11/05/2026
ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦੇ ਵਿੱਚ ਮੋਹਾਲੀ ਜ਼ਿਲ੍ਹੇ ਦੀਆਂ ਦੋ ਕਿਤਾਬਾਂ ਹੋਈਆਂ ਲੋਕ ਅਰਪਣ
3 ਮਈ 2026 ਨੂੰ ਪੰਜਾਬ ਭਵਨ ਸਰੀ ਕੈਨੇਡਾ ਦੀ ਰਹਿਨੁਮਾਈ ਹੇਠ ਦੂਜੀ ਇਕ ਰੋਜ਼ਾ ਬਾਲ ਲੇਖਕ ਕਾਨਫਰੰਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਉਲੀਕੀ ਗਈ। ਜਿਸ ਵਿੱਚ ਵੱਖ-ਵੱਖ ਜਿਲਿਆਂ ਤੇ ਰਾਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ । ਇਸ ਕਾਨਫਰੰਸ ਦੇ ਵਿੱਚ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁਖੀ ਬਾਠ ਜੀ ਦੀ ਅਗਵਾਈ ਹੇਠ ਚਲਦੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਅਧੀਨ 19 ਕਿਤਾਬਾਂ ਲੋਕ ਅਰਪਣ ਕੀਤੀਆਂ ਗਈਆਂ। ਜਿਸ ਵਿੱਚ ਮੋਹਾਲੀ ਜ਼ਿਲ੍ਹੇ ਦੀਆਂ ਦੋ ਕਿਤਾਬਾਂ ਪਹਿਲੀ ਕਿਤਾਬ ਸੰਪਾਦਕ ਸ਼੍ਰੀਮਤੀ ਲਖਵੀਰ ਕੌਰ ਅਤੇ ਸਹਿ ਸੰਪਾਦਕ ਸ੍ਰੀਮਤੀ ਗੁਤਿੰਦਰ ਕੌਰ ਦੁਆਰਾ ਤਿਆਰ ਕੀਤੀ ਗਈ ਇੱਕ ਹੋਰ ਕਿਤਾਬ ਮੁੱਖ ਸੰਪਾਦਕ ਸ੍ਰੀਮਤੀ ਗੁਤਿੰਦਰ ਕੌਰ ਦੁਆਰਾ ਸੰਪਾਦਿਤ ਕਰਕੇ ਲੋਕ ਅਰਪਣ ਕੀਤੀ ਗਈ। ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸਾਹਿਤ ਅਤੇ ਸਾਹਿਤਿਕ ਵੰਨਗੀਆਂ ਨਾਲ ਜੋੜਨ ਦਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਜੋ ਕਿ ਪੰਜਾਬ ਵਿੱਚ ਪ੍ਰੋਜੈਕਟ ਇੰਚਾਰਜ ਸ. ਓਂਕਾਰ ਸਿੰਘ ਤੇਜੇ ਦੀ ਨੇਕ ਸੇਧ ਅਧੀਨ ਸ਼ਿਖਰਾਂ ਨੂੰ ਛੋ ਰਿਹਾ ਹੈ।