30/05/2026
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਅੱਜ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ (ਮਾਨਸਾ) ਵਿਖੇ ਇੰਚਾਰਜ ਪ੍ਰਿੰਸੀਪਲ ਸੋਨੂੰ (ਹਿੰਦੀ ਮਿਸਟ੍ਰੈਸ) ਦੀ ਯੋਗ ਅਗਵਾਈ ਹੇਠ 'ਮੇਗਾ ਮਾਪੇ ਅਧਿਆਪਕ ਮਿਲਣੀ' ਦਾ ਸਫਲ ਆਯੋਜਨ ਕੀਤਾ ਗਿਆ।
ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਗਈਆਂ ਮਿਸਾਲੀ ਪ੍ਰਾਪਤੀਆਂ ਅਤੇ ਸਕੂਲ ਸਹੂਲਤਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
🏆 ਵਿਦਿਆਰਥੀਆਂ ਦਾ ਹੌਸਲਾ ਵਧਾਇਆ: ਵੱਖ-ਵੱਖ ਖੇਤਰਾਂ (ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ) ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
🤝 ਸਟਾਫ਼ ਦਾ ਸਨਮਾਨ: ਸਕੂਲ ਦੀ ਬਿਹਤਰੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਧਿਆਪਕ ਸਾਹਿਬਾਨ ਅਤੇ ਨਾਨ-ਟੀਚਿੰਗ ਸਟਾਫ਼ ਦਾ ਵੀ ਉਚੇਚਾ ਸਨਮਾਨ ਕੀਤਾ ਗਿਆ।
ਇੰਚਾਰਜ ਪ੍ਰਿੰਸੀਪਲ ਮੈਡਮ ਸੋਨੂ ਅਤੇ ਸਮੂਹ ਸਕੂਲ ਮੈਨੇਜਮੈਂਟ ਵੱਲੋਂ ਇਸ ਮਿਲਣੀ ਨੂੰ ਸਫਲ ਬਣਾਉਣ ਲਈ ਪਹੁੰਚੇ ਹੋਏ ਸਾਰੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।