Adarsh School Khatkar Kalan, SBS Nagar

Adarsh School Khatkar Kalan, SBS Nagar School was established in 1979 by chief minister of punjab sr parkash singh badal in the village of shaheed e azam bhagat singh (khatkar kalan)..

19/08/2026
ਅੱਜ ਮਿਤੀ 19/08/2026 ਨੂੰ ਇੰਡੀਅਨ ਰੈਡ ਕਰਾਸ ਸੁਸਾਇਟੀ ਚੰਡੀਗੜ੍ਹ ਬ੍ਰਾਂਚ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ  ਤਹਿ...
19/08/2026

ਅੱਜ ਮਿਤੀ 19/08/2026 ਨੂੰ ਇੰਡੀਅਨ ਰੈਡ ਕਰਾਸ ਸੁਸਾਇਟੀ ਚੰਡੀਗੜ੍ਹ ਬ੍ਰਾਂਚ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਤਹਿਤ ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਅਤੇ ਇਸਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ। ਜਿਸ ਵਿੱਚ ਇੰਡੀਅਨ ਰੈਡ ਕਰਾਸ ਸੋਸਾਇਟੀ ਵਲੋਂ ਸਰਦਾਰ ਚਮਨ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਅਤੇ ਨਸ਼ਿਆਂ ਦੇ ਕੋਹੜ ਤੋਂ ਬਚਣ , ਨਸ਼ੀਲੇ ਪਦਾਰਥਾਂ ਦੇ ਸੇਵਨ ਦੇ ਮਾੜੇ ਪ੍ਰਭਾਵ ਅਤੇ ਇਸਤੋਂ ਹੋ ਰਹੀਆਂ ਨਾਮੁਰਾਦ ਬਿਮਾਰੀਆਂ ਬਾਰੇ ਜਾਣੂ ਕਰਵਾਇਆ । ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਜੀ ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰੈਡ ਕ੍ਰਾਸ ਸੋਸਾਇਟੀ ਦਾ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਧੰਨਵਾਦ ਕੀਤਾ । ਇਸ ਮੌਕੇ ਸ਼੍ਰੀ ਜਸਕਰਨ ਸਿੰਘ , ਸ਼੍ਰੀ ਸੋਮੇਸ਼ ਅਗਨੀਹੋਤਰੀ , ਸ਼੍ਰੀ ਵਿਸ਼ਾਲ ਬੱਤਾ ਅਤੇ ਸ਼੍ਰੀ ਜਤਿੰਦਰ ਕੁਮਾਰ ਵੀ ਹਾਜਰ ਸਨ।

19/08/2026
19/08/2026

ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ ਵਿਖੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਯੋਗਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਨਾਂ ਦਾ ਅਭਿਆਸ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤੀ, ਇਕਾਗਰਤਾ ਅਤੇ ਮਾਨਸਿਕ ਸ਼ਾਂਤੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਵਰਗੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

19/08/2026

ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ ਵਿਖੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵੱਲੋਂ ਬਣਾਈਆਂ ਸੁੰਦਰ ਅਤੇ ਰੰਗ-ਬਰੰਗੀਆਂ ਕਲਾਕ੍ਰਿਤੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੀ ਸਿਰਜਣਾਤਮਕ ਸੋਚ ਅਤੇ ਕਲਾ ਪ੍ਰਤੀ ਰੁਚੀ ਨੂੰ ਹੋਰ ਨਿਖਾਰਨ ਵਿੱਚ ਸਹਾਇਕ ਹੁੰਦੇ ਹਨ।

ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ...
19/08/2026

ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਖਟਕੜ ਕਲਾਂ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਗਿੱਧਾ, ਲੋਕ-ਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸਕੂਲ ਦਾ ਮਾਹੌਲ ਪੰਜਾਬੀ ਵਿਰਸੇ ਦੀਆਂ ਰੰਗ-ਬਰੰਗੀਆਂ ਛਟਾਵਾਂ ਨਾਲ ਰੰਗਿਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸੀ।

Address

Vpo Khatkar Kalan
Nawanshahr
144512

Opening Hours

Monday 9am - 3:20pm
Tuesday 9am - 3:20pm
Wednesday 9am - 3:20pm
Thursday 9am - 3:20pm
Friday 9am - 3:20pm
Saturday 9am - 3:20pm

Telephone

01823295431

Alerts

Be the first to know and let us send you an email when Adarsh School Khatkar Kalan, SBS Nagar posts news and promotions. Your email address will not be used for any other purpose, and you can unsubscribe at any time.

Contact The School

Send a message to Adarsh School Khatkar Kalan, SBS Nagar:

Shortcuts

Share