30/05/2026
ਅਕਾਲ ਅਕੈਡਮੀ ਮਨਾਂਵਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ , ਉਪਰੰਤ ਸ਼ਬਦ ਕੀਰਤਨ ਕਰਕੇ ਗੁਰੂ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ । ਇਸ ਪਵਿੱਤਰ ਅਵਸਰ 'ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਤਿਆਗ, ਸਹਿਨਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ।