੰਬੰਧ ਰੱਖਦੇ ਹਨ ਅਤੇ ਉਨਾਂ ਨੂੰ ਸਟੇਸ਼ਨਰੀ ਦੀ ਜਰੂਰਤ ਹੈ।
ਸਤਿਕਾਰਯੋਗ ਦਾਨੀਵੀਰ ਸੱਜਣਾਂ ਦੇ ਸਹਿਯੋਗ ਦੇ ਨਾਲ ਸਾਡੀ ਸੰਸਥਾ ਦੁਆਰਾ ਸਟੇਸ਼ਨਰੀ ਦਾ ਪ੍ਰੋਜੈਕਟ ਇੱਕ ਅਪ੍ਰੈਲ ਤੋਂ ਸ਼ੁਰੂ ਕੀਤਾ ਹੋਇਆ ਹੈ ਅਤੇ ਵੱਖ-ਵੱਖ ਜਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਉਹਨਾਂ ਤੱਕ ਪਹੁੰਚਾਈ ਜਾ ਰਹੀ ਹੈ ।
Www.hakumatpurihelping.com
Thanks
Avtar singh Parvaga
Gsss Naru Nangal Hoshiarpur
20/04/2026
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਕੁਦਰਤੀ ਆਫਤਾਂ ਜਿਵੇਂ ਕਿ ਭੁਚਾਲ ਅਤੇ ਅੱਗ ਲੱਗਣ ਤੇ ਬਚਾਵ ਲਈ ਮੌਕ ਡਰਿਲ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ
Gsss Naru Nangal Hoshiarpur
17/04/2026
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਹੁਸ਼ਿਆਰਪੁਰ ਦੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਵਿੱਚ ਰੱਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਓੁਪਰਾਲਾ ਸਕੂਲ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਗਿਆ
ਨਵੇਂ ਸ਼ੈਸਨ 2026-27 ਲਈ “ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰਾਹੀਂ ਵਿਦਿਆਰਥੀਆਂ ਵਿੱਚ ਆਧਿਆਤਮਿਕਤਾ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਸੰਦੇਸ਼ ਪ੍ਰਸਾਰਿਤ ਕੀਤਾ ਗਿਆ ਸਭ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਗਿਆ ।
ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਕੂਲ ਐਸ ਐਮ ਸੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਊਸ਼ਾ ਜੀ ਸਰਪੰਚ ਨਾਰੂ ਨੰਗਲ ਤੇ ਲਾਗਲੇ ਪਿੰਡਾਂ ਦੇ ਸਰਪੰਚਾਂ ਐਸ ਐਮ ਸੀ ਮੈਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੁਆਰਾ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਗੁਰੂ ਦਾ ਲੰਗਰ ਅਟੁੱਟ ਵਰਤਿਆ ਗਿਆ ।
Gsss Naru Nangal Hoshiarpur
03/04/2026
ਸ਼੍ਰੀ ਅਸ਼ਵਨੀ ਕੁਮਾਰ (ਜੂਨੀਅਰ ਅਸਿਸਟੈਂਟ ) ਜੀ ਦੀ ਸੇਵਾ ਮੁਕਤੀ (31/03/2026) ਦੇ ਸ਼ੁਭ ਮੌਕੇ 'ਤੇ ਸਮੂਹ ਸਕੂਲ ਸਟਾਫ ਵੱਲੋਂ ਇੱਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਅਤੇ ਸਮੂਹ ਅਧਿਆਪਕਾਂ ਵਲੋਂ ਉਹਨਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਸਕੂਲ ਸਟਾਫ ਵੱਲੋਂ ਉਹਨਾਂ ਦੇ ਸਕੂਲ ਦੇ ਵੱਖ ਵੱਖ ਕੰਮਾਂ ਵਿੱਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮੂਹ ਸਟਾਫ ਵੱਲੋਂ ਉਹਨਾਂ ਦੇ ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ।💐💐🎈🎉
31/03/2026
Today’s (30.03.2026) Convincing for admission at village Bherua.
28/03/2026
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਮੇਗਾ ਪੇਰੈਂਟਸ-ਟੀਚਰ ਮੀਟਿੰਗ (ਪੀਟੀਐਮ)28/03/2026 ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਠਾਕੁਰ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਗਣਮਾਨਯ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਦੁਆਰਾ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸਾਂ ਦੇ ਸਲਾਨਾ ਨਤੀਜੇ ਐਲਾਨੇ ਗਏ। ਜਿਨ੍ਹਾਂ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ, ਉਨ੍ਹਾਂ ਨੂੰ ਪ੍ਰਿੰਸੀਪਲ ਦੁਆਰਾ ਸਨਮਾਨਿਤ ਕਰਕੇ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ 'ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਅਗਲੇ ਸੈਸ਼ਨ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਠਾਕੁਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੇਗਾ ਪੀਟੀਐਮ ਦਾ ਮੁੱਖ ਉਦੇਸ਼ ਮਾਪਿਆਂ ਨਾਲ ਵਿਦਿਆਰਥੀਆਂ ਦੀਆਂ ਪੂਰੇ ਸਾਲ ਦੀਆਂ ਪ੍ਰਾਪਤੀਆਂ ਅਤੇ ਸਮਗਰਾ ਮੁਲਾਂਕਣ ਨੂੰ ਸਾਂਝਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮਾਧਿਅਮ ਰਾਹੀਂ ਮਾਪਿਆਂ ਨੂੰ ਸਕੂਲ ਦੀਆਂ ਗਤੀਵਿਧੀਆਂ ਅਤੇ ਸਲਾਨਾ ਰਿਪੋਰਟ ਕਾਰਡ ਦੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਸਕੂਲ ਵਿਕਾਸ ਵਿੱਚ ਸਾਮੂਦਾਇਕ ਭਾਗੀਦਾਰੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਮਾਪਿਆਂ ਤੋਂ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਸਕੂਲ ਵਿੱਚ ਉਪਲਬਧ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਲੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਅਨੁਭਵੀ ਅਤੇ ਯੋਗ ਸਟਾਫ, ਅੰਗਰੇਜ਼ੀ ਮਾਧਿਅਮ, ਸਮਾਰਟ ਕਲਾਸਰੂਮ ਅਤੇ ਹਾਈਟੈਕ ਲੈਬ ਵਰਗੀਆਂ ਸਹੂਲਤਾਂ ਉਪਲਬਧ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਅੰਤਰ-ਜਿਲ੍ਹਾ ਅਤੇ ਅੰਤਰ-ਰਾਜ ਅਤੇ ਉਦਯੋਗਿਕ ਸਿਖਲਾਈ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ NMMS, PSTSE ਅਤੇ ਹਰਗੋਬਿੰਦ ਖੁਰਾਣਾ ਵਰਗੀਆਂ ਸਕਾਲਰਸ਼ਿਪ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਰਵਾਂਗੀ ਵਿਕਾਸ ਲਈ ਵੱਖ-ਵੱਖ ਪਾਠਕ੍ਰਮ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ, ਮੁਕਾਬਲੇ ਅਤੇ ਸਪੈਸ਼ਲਿਸਟਾਂ ਦੁਆਰਾ ਕੈਰੀਅਰ ਮਾਰਗਦਰਸ਼ਨ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 'ਬਿਜ਼ਨਸ ਬਲਾਸਟਰ' ਪ੍ਰੋਜੈਕਟ ਅਧੀਨ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਵੀਨ ਵਿਚਾਰਾਂ ਨੂੰ ਅੱਗੇ ਵਧਾਉਣ ਲਈ ਸਰਕਾਰ ਦੁਆਰਾ ਸੀਡ ਮਨੀ ਵੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਗਰੇਜ਼ੀ ਭਾਸ਼ਾ ਦੇ ਵਿਕਾਸ ਲਈ ਸਕੂਲ ਵਿੱਚ 'ਇੰਗਲਿਸ਼ ਏਜ' ਪ੍ਰੋਗਰਾਮ ਅਤੇ ਲੈਂਗਵੇਜ ਲੈਬ ਚਲਾਈ ਜਾ ਰਹੀਆਂ ਹਨ, ਜਿਨ੍ਹਾਂ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਦੀ ਲਿਸਨਿੰਗ ਅਤੇ ਸਪੀਕਿੰਗ ਸਕਿਲਜ਼ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਸਿਹਤ ਸੰਬੰਧੀ ਜਾਗਰੂਕਤਾ 'ਤੇ ਜ਼ੋਰ ਦਿੰਦਿਆਂ ਪ੍ਰਿੰਸੀਪਲ ਨੇ ਦੱਸਿਆ ਕਿ ਸਰਕਾਰ ਦੁਆਰਾ 14 ਸਾਲ ਆਇਉ ਦੀ ਸਾਰੀਆਂ ਲੱਗੀਆਂ ਲਈ HPV ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮਾਪਿਆਂ ਨੂੰ ਇਸ ਟੀਕਾਕਰਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਅਪ੍ਰੈਲ ਦੇ ਅੰਤ ਤੱਕ 100 ਪ੍ਰਤੀਸ਼ਤ ਟੀਜਲ ਹਾਸਲ ਕਰਨ ਵਿੱਚ ਸਹਿਯੋਗ ਕਰਨ।
ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ, ਪ੍ਰੀਖਿਆ ਪ੍ਰਦਰਸ਼ਨ, ਸਿਹਤ ਸੰਭਾਲ ਅਤੇ 'ਮਿਸ਼ਨ ਸਮਰੱਥ' ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਗੱਲ ਨਾਰੂ ਨੰਗਲ ਦੀ ਸਰਪੰਚ ਸ਼੍ਰੀਮਤੀ ਊਸ਼ਾ ਕੁਮਾਰੀ, ਧੀਰੋਂਵਾਲ ਦੀ ਸਰਪੰਚ ਸ਼੍ਰੀਮਤੀ ਬਲਵੀਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਗੁਰਪ੍ਰੀਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਦੌਰਾਨ ਮਾਪਿਆਂ, ਐਸਐਮਸੀ ਮੈਂਬਰਾਂ ਅਤੇ ਹੋਰ ਗਣਮਾਨਯ ਵਿਅਕਤੀਆਂ ਨੇ ਸਿੱਖਿਆ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਨੂੰ ਲੇਖੇ ਵਿਚਾਰ-ਵਟਾਂਦਰਾ ਵੀ ਕੀਤਾ। ਅੰਤ ਵਿੱਚ ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ ਦੁਆਰਾ ਸਾਰੇ ਮਾਪਿਆਂ ਅਤੇ ਮਹਿਮਾਨਾਂ ਦਾ ਸਕੂਲ ਆਉਣ 'ਤੇ ਧੰਨਵਾਦ ਕੀਤਾ ਗਿਆ। ਮਾਪਿਆਂ ਲਈ ਰਿਫਰੈਸ਼ਮੈਂਟ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਸੀ।
Gsss Naru Nangal Hoshiarpur
28/03/2026
Annual Result 2025-26
(class 6th, 7th,9th,11th)
Congratulations to dear students and parents.🎉🎉🎉
27/03/2026
PTM 2025-26
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ (ਮੈਗਾ ਮਾਪੇ ਅਧਿਆਪਕ 2025-26 ) ਮਿਲਣੀ ਮਿਤੀ 28/03/2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮਾਪਿਆਂ ਨੂੰ ਵਿਦਿਆਰਥੀਆਂ ਦੇ ਸਲਾਨਾ ਨਤੀਜੇ ਤੋਂ ਜਾਣੂ ਕਰਵਾਇਆ ਜਾਵੇਗਾ। ਮਿਸ਼ਨ ਸਮੱਰਥ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਮਾਪਿਆਂ ਨੂੰ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਲਈ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਮਾਪਿਆਂ ਨੂੰ ਵਧੇਰੇ ਗਿਣਤੀ ਵਿੱਚ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਭਾਗ ਸਮੂਹ ਬੱਚਿਆਂ ਦੇ ਮਾਪਿਆਂ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਅਤੇ ਮੈਂਬਰ ਅਤੇ ਲਾਗਲੇ ਪਿੰਡਾਂ ਦੇ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਜਾਂਦਾ ਹੈ।
27/03/2026
Admission Campaign 2026-27