30/05/2026
ਅੱਜ ਮਿਤੀ 30.05.2026 ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਸਿੱਖਿਆ ਦਾ ਮਹਾਂ ਜਸ਼ਨ(ਮਾਪੇ-ਅਧਿਆਪਕ ਮਿਲਣੀ) ਅਤੇ ਮਾਪੇ ਵਰਕਸ਼ਾਪ" ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਤੇ ਚਰਚਾ ਕੀਤੀ ਗਈ। ਅਧਿਆਪਕਾਂ ਵੱਲੋਂ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਸਕੂਲ ਵਿੱਚ ਹੋਣ ਵਾਲੀਆਂ ਹੋਰ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਦੌਰਾਨ ਅੱਠਵੀਂ ਤੇ ਦਸਵੀਂ ਬੋਰਡ ਦੀ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਤਿੰਨ ਪਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਹਰ ਇੱਕ ਕਲਾਸ ਵਿੱਚੋਂ Star of month ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ।। ਜ਼ਿਲ੍ਹਾ ਪੱਧਰ ,ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਤੇ ਖੇਡਾਂ
ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਿੱਖਿਆ ਦੇ ਮਹਾਂ ਜਸ਼ਨ ਦੌਰਾਨ ਮਾਪੇ ਵਰਕਸ਼ਾਪ (Parents Workshop) ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ। ਛੁੱਟੀਆਂ ਦੇ ਦੌਰਾਨ ਮਿਸ਼ਨ ਸਮਰਥ ਅਤੇ ਹੋਰ ਗਤੀਵਿਧੀਆਂ ਤੇ ਪੜ੍ਹਾਈ ਨਾਲ ਸੰਬੰਧਿਤ ਕੰਮਾਂ ਲਈ ਮਾਪਿਆਂ ਤੇ ਅਧਿਆਪਕਾਂ ਨੇ ਵਿਚਾਰ ਵਟਾਂਦਰਾ ਕੀਤਾ।
ਇਸ ਵਰਕਸ਼ਾਪ ਦੌਰਾਨ ਸ੍ਰੀ ਪ੍ਰਵੀਨ ਸਿੰਗਲਾ ਡੀਆਰਸੀ ਐਸਐਮਸੀ ਮੈਂਬਰ ਅਤੇ ਪੰਚਾਇਤ ਮੈਂਬਰ ਸ਼ਾਮਿਲ ਸਨ ਅਤੇ ਉਹਨਾਂ ਵੱਲੋਂ ਸਕੂਲ ਦੇ ਅਧਿਆਪਕਾਂ , ਨਾਨ ਟੀਚਿੰਗ ਸਟਾਫ ਦਾ ਸਨਮਾਨ ਕੀਤਾ ਗਿਆ।।
ਸਕੂਲ ਮੁਖੀ ਸ੍ਰੀ ਸਪਰਨ ਕੁਮਾਰ ਸਿੰਗਲਾ ਨੇ ਸਮੂਹ ਮਾਪੇ ,SMC ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।