Khalsa senior secondary school madpur Ludhiana

Khalsa senior secondary school madpur Ludhiana Contact information, map and directions, contact form, opening hours, services, ratings, photos, videos and announcements from Khalsa senior secondary school madpur Ludhiana, School, Madpur, Samrala.

26 ਜਨਵਰੀ 2025 ਦੀਆਂ ਤਸਵੀਰਾਂ
26/01/2025

26 ਜਨਵਰੀ 2025 ਦੀਆਂ ਤਸਵੀਰਾਂ

ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਕੇ ਲੋਹੜੀ ਬਾਲੀ, ਮੂ...
12/01/2025

ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਕੇ ਲੋਹੜੀ ਬਾਲੀ, ਮੂੰਗਫਲੀ ਅਤੇ ਰਿਉੜੀਆਂ ਅੱਗ ਵਿੱਚ ਪਾ ਕੇ ਇੱਛਰ ਆਏ ਦਲਿੱਦਰ ਜਾਏ, ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾਏ ਸ਼ਬਦ ਬੋਲੇ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਾਠ ਸ੍ਰੀ ਸੁਖਮਨੀ ਸਾਹਿ...
14/11/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਆਪ ਹੀ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ। ਸਕੂਲ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੈਸ਼ਨ 2023-2024 ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਮੈਂਬਰ ਸਾਹਿਬਾਨ ਅਮਰਜੀਤ ਸਿੰਘ, ਭੁਪਿੰਦਰ ਸਿੰਘ, ਜਗੀਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਲਾਲ ਸਿੰਘ , ਕੁਲਦੀਪ ਸਿੰਘ, ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ, ਸਮੂਹ ਸਟਾਫ ਮੈਂਬਰ, ਪਿੰਡ ਮਾਦਪੁਰ ਦੀ ਸਮੂਹ ਗ੍ਰਾਮ ਪੰਚਾਇਤ, ਪਤਵੰਤੇ ਸੱਜਣ ਅਤੇ ਮਾਪੇ ਸ਼ਾਮਿਲ ਹੋਏ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...
29/09/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਦੀ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਮਰਾਲਾ ਦੇ ਸੀ. ਡੀ. ਪੀ.ਓ. ਮੈਡਮ ਸ੍ਰੀਮਤੀ ਜਗਮੋਹਨ ਕੌਰ, ਸੁਪਰਵਾਈਜ਼ਰ ਕਮਲਜੀਤ ਕੌਰ, ਮਨਜੀਤ ਕੌਰ, ਰੂਪਲ ਸ਼ੇਰਗਿੱਲ, ਆਂਗਨਵਾੜੀ ਵਰਕਰ ( ਸਰਕਲ ਚਹਿਲਾਂ ਪਿੰਡ ਮਾਦਪੁਰ) ਮਨਜੀਤ ਕੌਰ, ਮਨਦੀਪ ਕੌਰ, ਕਮਲਜੀਤ ਕੌਰ, ਹੈਲਪਰ ਅਮਰਜੀਤ ਕੌਰ, ਸੁਰਿੰਦਰ ਕੌਰ ਸ਼ਾਮਿਲ ਹੋਏ।ਸੀ.ਡੀ.ਪੀ.ਓ ਮੈਡਮ ਸ੍ਰੀਮਤੀ ਜਗਮੋਹਨ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕਰਦੇ ਹੋਏ ਭਾਸ਼ਣ ਦਿੱਤਾ।ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਸੂਚਨਾ ਦਿੰਦੇ ਦੱਸਿਆ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਅਤੇ ਨਸ਼ਾ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਨਸ਼ੇ ਉੱਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ। ਇਸ ਮੌਕੇ ਹਰਮਨਦੀਪ ਸਿੰਘ, ਜਗਦੀਪ ਸਿੰਘ, ਤਰਕਜੋਤ ਸਿੰਘ, ਜਸਜੋਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਜਸਵੀਰ ਸਿੰਘ, ਵਿਦਿਆਰਥੀ ਅਤੇ ਹੋਰ ਮੈਂਬਰ ਸ਼ਾਮਿਲ ਹਨ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ  ਰਾਜਪ੍ਰੀਤ ਸਿੰਘ ਪਤਨੀ ਸ. ਦਵਿੰਦਰ ਸਿੰਘ ਅਮਰੀਕਾ ਵਾਲੇ (ਸ. ਭੁਪਿੰਦਰ ਸਿੰ...
26/09/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਰਾਜਪ੍ਰੀਤ ਸਿੰਘ ਪਤਨੀ ਸ. ਦਵਿੰਦਰ ਸਿੰਘ ਅਮਰੀਕਾ ਵਾਲੇ (ਸ. ਭੁਪਿੰਦਰ ਸਿੰਘ ਬੈਨੀਪਾਲ ਦੇ ਭਾਣਜੇ)ਵੱਲੋਂ 2 ਲੱਖ ਰੁਪਏ ਦਾਨ ਵਜੋਂ ਦਿੱਤੇ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਭੁਪਿੰਦਰ ਸਿੰਘ(ਖਜਾਨਚੀ), ਜਗੀਰ ਸਿੰਘ(ਮੈਂਬਰ) ਅਤੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ , ਹਰਮਨਦੀਪ ਸਿੰਘ, ਜਗਦੀਪ ਸਿੰਘ,ਤਰਕਜੋਤ ਸਿੰਘ,,ਜਸਜੋਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਜਸਵੀਰ ਸਿੰਘ ਮੈਂਬਰ ਸ਼ਾਮਿਲ ਹੋਏ। ਸਮੂਹ ਮੈਂਬਰ ਸਾਹਿਬਾਨਾਂ ਵੱਲੋਂ ਇਹਨਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ

Independence day celebration
17/08/2024

Independence day celebration

14/08/2024

ਤੀਆਂ ਤੀਜ ਦੀਆਂ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਜਾਣਕਾਰੀ ...
14/08/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਤੀਆਂ ਤੀਜ ਦੀਆਂ ਮਨਾਉਣ ਦਾ ਪਿਛੋਕੜ ਬਾਰੇ ਦੱਸਦਿਆਂ। ਪੰਜਾਬੀ ਸੱਭਿਆਚਾਰ ਨੂੰ ਸਾਂਭਣ ਅਤੇ ਉਸ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਇਸ ਦਿਨ ਕੁੜੀਆਂ ਨੇ ਬੋਲੀਆਂ ਪਾਈਆਂ ਅਤੇ ਗਿੱਧਾ ਪਾਇਆ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਭੁਪਿੰਦਰ ਸਿੰਘ, ਜਗੀਰ ਸਿੰਘ, ਪ੍ਰੀਤਮ ਸਿੰਘ ਹਾਜ਼ਰ ਹੋਏ।ਅੰਤ ਵਿੱਚ ਕੁੜੀਆਂ ਨੇ ਰਲ਼ ਮਿਲ਼ ਕੇ ਪੀਂਘਾਂ ਝੂਟੀਆਂ ਅਤੇ ਦਿਲ ਖੋਲ੍ਹ ਕੇ ਡੀ ਜੇ ਤੇ ਭੰਗੜਾ ਪਾਇਆ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਤੀਆਂ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਅਤੇ ਰੱਖੜੀ ਮ...
09/08/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਤੀਆਂ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਅਤੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੀਆਂ ਵਿਦਿਆਰਥਣਾ ਨੇ ਹਿੱਸਾ ਲਿਆ। ਜਿਸ ਵਿੱਚ ਮਹਿੰਦੀ ਲਗਾਉਣ ਵਿੱਚ ਏਂਜਲ ਗਿਆਰਵੀਂ ਜਮਾਤ ਦੀ ਵਿਦਿਆਰਥਣ ਅਤੇ ਰੱਖੜੀ ਮੇਕਿੰਗ ਵਿੱਚੋਂ ਗੁਰਸਿਮਰਨ ਕੌਰ ਸੱਤਵੀਂ ਜਮਾਤ ਦੀ ਵਿਦਿਆਰਥਣ ਅੱਵਲ ਆਇਆ । ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕੀਤਾ।

ਰੁੱਖ ਲਗਾਓ ਜੀਵਨ ਬਚਾਓਸਕੂਲ ਦੇ ਵਿਦਿਆਰਥੀਆਂ ਦੇ ਜਨਮ ਦਿਨ ਤੇ ਉਹਨਾਂ ਵੱਲੋਂ ਇੱਕ ਰੁੱਖ ਲਗਾਉਣ ਤੇ ਜੀਵਨ ਬਚਾਉਣ ਦਾ ਉਪਰਾਲਾ
27/07/2024

ਰੁੱਖ ਲਗਾਓ ਜੀਵਨ ਬਚਾਓ
ਸਕੂਲ ਦੇ ਵਿਦਿਆਰਥੀਆਂ ਦੇ ਜਨਮ ਦਿਨ ਤੇ ਉਹਨਾਂ ਵੱਲੋਂ ਇੱਕ ਰੁੱਖ ਲਗਾਉਣ ਤੇ ਜੀਵਨ ਬਚਾਉਣ ਦਾ ਉਪਰਾਲਾ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਨੇ ਜ਼ੋਨਲ ਟੂਰਨਾਮੈਂਟ ਵਿੱਚ ਖੋ ਖੋ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ...
27/07/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਨੇ ਜ਼ੋਨਲ ਟੂਰਨਾਮੈਂਟ ਵਿੱਚ ਖੋ ਖੋ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਸੂਚਨਾ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਾਡੇ ਸਕੂਲ ਦੇ ਵਿਦਿਆਰਥੀ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਇਨਾਮ ਹਾਸਲ ਕਰਦੇ ਹਨ। ਸਕੂਲ ਦੇ ਖੇਡ ਇੰਚਾਰਜ ਸ. ਜਗਦੀਪ ਸਿੰਘ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਸ. ਰੁਪਿੰਦਰ ਸਿੰਘ ਰਾਜਾ ਗਿੱਲ ਕਾਂਗਰਸ ਹਲਕਾ ਇੰਚਾਰਜ ਸਮਰਾਲਾ ਨੇ ਸਕੂਲ ਵਿੱਚ ਦ...
20/07/2024

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਸ. ਰੁਪਿੰਦਰ ਸਿੰਘ ਰਾਜਾ ਗਿੱਲ ਕਾਂਗਰਸ ਹਲਕਾ ਇੰਚਾਰਜ ਸਮਰਾਲਾ ਨੇ ਸਕੂਲ ਵਿੱਚ ਦੌਰਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਸਕੂਲ ਨੂੰ ਸਰਕਾਰ ਅਧੀਨ ਦੇਣ ਦਾ ਯਕੀਨ ਦਵਾਇਆ ਅਤੇ ਸਕੂਲ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦਿੱਤਾ। ਜਿਸ ਦੌਰਾਨ ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਣਜੀਤ ਸਿੰਘ, ਸ. ਭੁਪਿੰਦਰ ਸਿੰਘ ਖਜਾਨਚੀ, ਸ. ਪ੍ਰੀਤਮ ਸਿੰਘ, ਸ. ਕਮਲਜੀਤ ਸਿੰਘ, ਸ. ਜਤਿੰਦਰ ਸਿੰਘ , ਸ. ਜਗੀਰ ਸਿੰਘ, ਸ. ਜਗਤਾਰ ਸਿੰਘ, ਸ. ਲਾਲ ਸਿੰਘ, ਸ. ਹਰਚੰਦ ਸਿੰਘ, ਸ. ਕੁਲਦੀਪ ਸਿੰਘ, ਸ. ਮਨਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ, ਸ. ਹਰਮਨਦੀਪ ਸਿੰਘ, ਸ. ਜਗਦੀਪ ਸਿੰਘ, ਸ. ਤਰਕਜੋਤ ਸਿੰਘ, ਸ੍ਰੀਮਤੀ ਜਸਜੋਤ ਕੌਰ, ਸ੍ਰੀਮਤੀ ਕਮਲਜੀਤ ਕੌਰ, ਮਿਸ ਕਿਰਨਦੀਪ ਕੌਰ ਅਤੇ ਹੋਰ ਮੈਂਬਰ ਸ਼ਾਮਿਲ ਸਨ।

Address

Madpur
Samrala
141124

Telephone

+919872583669

Website

Alerts

Be the first to know and let us send you an email when Khalsa senior secondary school madpur Ludhiana posts news and promotions. Your email address will not be used for any other purpose, and you can unsubscribe at any time.

Shortcuts

Share

Category