Lala Jagat Naryan Education College

Lala Jagat Naryan Education College The college was established to serve the noble cause of Education.

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ NEP-2020 ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ...
19/08/2026

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ NEP-2020 ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵੱਲੋਂ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ NEP-2020 ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਜਿਸ ਵਿਚ ਡਾ ਅਮਨਦੀਪ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 29 ਜੁਲਾਈ 2020 ਨੂੰ NEP-2020 ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਦਾ ਮਕਸਦ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਲਿਆਉਣ, ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਸਕੂਲੀ ਪੜ੍ਹਾਈ ਦੇ ਢਾਂਚੇ ਨੂੰ 10+2 ਦੀ ਬਜਾਏ 5+3+3+4 ਪੈਟਰਨ ਵਿੱਚ ਤਬਦੀਲ ਕਰਨਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਡਾ ਅਮਨਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦਾ ਧੰਨਵਾਦ ਕੀਤਾ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ।ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ...
12/08/2026

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਅੱਜ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਹਰ ਸਮਾਜ ਦੀ ਤਰੱਕੀ ਦਾ ਅਸਲ ਮਾਪਦੰਡ ਉਸ ਦੀਆਂ ਇਮਾਰਤਾਂ, ਸੜਕਾਂ ਜਾਂ ਉਦਯੋਗ ਨਹੀਂ ਹੁੰਦੇ ਸਗੋਂ ਉਸ ਦੇ ਨਾਗਰਿਕਾਂ ਦਾ ਗਿਆਨ, ਸੋਚ ਅਤੇ ਸਿੱਖਣ ਦੀ ਲਗਨ ਹੁੰਦੀ ਹੈ। ਇਸ ਗਿਆਨ ਦੀ ਸੰਭਾਲ, ਵਿਕਾਸ ਅਤੇ ਪਸਾਰ ਦਾ ਸਭ ਤੋਂ ਅਹਿਮ ਕੇਂਦਰ ਲਾਇਬ੍ਰੇਰੀ ਹੈ ਅਤੇ ਲਾਇਬ੍ਰੇਰੀਅਨ ਉਸ ਦਾ ਦਿਲ। ਇਸੇ ਲਈ ਭਾਰਤ ਵਿੱਚ ਹਰ ਸਾਲ 12 ਅਗਸਤ ਨੂੰ ‘ਰਾਸ਼ਟਰੀ ਲਾਇਬ੍ਰੇਰੀਅਨ ਦਿਵਸ’ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤੀ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐੱਸ ਆਰ ਰੰਗਾਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਨਾਲ ਲਾਇਬ੍ਰੇਰੀ ਵਿਗਿਆਨ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ।
ਅੱਜ ਅਸੀਂ ਜਾਣਕਾਰੀ ਦੇ ਅਜਿਹੇ ਦੌਰ ਵਿੱਚੋਂ ਗੁਜ਼ਰ ਰਹੇ ਹਾਂ, ਜਿੱਥੇ ਇੱਕ ਕਲਿਕ ਨਾਲ ਲੱਖਾਂ ਨਤੀਜੇ ਸਾਹਮਣੇ ਆ ਜਾਂਦੇ ਹਨ। ਫਿਰ ਵੀ ਜਾਣਕਾਰੀ ਦੀ ਬਹੁਤਾਤ ਦਾ ਮਤਲਬ ਇਹ ਨਹੀਂ ਹੁੰਦਾ ਕਿ ਹਰ ਉਪਲਬਧ ਜਾਣਕਾਰੀ ਸਹੀ ਅਤੇ ਭਰੋਸੇਯੋਗ ਹੋਵੇ। ਝੂਠੀਆਂ ਖ਼ਬਰਾਂ ਅਤੇ ਅਧੂਰੇ ਤੱਥਾਂ ’ਤੇ ਆਧਾਰਿਤ ਜਾਣਕਾਰੀ ਸਮਾਜ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਅਜਿਹੇ ਸਮੇਂ ਵਿੱਚ ਲਾਇਬ੍ਰੇਰੀਅਨ ਦੀ ਭੂਮਿਕਾ ਪਹਿਲਾਂ ਨਾਲੋਂ ਕਈ ਗੁਣਾ ਵਧ ਜਾਂਦੀ ਹੈ। ਉਹ ਸਿਰਫ਼ ਕਿਤਾਬਾਂ ਦਾ ਪ੍ਰਬੰਧਕ ਨਹੀਂ ਸਗੋਂ ਭਰੋਸੇਯੋਗ ਜਾਣਕਾਰੀ ਦਾ ਮਾਰਗਦਰਸ਼ਕ ਹੁੰਦਾ ਹੈ।Advertisement
ਡਿਜੀਟਲ ਤਕਨਾਲੋਜੀ ਅਤੇ ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਨੇ ਲਾਇਬ੍ਰੇਰੀਆਂ ਦੇ ਕੰਮ ਕਰਨ ਦਾ ਢੰਗ ਬਦਲ ਦਿੱਤਾ ਹੈ। ਈ-ਬੁੱਕਾਂ, ਈ-ਜਰਨਲਾਂ, ਸੰਸਥਾਗਤ ਰਿਪੋਜ਼ਟਰੀਆਂ, ਓਪਨ ਐਕਸੈੱਸ ਸਰੋਤਾਂ ਅਤੇ ਡਿਜੀਟਲ ਡੇਟਾਬੇਸ ਨੇ ਗਿਆਨ ਦੀ ਪਹੁੰਚ ਨੂੰ ਵਿਸ਼ਵ ਪੱਧਰ ਤੱਕ ਪਹੁੰਚਾ ਦਿੱਤਾ ਹੈ। ਇਸ ਦੇ ਬਾਵਜੂਦ ਤਕਨਾਲੋਜੀ ਮਨੁੱਖੀ ਸੋਚ, ਨੈਤਿਕਤਾ ਅਤੇ ਸਹੀ ਮਾਰਗਦਰਸ਼ਨ ਦੀ ਪੂਰਨ ਥਾਂ ਨਹੀਂ ਲੈ ਸਕਦੀ। ਇਸ ਲਈ ਅਜੋਕੇ ਯੁੱਗ ਵਿੱਚ ਲਾਇਬ੍ਰੇਰੀਅਨ ਦੀ ਲੋੜ ਅਤੇ ਮਹੱਤਤਾ ਘੱਟ ਹੋਣ ਦੀ ਬਜਾਏ ਹੋਰ ਵੀ ਵਧ ਗਈ ਹੈ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕਿਤਾਬਾ ਗਿਆਨ ਦਾ ਸਭ ਤੋਂ ਵੱਡਾ ਸਰੋਤ ਹਨ ਅਤੇ ਇਹ ਸਾਡੇ ਜੀਵਨ ਦਾ ਅਨਮੋਲ ਖ਼ਜ਼ਾਨਾ ਹਨ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੈੱਡ ਰਨ ਵਿਚ ਲਿਆ ਭਾਗ ।ਸਥਾਨਕ ਲਾਲਾ ਜਗਤ ਨਾਰਾਇਣ ਐ...
08/08/2026

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੈੱਡ ਰਨ ਵਿਚ ਲਿਆ ਭਾਗ ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਰੈਡ ਰੀਬਨ ਵੱਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ ਐਮ.ਆਰ ਕਾਲਜ ਫਾਜ਼ਿਲਕਾ ਵਿਖੇ ਕਰਵਾਈ ਗਈ। ਜਿਸ ਵਿਚ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਦੇ ਵਿਦਿਆਰਥੀ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌੜ ਦਾ ਮੁੱਖ ਉਦੇਸ਼ ਨੌਜਵਾਨਾ ਵਿੱਚ ਐਚ. ਆਈ ਵੀ /ਏਡਜ਼ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਸਰਟੀਫਿਕੇਟ ਵੀ ਦਿੱਤੇ ਗਏ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੇਵਾਵਾਂ ਵਿਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ ਗਈ।

08/08/2026
ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਲਗਾਏ ਗਏ ਵੱਖ ਵੱਖ ਪੌਦੇ।ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮ...
07/08/2026

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਲਗਾਏ ਗਏ ਵੱਖ ਵੱਖ ਪੌਦੇ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ , ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 07/08/2026 ਨੂੰ ਕਾਲਜ ਵਿੱਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਸਾਡੇ ਰਵਾਇਤੀ ਪੁਰਾਤਨ ਰੁੱਖਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਦੇ ਉਪਰਾਲੇ ਵਜੋਂ ਲੱਗਭਗ 150 ਦੇ ਕਰੀਬ ਪੌਦੇ ਲਗਾਏ ਗਏ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਿਹਾ ਦੇ ਅਸੀ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋਂ ਵਾਤਾਵਰਨ ਦੀ ਸੰਭਾਲ ਦੇ ਨਾਲ ਨਾਲ ਆਲੇ ਦੁਆਲੇ ਦੇ ਖੇਤਰਾਂ ਨੂੰ ਵੀ ਹਰਾ ਭਰਾ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

Day 06: Pre Internship Interaction
07/08/2026

Day 06: Pre Internship Interaction

Day 05: Pre Internship Interaction
05/08/2026

Day 05: Pre Internship Interaction

Day 04: Pre Internship Interaction- Macro Lesson
04/08/2026

Day 04: Pre Internship Interaction- Macro Lesson

Address

Shri Muktsar Sahib Road
Jalalabad - West
152024

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm

Telephone

+919855333300

Alerts

Be the first to know and let us send you an email when Lala Jagat Naryan Education College posts news and promotions. Your email address will not be used for any other purpose, and you can unsubscribe at any time.

Contact The School

Send a message to Lala Jagat Naryan Education College:

Shortcuts

Share

Category