28/03/2026
ਅੱਜ ਸਾਡੇ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ,ਸਲਾਨਾ ਸਮਾਰੋਹ ਅਤੇ ਗ੍ਰੈਜੂਏਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਪਣਾ ਹੁਨਰ ਬਹੁਤ ਸੋਹਣੇ ਢੰਗ ਨਾਲ ਪੇਸ਼ ਕੀਤਾ।ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਲਈ ਇਹ ਪਲ ਬਹੁਤ ਹੀ ਖਾਸ ਅਤੇ ਯਾਦਗਾਰ ਰਿਹਾ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਫਲਤਾ ਸਾਡੇ ਲਈ ਮਾਣ ਦੀ ਗੱਲ ਹੈ।ਅਸੀਂ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਜੀਵਨ ਵਿੱਚ ਹੋਰ ਵੱਡੀਆਂ ਉੱਚਾਈਆਂ ਹਾਸਲ ਕਰਨਗੇ।ਸਰਪੰਚ ਸਾਹਿਬ,ਐੱਸ.ਐਮ.ਸੀ. ਮੈਂਬਰਾਂ,ਸਾਰੇ ਮਾਪਿਆਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ, ਜਿਨ੍ਹਾਂ ਨੇ ਇਸ ਸਮਾਰੋਹ ਨੂੰ ਸਫਲ ਬਣਾਇਆ।
📸 ਕੁਝ ਯਾਦਗਾਰ ਪਲ