Govt Pri School Manuke

Govt Pri School Manuke Govt primary centre school Manuke

Amrit Wele Da Mukhwak Sachkhand Sri Harmandir Sahib AmritsarAng 696, Date : 15-05-2026ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ...
14/05/2026

Amrit Wele Da Mukhwak Sachkhand Sri Harmandir Sahib Amritsar
Ang 696, Date : 15-05-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Onelink.to is a service for smart shortlinks for app downloads. We automatically detect what device you are using and send you to the correct app store.

Amrit Vele Da Hukamnama Sachkhand Sri Harmandir Sahib, Amritsar Ang 742 14-05-2026ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ...
14/05/2026

Amrit Vele Da Hukamnama Sachkhand Sri Harmandir Sahib, Amritsar
Ang 742 14-05-2026

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਸੂਹੀ ਮਹਲਾ ੫ ॥ ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ।੪।੨੨।੨੮।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Onelink.to is a service for smart shortlinks for app downloads. We automatically detect what device you are using and send you to the correct app store.

26/02/2026
26/02/2026

🌸 ਸੇਵਾ, ਸਮਰਪਣ ਅਤੇ ਯਾਦ ਦਾ ਸੁੰਦਰ ਉਪਰਾਲਾ 🌸

ਬਹੁਤ ਹੀ ਸਤਿਕਾਰਯੋਗ ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਗੁਰਮੀਤ ਕੌਰ ਅਤੇ ਸ੍ਰੀਮਤੀ ਦਰਸ਼ਨ ਕੌਰ ਜੀ (ਕਨੇਡਾ) ਵੱਲੋਂ ਆਪਣੇ ਭਰਾ ਸਵ. ਸ. ਗੁਰਜੀਤ ਸਿੰਘ ਸਿੱਧੂ ਸਪੁੱਤਰ ਹਰਨੇਕ ਸਿੰਘ ਸਿੱਧੂ (ਸੂਬੇਦਾਰ ਕਾ ਪਰਿਵਾਰ) ਦੇ ਜਨਮ ਦਿਨ ਨੂੰ ਸਮਰਪਿਤ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਮਾਣੂੰਕੇ ਦੇ ਬੱਚਿਆਂ ਲਈ ਪਕੌੜਿਆਂ ਅਤੇ ਕੋਲਡ ਡਰਿੰਕ ਦਾ ਲੰਗਰ ਲਗਾਇਆ ਗਿਆ। 🙏

ਇਸ ਨੇਕ ਕਾਰਜ ਲਈ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਵੱਲੋਂ ਪਰਿਵਾਰ ਦਾ ਦਿਲੋਂ ਧੰਨਵਾਦ। 🌼

🌺 ਵਾਹਿਗੁਰੂ ਜੀ ਪਰਿਵਾਰ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ 🌺

🌸 ਸੇਵਾ, ਸਮਰਪਣ ਅਤੇ ਯਾਦ ਦਾ ਸੁੰਦਰ ਉਪਰਾਲਾ 🌸ਬਹੁਤ ਹੀ ਸਤਿਕਾਰਯੋਗ ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਗੁਰਮੀਤ ਕੌਰ ਅਤੇ ਸ੍ਰੀਮਤੀ ਦਰਸ਼ਨ ਕੌਰ ਜੀ ...
26/02/2026

🌸 ਸੇਵਾ, ਸਮਰਪਣ ਅਤੇ ਯਾਦ ਦਾ ਸੁੰਦਰ ਉਪਰਾਲਾ 🌸

ਬਹੁਤ ਹੀ ਸਤਿਕਾਰਯੋਗ ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਗੁਰਮੀਤ ਕੌਰ ਅਤੇ ਸ੍ਰੀਮਤੀ ਦਰਸ਼ਨ ਕੌਰ ਜੀ (ਕਨੇਡਾ) ਵੱਲੋਂ ਆਪਣੇ ਭਰਾ ਸਵ. ਸ.ਗੁਰਜੀਤ ਸਿੰਘ ਸਿੱਧੂ ਸਪੁੱਤਰ ਹਰਨੇਕ ਸਿੰਘ ਸਿੱਧੂ (ਸੂਬੇਦਾਰ ਕਾ ਪਰਿਵਾਰ) ਦੇ ਜਨਮ ਦਿਨ ਨੂੰ ਸਮਰਪਿਤ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਮਾਣੂੰਕੇ ਦੇ ਬੱਚਿਆਂ ਲਈ ਪਕੌੜਿਆਂ ਅਤੇ ਕੋਲਡ ਡਰਿੰਕ ਦਾ ਲੰਗਰ ਲਗਾਇਆ ਗਿਆ। 🙏

ਇਸ ਨੇਕ ਕਾਰਜ ਲਈ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਪਰਿਵਾਰ ਦਾ ਦਿਲੋਂ ਧੰਨਵਾਦ। 🌼

🌺 ਵਾਹਿਗੁਰੂ ਜੀ ਪਰਿਵਾਰ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ 🌺

Big shout out to my newest top fans! 💎 Dupinder Deep SinghDrop a comment to welcome them to our community,
14/02/2026

Big shout out to my newest top fans! 💎 Dupinder Deep Singh

Drop a comment to welcome them to our community,

ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਵਿਖੇ ਪੁਲਿਸ ਸਟੇਸ਼ਨ ਹਠੂਰ ਤੋਂ ਮਾਣਯੋਗ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਜੀ ਅਤੇ ਮੈਡਮ ਆਸ਼ੂ ਜੀ ਵੱਲੋਂ ਬੱਚਿਆਂ...
21/01/2026

ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਵਿਖੇ ਪੁਲਿਸ ਸਟੇਸ਼ਨ ਹਠੂਰ ਤੋਂ ਮਾਣਯੋਗ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਜੀ ਅਤੇ ਮੈਡਮ ਆਸ਼ੂ ਜੀ ਵੱਲੋਂ ਬੱਚਿਆਂ ਨੂੰ Good Touch – Bad Touch ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਚੰਗੇ ਅਤੇ ਗਲਤ ਸਪਰਸ਼ ਦੀ ਪਛਾਣ, ਆਪਣੀ ਸੁਰੱਖਿਆ ਅਤੇ ਲੋੜ ਪੈਣ ‘ਤੇ ਬਿਨਾਂ ਡਰ ਦੇ ਵੱਡਿਆਂ ਨੂੰ ਦੱਸਣ ਬਾਰੇ ਸਮਝਾਇਆ ਗਿਆ। ਇਹ ਜਾਗਰੂਕਤਾ ਸੈਸ਼ਨ ਬੱਚਿਆਂ ਦੀ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸਭ ਦਾ ਦਿਲੋਂ ਧੰਨਵਾਦ। 🙏 📞 ਸੰਪਰਕ ਨੰਬਰ: 6280338353

11/02/2024

ਚਾਰ ਸਾਹਿਬਜ਼ਾਦੇ 🙏🙏🙏

21/01/2024
18/01/2024

Address

Jagraon
142034

Telephone

+917986062513

Website

Alerts

Be the first to know and let us send you an email when Govt Pri School Manuke posts news and promotions. Your email address will not be used for any other purpose, and you can unsubscribe at any time.

Contact The School

Send a message to Govt Pri School Manuke:

Shortcuts

Share

Category