11/05/2026
11 ਮਈ ‘ਨੈਸ਼ਨਲ ਟੈਕਨੋਲੋਜੀ ਡੇ 2026’
ਐੱਸ.ਸੀ ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ 11 ਮਈ 2026 ਨੂੰ ਸੂਬੇ ਭਰ ਦੇ ਸਕੂਲਾਂ ਵਿੱਚ “ ਨੈਸ਼ਨਲ ਟੈਕਨਾਲੋਜੀ ਦਿਵਸ 2026” ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।
ਜਿਸ ਦਾ ਮਕਸਦ ਵਿਦਿਆਰਥੀਆਂ ਵਿੱਚ ਵਿਗਿਆਨ, ਤਕਨਾਲੋਜੀ ਅਤੇ ਸਾਇਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਜਿਨ੍ਹਾਂ ਵਿੱਚ ਭਾਰਤ ਦੀਆਂ ਵਿਗਿਆਨ, ਅੰਤਰਿਕਸ਼, ਆਈਟੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ " ਸਾਈਬਰ ਸੇਫਟੀ ਪ੍ਰਣ" ਲੈ ਕੇ ਤਕਨਾਲੋਜੀ ਦੇ ਜ਼ਿੰਮੇਵਾਰ, ਨੈਤਿਕ ਅਤੇ ਸੁਰੱਖਿਅਤ ਉਪਯੋਗ ਦਾ ਸੰਦੇਸ਼ ਦਿੱਤਾ ਗਿਆ।