31/03/2025
ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਦਾ ਨਤੀਜਾ ਸੌ ਫੀਸਦੀ ਰਿਹਾ
-ਪਹਿਲੀ ਤੋਂ ਪੰਜਵੀ ਤੱਕ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ :
ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਦਾ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦਾ ਨਤੀਜਾ ਸੌ ਫੀਸਦੀ ਰਿਹਾ। ਐਲਾਨੇ ਗਏ ਨਤੀਜੇ ਅਨੁਸਾਰ ਪਹਿਲੀ ਜਮਾਤ ’ਚੋਂ ਮਨਵੀਰ ਕੌਰ ਪੁੱਤਰੀ ਗੁਰਭੇਜ ਸਿੰਘ ਨੇ ਪਹਿਲਾ, ਖੁਸ਼ਪ੍ਰੀਤ ਕੌਰ ਪੁੱਤਰੀ ਮਨਦੀਪ ਸਿੰਘ ਨੇ ਦੂਜਾ ਤੇ ਅਵਨੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੂਜੀ ਜਮਾਤ ’ਚੋਂ ਗੁਰਨੂਰ ਕੌਰ ਪੁੱਤਰੀ ਸਰਬਰਿੰਦਰ ਸਿੰਘ ਨੇ ਪਹਿਲਾ, ਗੁਰਫਤਿਹ ਸਿੰਘ ਪੁੱਤਰ ਲਖਵੀਰ ਸਿੰਘ ਨੇ ਦੂਜਾ ਤੇ ਅਭੀਜੋਤ ਸਿੰਘ ਪੁੱਤਰ ਸੋਹਣ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਤੀਜੀ ਜਮਾਤ ’ਚੋਂ ਕਰਨਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਨੇ ਪਹਿਲਾ, ਅਭੈਪ੍ਰਤਾਪ ਸਿੰਘ ਪੁੱਤਰ ਜਸਕਰਨ ਸਿੰਘ ਨੇ ਦੂਜਾ, ਜਸਕੀਰਤ ਸਿੰਘ ਪੁੱਤਰ ਗੁਰਜੰਟ ਸਿੰਘ ਤੇ ਗੁਰਲੀਨ ਕੌਰ ਪੁੱਤਰੀ ਬਲਕਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਚੌਥੀ ਜਾਮਤ ’ਚੋਂ ਜਸਮੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪਹਿਲਾ, ਨਵਨੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਦੂਜਾ ਤੇ ਲੱਛਮੀ ਕੌਰ ਪੁੱਤਰੀ ਸਤਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੰਜਵੀਂ ਜਮਾਤ ’ਚੋਂ ਗੁਰਨੂਰਦੀਪ ਸਿੰਘ ਪੁੱਤਰ ਪ੍ਰੇਮਪਾਲ ਸਿੰਘ ਨੇ ਪਹਿਲਾ, ਰਹਿਤਾਜ ਸਿੰਘ ਪੁੱਤਰ ਗੁਰਭੇਜ ਸਿੰਘ ਨੇ ਦੂਜਾ ਅਤੇ ਹਰਪਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੱਥੇ ਦੱਸਣਯੋਗ ਹੈ ਕਿ ਸਕੂਲ ਦੋ ਵਿਦਿਆਰਥੀ ਗੁਰਨੂਰਦੀਪ ਸਿੰਘ ਤੇ ਰਹਿਤਾਜ ਸਿੰਘ ਦੀ ਚੋਣ ਨਵੋਦਿਆ ਲਈ ਹੋਈ ਹੈ ਜੋ ਕਿ ਮਾਪਿਆਂ ਤੇ ਪਿੰਡ ਵਾਸੀਆਂ ਲਈ ਮਾਣ ਦੀ ਗੱਲ ਹੈ। ਇਸ ਤੋਂ ਇਲਾਵਾ ਪ੍ਰੀ -ਪ੍ਰਾਇਮਰੀ ਦੇ ਬੱਚਿਆਂ ਦੀ ਗ੍ਰੈਜੁੂਏਸ਼ਨ ਸੈਰੇਮਨੀ ਵੀ ਕੀਤੀ ਗਈ। ਮੁੱਖ ਅਧਿਆਪਕਾ ਜਤਿੰਦਰਪਾਲ ਕੌਰ, ਅਧਿਆਪਕ ਸੁਰਿੰਦਰਪਾਲ ਸ਼ਰਮਾ, ਸੁਖਮੰਦਰ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਦਰਸ਼ਨਾ ਰਾਣੀ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਜਤਿੰਦਪਾਲ ਕੌਰ ਨੂੰ ਵੀ ਸਮੂਹ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੰਤ ’ਚ ਅਧਿਆਪਕ ਸੁਰਿੰਦਪਾਲ ਸ਼ਰਮਾ ਵੱਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਤੇ ਪੰਚਾਇਤ ਦਾ ਧੰਨਵਾਦ ਕੀਤਾ ਤੇ ਆਸ ਜਿਤਾਈ ਕਿ ਉਹ ਭਵਿੱਖ ’ਚ ਵੀ ਇਸੇ ਤਰ੍ਹਾਂ ਸਕੂਲ ਲਈ ਸਹਿਯੋਗ ਦਿੰਦੇ ਰਹਿਣਗੇ।