GHS Jagatpur

GHS Jagatpur ਸਰਕਾਰੀ ਹਾਈ ਸਕੂਲ ਜਗਤਪੁਰ

03/06/2025
ਸਮਰ ਕੈਂਪ ਗਤੀਵਿਧੀ
03/06/2025

ਸਮਰ ਕੈਂਪ ਗਤੀਵਿਧੀ

28/09/2024

28 ਸਤੰਬਰ ਜਨਮ ਦਿਵਸ – ਸ਼ਹੀਦ ਏ ਆਜ਼ਮ ਭਗਤ ਸਿੰਘ

ਪੰਜਾਬ ਦੀ ਧਰਤੀ ਨੇ ਅਨੇਕਾਂ ਸੂਰਬੀਰਾਂ, ਯੋਧਿਆਂ ਅਤੇ ਪਰਉਪਕਾਰੀਆਂ ਨੂੰ ਜਨਮ ਦਿਤਾ। ਪ੍ਰੋ. ਪੂਰਨ ਸਿੰਘ ਦੇ ਅਨੁਸਾਰ ਇਸ ਧਰਤੀ ਉਤੇ ਗੁਰੂਆਂ ਦੀ ਬਖਸ਼ਿਸ਼ ਹੈ ਇਸੇ ਲਈ ਇਥੇ ਚਮਤਕਾਰੀ ਜੀਵਨ ਵਾਲੇ ਮਹਾਂਪੁਰਖਾਂ ਨੇ ਜਨਮ ਲਿਆ ਜਿਨ੍ਹਾਂ ਵਿਚੋਂ ਅਜ਼ਾਦੀ ਦੀਆਂ ਸੰਘਰਸ਼ਮਈ ਗਤੀਆਂ, ਵਿਧੀਆਂ ਵਿਚ ਭਰਪੂਰ ਯੋਗਦਾਨ ਪਾਣ ਵਾਲੇ ਮਰਜੀਵੜਿਆਂ ਦੀ ਸੂਚੀ ਬਹੁਤ ਲੰਬੀ ਹੈ । ਇਸ ਸੂਚੀ ਦੇ ਸਿਖਰ ਉਤੇ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦਾ ਮਹਾਨ ਨਾਮ ਬਿਰਾਜਮਾਨ ਹੈ ।
ਜਦੋਂ ਸ੍ਰ: ਭਗਤ ਸਿੰਘ ਵਰਗੇ ਪੁੱਤਰ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਖ਼ਾਨਦਾਨ ਦੇ ਨਾਲ – ਨਾਲ ਕੌਮ ਅਤੇ ਦੇਸ਼ ਦਾ ਨਾਮ ਇਤਿਹਾਸ ਦੇ ਪੰਨਿਆਂ ’ਤੇ ਸੁਨਹਿਰੀ ਅੱਖਰਾਂ ਨਾਲ ਲਿੱਖ ਜਾਂਦੇ ਹਨ। ਸ੍ਰ: ਭਗਤ ਸਿੰਘ ਦਾ ਜਨਮ ਜੱਟ ਸਿੱਖ ਸੰਧੂ ਪਰਿਵਾਰ ਵਿੱਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ , 1907 ਨੂੰ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਵਾਲਾਂ ਜਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਸ੍ਰ: ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਵਿੱਚ ਸਥਿਤ ਹੈ। ਇਹ ਇੱਕ ਸਿੱਖ ਪਰਿਵਾਰ ਸੀ ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਆਪਣਾ ਲਿਆ ਸੀ। ਅੰਮ੍ਰਿਤਸਰ ਵਿੱਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਨੇ ਭਗਤ ਸਿੰਘ ਦੀ ਸੋਚ ਤੇ ਡੂੰਘਾ ਅਸਰ ਪਾਇਆ ਸੀ। ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ, (ਹੁਣ ਪਾਕਿਸਤਾਨ ਵਿਚ) ਦੇ ਜਿਲਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਅੰਗਰੇਜ਼ ਇਸ ਸਕੂਲ ਨੂੰ ‘ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਸ੍ਰ: ਭਗਤ ਸਿੰਘ ਨੂੰ ਅਜ਼ਾਦੀ ਦੀ ਗੁੜਤੀ ਪਰਿਵਾਰ ਵਿੱਚੋ ਹੀ ਮਿਲੀ ਸੀ। ਆਪ ਦੇ ਦਾਦਾ ਜੀ ਸ੍ਰ: ਅਰਜਨ ਸਿੰਘ ਇੱਕ ਵਾਹੀਕਾਰ ਦੇ ਨਾਲ-ਨਾਲ ਯੂਨਾਨੀ ਹਿਕਮਤ ਦੇ ਮਾਹਿਰ ਸਨ। ਸ੍ਰ: ਭਗਤ ਸਿੰਘ ਦੇ ਪਿਤਾ ਸ੍ਰ: ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ। ਉਹਨਾਂ ਨੇ ਸਮੇਂ – ਸਮੇਂ ਆਈਆ ਕੁਦਰਤੀ ਆਫ਼ਤਾ ਸਮੇਂ ਲੋਕਾਂ ਦੀ ਵੱਧ-ਚੱੜ੍ਹ ਕੇ ਮਦਦ ਕੀਤੀ। ਕਿਸ਼ਨ ਸਿੰਘ ਜੀ ਕਾਂਗਰਸ ਦੇ ਮੈਂਬਰ ਬਣੇ ਅਤੇ 1906 ਵਿੱਚ ਕਿਸ਼ਨ ਸਿੰਘ ਨੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਸ੍ਰ: ਭਗਤ ਸਿੰਘ ਦੇ ਚਾਚਾ ਸ੍ਰ: ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸਗਰਾਮੀ ਹੋਣ ਦੇ ਨਾਲ-ਨਾਲ ਇੱਕ ਪ੍ਰਭਾਵਸ਼ਾਲੀ ਬੁਲਾਰੇ ਵੀ ਸਨ। ਉਸ ਸਮੇਂ ਕੋਈ ਅੰਗਰੇਜ਼ਾ ਦੇ ਖਿਲਾਫ਼ ਡਰਦਾ ਮੂੰਹ ਨਹੀਂ ਸੀ ਖੋਲਦਾ। ਉਸਦੇ ਪ੍ਰਚਾਰ ਦਾ ਵਾਹੀਕਾਰਾ ਅਤੇ ਫ਼ੌਜ਼ੀਆ ਤੇ ਬਹੁਤ ਜਿਆਦਾ ਪ੍ਰਭਾਵ ਪਿਆ। ਜਿਸ ਦੇ ਕਾਰਨ ਉਹਨਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸ਼ਜਾ ਵੀ ਭੁਗਤਣੀ ਪਈ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦੇ ਪੜ੍ਹਾਕੂ ਤਾਂ ਨਹੀਂ ਸਨ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦੇ ਰਹਿੰਦੇ ਸਨ। ਉਰਦੂ ਵਿੱਚ ਉਨ੍ਹਾਂ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਸ. ਕਿਸ਼ਨ ਸਿੰਘ ਨੂੰ ਖ਼ਤ ਲਿਖਦੇ ਹੁੰਦੇ ਸਨ। 20 ਫਰਵਰੀ 1921 ਨੂੰ ਨਨਕਾਣਾ ਸਾਹਿਬ ਗੁਰੂਦੁਆਰੇ ਦੇ ਮੋਰਚੇ ਨੇ ਉਨ੍ਹਾਂ ’ਤੇ ਗਹਿਰਾ ਅਸਰ ਛੱਡਿਆ। ਉਹ ਆਪਣੇ ਪਿੰਡ ਵਿੱਚੋਂ ਲੰਘ ਕੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਉਂਦੇ ਸਨ, ਨਾਭਾ ਰਿਆਸਤ ਦੇ ਰਾਜਾ ਰਿਪੁਦਮਨ ਸਿੰਘ ਦੇ ਹੱਕਾਂ ਦੀ ਬਹਾਲੀ ਲਈ ਲੜੇ ਗਏ ਜੈਤੋ ਦੇ ਮੋਰਚੇ (1923) ਵੇਲੇ ਉਹ 16 ਸਾਲ ਦੇ ਸਨ। ਬਦਅਮਨੀ ਦੇ ਇਸ ਆਲਮ ਅਤੇ ਹੱਕੀ ਅੰਦੋਲਨਾਂ ਨੂੰ ਕੁਚਲਣ ਲਈ ਅੰਗਰੇਜ਼ ਹਕੂਮਤ ਦੀਆਂ ਸਖ਼ਤੀਆਂ ਨੇ ਭਗਤ ਸਿੰਘ ਦੀ ਮਨੋਦਸ਼ਾ ਘੜੀ। ਭਗਤ ਸਿੰਘ ਨੇ 1923 ਵਿੱਚ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖਲਾ ਲਿਆ। ਕਾਲਜ ਦੇ ਮਾਹੌਲ ਵਿੱਚ ਉਹ ਘੁਲਮਿਲ ਗਿਆ। ਉਹ ਕਾਲਜ ਦੀ ਡਰਾਮਾ ਕਮੇਟੀ ਦਾ ਸਰਗਰਮ ਮੈਂਬਰ ਬਣ ਗਿਆ। ਉਸ ਵੇਲੇ ਤਕ ਇਹ ਨੌਜਵਾਨ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਖਾਸੀ ਪਕੜ ਬਣਾ ਚੁੱਕਿਆ ਸੀ। ਸ੍ਰ: ਭਗਤ ਸਿੰਘ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖਸ਼ੀਅਤ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਸੀ ਅਤੇ ਇਸ ਤੋਂ ਇਲਾਵਾ ਭਗਤ ਸਿੰਘ ਦੇ ਬਾਲ ਮਨ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਸਰਾਭੇ ਦੀ ਫ਼ੋਟੋ ਆਪਣੀ ਜੇਬ ਵਿੱਚ ਰੱਖਿਆ ਕਰਦਾ ਸੀ, ਜੋ ਗ੍ਰਿਫ਼ਤਾਰੀ ਸਮੇਂ ਵੀ ਉਸ ਕੋਲ ਸੀ ।
ਆਪਣੇ ਲੇਖ ‘ਮੈਂ ਨਾਸਤਿਕ ਕਿਉਂ ਹਾਂ’ ਵਿੱਚ ਉਹ ਕਾਲਜ ਦੇ ਦਿਨਾਂ ਬਾਰੇ ਲਿਖਦਾ ਹੈ, ‘‘ਮੈਂ ਕਾਲਜ ਵਿੱਚ ਆਪਣੇ ਕੁਝ ਅਧਿਆਪਕਾਂ ਦਾ ਚਹੇਤਾ ਸੀ ਤੇ ਕੁਝ ਮੈਨੂੰ ਨਾਪਸੰਦ ਕਰਦੇ ਸਨ। ਮੈਂ ਬਹੁਤਾ ਪੜ੍ਹਾਕੂ ਨਹੀਂ ਸੀ। ਮੈਂ ਇੱਕ ਸ਼ਰਮਾਕਲ ਲੜਕਾ ਸੀ ਤੇ ਆਪਣੇ ਭਵਿੱਖ ਬਾਰੇ ਬਹੁਤਾ ਆਸ਼ਾਵਾਦੀ ਨਹੀਂ ਸੀ।’’ 1923 ਵਿੱਚ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਲੇਖ ਮੁਕਾਬਲੇ ਵਿਚੋਂ ਭਗਤ ਸਿੰਘ ਨੂੰ ਪਹਿਲਾ ਇਨਾਮ ਮਿਲਿਆ। ਲੇਖ ‘ਪੰਜਾਬ ਦੀ ਭਾਸ਼ਾ ਤੇ ਲਿਪੀ’ ਵਿੱਚ ਉਸ ਨੇ ਪੰਜਾਬ ਦੀ ਸਮੱਸਿਆ ਦਾ ਬਾਖੂਬੀ ਵਰਨਣ ਕੀਤਾ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇੱਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ ਡੇਰੇ ਲਗਾ ਲਏ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। 1927 ਵਿੱਚ ਕਾਕੋਰੀ ਕਾਂਡ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਰਿਫ਼ਤਾਰ ਕਰ ਲਿਆ ਗਿਆ। ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾ ਕਰ ਦਿੱਤਾ ਗਿਆ। ਸਤੰਬਰ 1928 ਵਿੱਚ ਇਸ ਯੋਧੇ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈੰਟਰਲ ਅਸੈੰਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੋ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ।
23 ਮਾਰਚ 1931 ਨੂੰ ਸ਼ਾਮੀ ਕਰੀਬ 7 ਵੱਜਕੇ 33 ਮਿੰਟ ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ। ਫ਼ਾਂਸੀ ਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਕਿਹਾ ਜਾਂਦਾ ਹੈ ਕਿ ਜਦੋਂ ਜੇਲ੍ਹ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਫ਼ਾਂਸੀ ਦਾ ਸਮਾਂ ਆ ਗਿਆ ਹੈ ਤਾਂ ਉਨ੍ਹਾਂ ਨੇ ਕਿਹਾ – ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਿਸ ਕਰਮਚਾਰੀਆਂ ਨਾਲ ਤੁਰ ਪਿਆ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ।
ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ , 5 ਮਹੀਨੇ ਅਤੇ 27 ਦਿਨ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ ਤੇ ਜਲ੍ਹਾ ਦਿੱਤੀਆਂ ਗਈਆਂ। ਅੱਜ ਲੋੜ ਹੈ ਉਹਨਾਂ ਦੇ ਵਿਖਾਏ ਰਸਤੇ ਤੇ ਚੱਲਣ ਦੀ। ਬੇਸ਼ੱਕ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਨੂੰ ਲਗਭੱਗ 115 ਸਾਲ ਹੋਣ ਜਾ ਰਹੇ ਹਨ, ਪਰ ਅੱਜ ਵੀ ਇਹ ਸੂਰਮਾ, ਬਹਾਦਰ ਯੋਧਾ ਪੰਜਾਬੀਆਂ ਦਾ ਮਾਣ ਬਣਿਆ ਹੋਇਆ ਹੈ ਅਤੇ ਰਹਿੰਦੀ ਕਾਇਨਾਤ ਤੱਕ ਰਹੇਗਾ। ਇਸੇ ਲੜੀ ਤਹਿਤ ਹਾਲ ਹੀ ਦੇ ਵਿੱਚ ਭਾਰਤ ਸਰਕਾਰ ਦੁਆਰਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਦੀ ਜਨਤਾ ਨੇ ਪੰਜਾਬੀਆਂ ਦਾ ਮਾਣ ਬਰਕਰਾਰ ਰੱਖਣ ਲਈ ਧੰਨਵਾਦ ਕੀਤਾ ਹੈ। ਭਗਤ ਸਿੰਘ ਦੀ ਜ਼ਿੰਦਗੀ ਬਹੁਤ ਸਾਰੇ ਨੌਜਵਾਨਾਂ ਦਾ ਧਰੁ ਤਾਰੇ ਵਾਂਗ ਮਾਰਗ ਦਰਸ਼ਨ ਕਰਦੀ ਹੈ। ਬੇਸ਼ੱਕ ਭਗਤ ਸਿੰਘ ਤੇ ਉਸਦੇ ਸਾਥੀ ਸਾਡੇ ਦਿਲਾਂ ਵਿੱਚ ਹਮੇਸ਼ਾ ਅਮਰ ਰਹਿਣਗੇ। ਜੈ ਹਿੰਦ !
ਹੋਵੇ ਚੰਨ ਤੇ ਬੱਦਲ਼ੀ ਕਿੰਝ ਢੱਕੇ? ਹੋਵੇ ਬੱਦਲ਼ੀ ਤੇ ਵੱਸੇ ਕਿਵੇਂ ਨਾ ਉਹ?
ਵੱਸੇ ਬੱਦਲ਼ੀ ਪਪੀਹਾ ਨਾ ਕਿੰਝ ਬੋਲੇ? ਸ੍ਵਾਂਤੀ-ਬੂੰਦ ਪੀ ਕੇ ਹੱਸੇ ਕਿਵੇਂ ਨਾ ਉਹ?
ਹੋਵੇ ਰਵੀ, ਤੇ ਚਮਕੇ ਨਾ ਉਹ ਕਿੱਦਾਂ? ਹੋਂਦ ਅਪਣੀ ਨੂੰ ਦੱਸੇ ਕਿਵੇਂ ਨਾ ਉਹ?
ਹੋਵੇ ਨਦੀ, ਤੇ ਸਾਗਰ ਦੀ ਭਾਲ਼ ਅੰਦਰ, ਜੋਬਨ ਵਿਚ ਫ਼ਾਵੀ, ਨੱਸੇ ਕਿਵੇਂ ਨਾ ਉਹ?
ਭਗਤ ਸਿੰਘ ਵਰਗਾ ਜੇ ਕਰ ਹੋਵੇ ਯੋਧਾ, ਕਿਉਂ ਨਾ ਮੂੰਹ ਖੁੱਲ੍ਹੇ ਕਾਮਯਾਬੀਆਂ ਦਾ?
ਧਰੂ ਭਗਤ ਦੇ ਵਾਂਗ ਅਕਾਸ਼ ਚਮਕੇ, ਭਗਤ ਸਿੰਘ ਸੀ ਮਾਣ ਪੰਜਾਬੀਆਂ ਦਾ।।

Ghs jagatpur
23/12/2022

Ghs jagatpur

ਰਾਸ਼ਟਰੀ ਗਣਿਤ ਦਿਵਸ 22 ਦਸੰਬਰGhs jagatpur
22/12/2022

ਰਾਸ਼ਟਰੀ ਗਣਿਤ ਦਿਵਸ 22 ਦਸੰਬਰ
Ghs jagatpur

*ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।* *ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।*      🙏🏻🌹ਆਪ ਨੂੰ ਅਤੇ ਆਪ ਜੀ ਦੇ...
08/11/2022

*ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।*
*ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।*

🙏🏻🌹ਆਪ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ 🌹🙏🏻
GHS Jagatpur
Ghs Jagatpur
ਸ ਹ ਸ ਜਗਤਪੁਰ ( ਸ਼ ਭ ਸ ਨਗਰ)

01/11/2022
GHS Jagatpur
25/10/2022

GHS Jagatpur

ਆਪ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਹੋਣ। ਪਰਮਾਤਮਾ ਅੱਗ...
24/10/2022

ਆਪ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਹੋਣ। ਪਰਮਾਤਮਾ ਅੱਗੇ ਅਰਦਾਸ ਹੈ ਕਿ ਸਭਨਾਂ ਦੇ ਦਿਲਾਂ ਵਿੱਚ ਪਿਆਰ ਅਤੇ ਸਦਭਾਵਨਾ ਦਾ ਦੀਵਾ ਹਮੇਸ਼ਾ ਜਗਦਾ ਰਹੇ ਤੇ ਰੂਹਾਂ ਨੂੰ ਰੁਸ਼ਨਾਉਂਦਾ ਰਹੇ।
Ghs Jagatpur
BLOCK MUKANDPUR
SHAHEED BHAGAT SINGH NAGAR

Address

Jagatpur

Website

Alerts

Be the first to know and let us send you an email when GHS Jagatpur posts news and promotions. Your email address will not be used for any other purpose, and you can unsubscribe at any time.

Shortcuts

Share

Category