24/09/2026
ਵਿਸ਼ਵ ਪੰਜਾਬੀ ਦਿਵਸ ਦੀ ਰਿਪੋਰਟ
ਮਿਤੀ: 23 ਸਤੰਬਰ 2026
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਏਪੁਰ ਬਹਾਦੁਰ, ਪਟਿਆਲਾ ਵਿਖੇ 23 ਸਤੰਬਰ 2026 ਨੂੰ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਸੁੰਦਰ ਪੋਸਟਰ ਅਤੇ ਸਲੋਗਨ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਭਾਸ਼ਣ ਪੇਸ਼ ਕੀਤੇ ਅਤੇ ਪੰਜਾਬੀ ਕਵਿਤਾਵਾਂ ਦਾ ਪਾਠ ਵੀ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਮਾਣ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਕੂਲ ਦੀ ਸਤਿਕਾਰਯੋਗ ਪ੍ਰਿੰਸੀਪਲ ਮੈਮ, ਸ੍ਰੀਮਤੀ ਮੋਨਿਕਾ ਵਾਲੀਆ ਜੀ, ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ, ਸਿੱਖਣ ਅਤੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਾਂ-ਬੋਲੀ ਨੂੰ ਸਾਡੀ ਪਹਿਚਾਣ ਅਤੇ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਦੱਸਿਆ।
ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਸਮੁੱਚਾ ਸਮਾਗਮ ਗਿਆਨਵਰਧਕ, ਰਚਨਾਤਮਕ ਅਤੇ ਪ੍ਰਭਾਵਸ਼ਾਲੀ ਰਿਹਾ।