24/07/2026
ਮੀਰੀ ਪੀਰੀ ਦਿਵਸ ਦੀਆਂ ਲੱਖ-ਲੱਖ ਵਧਾਈਆਂ! 🌼🙏
ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੇ ਸਾਨੂੰ ਆਤਮਿਕਤਾ ਅਤੇ ਨਿਆਂ ਦੀ ਰੱਖਿਆ ਲਈ ਹਮੇਸ਼ਾਂ ਅਡਿੱਗ ਰਹਿਣ ਦਾ ਸੰਦੇਸ਼ ਦਿੱਤਾ ਹੈ।
ਇਸ ਪਾਵਨ ਦਿਹਾੜੇ ਮੌਕੇ ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫੱਗੂਵਾਲਾ ਵੱਲੋਂ ਸਮੂਹ ਸੰਗਤ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ। ਆਓ, ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸੱਚ, ਸੇਵਾ, ਨਿਮਰਤਾ ਅਤੇ ਹਿੰਮਤ ਦੇ ਰਾਹ ’ਤੇ ਚੱਲੀਏ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। 🙏✨