Sri Guru Angad Dev College Of Education , Khadur Sahib —Tarn Taran

Sri Guru Angad Dev College Of Education , Khadur Sahib —Tarn Taran Quality Education n Aspiring for Excellence

17/08/2026
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ‘ਅੰਤਰਰਾਸ਼ਟਰੀ ਯੁਵਾ ਦਿਵਸ’ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ,...
14/08/2026

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ‘ਅੰਤਰਰਾਸ਼ਟਰੀ ਯੁਵਾ ਦਿਵਸ’ ਮਨਾਇਆ ਗਿਆ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਿਤੀ 12 ਅਗਸਤ, 2026 ਨੂੰ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੁਵਾ ਦਿਵਸ’ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਯੁਵਕਾਂ ਦੀ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰੀ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨਾ ਸੀ।ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਅੰਤਰਰਾਸ਼ਟਰੀ ਯੁਵਾ ਦਿਵਸ’ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਯੁਵਕਾਂ ਦੀ ਸਿੱਖਿਆ, ਸਮਾਜਿਕ ਜ਼ਿੰਮੇਵਾਰੀ, ਰਾਸ਼ਟਰ-ਨਿਰਮਾਣ ਅਤੇ ਸਕਾਰਾਤਮਕ ਬਦਲਾਅ ਵਿੱਚ ਭੂਮਿਕਾ ਨੂੰ ਉਜਾਗਰ ਕੀਤਾ। ਇਸ ਦੇ ਨਾਲ ਪੋਸਟਰ ਮੇਕਿੰਗ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਯੁਵਾ ਸਸ਼ਕਤੀਕਰਨ, ਸਮਾਜਿਕ ਜਾਗਰੂਕਤਾ ਅਤੇ ਨੌਜਵਾਨਾਂ ਦੀ ਭੂਮਿਕਾ ਨਾਲ ਸੰਬੰਧਿਤ ਸੁੰਦਰ ਅਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਸੰਸਥਾ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਊਰਜਾ, ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਸਮਾਜ ਦੀ ਭਲਾਈ ਲਈ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਬਿਹਤਰ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੇ ਹਨ। ਇਸ ਮੌਕੇ ‘ਰੈੱਡ ਰਿਬਨ ਕਲੱਬ’ ਦੇ ਨੋਡਲ ਅਫ਼ਸਰ ਅਸਿਸ. ਪ੍ਰੋ. ਗਗਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ‘ਰੈੱਡ ਰਿੱਬਨ ਕਲੱਬ’ ਨੇ ਜ਼ਿਲ੍ਹਾ ਪੱਧਰੀ ‘ਅੰਤਰਰਾਸ਼ਟਰੀ ਯੁਵਾ ਦਿਵਸ’ ਸਮਾਰੋਹ ਵਿ...
14/08/2026

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ‘ਰੈੱਡ ਰਿੱਬਨ ਕਲੱਬ’ ਨੇ ਜ਼ਿਲ੍ਹਾ ਪੱਧਰੀ ‘ਅੰਤਰਰਾਸ਼ਟਰੀ ਯੁਵਾ ਦਿਵਸ’ ਸਮਾਰੋਹ ਵਿੱਚ ਭਾਗ ਲਿਆ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਰੈੱਡ ਰਿੱਬਨ ਕਲੱਬ ਵੱਲੋਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਸਮਾਰੋਹ ਵਿੱਚ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ ਗਈ। ਇਹ ਸਮਾਗਮ ਯੁਵਕ ਸੇਵਾ ਵਿਭਾਗ, ਤਰਨ ਤਾਰਨ ਵੱਲੋਂ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ, ਨਸ਼ਾ ਮੁਕਤੀ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਪ੍ਰਤੀ ਸੁਚੇਤ ਕਰਨਾ ਸੀ। ਇਸ ਸਮਾਗਮ ਵਿੱਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਸ੍ਰੀ ਜਸਮੀਤ ਸਿੰਘ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਨੌਜਵਾਨਾਂ ਵਿੱਚ ਨਸ਼ੇ ਨਾਲ ਸੰਬੰਧਿਤ ਜਾਗਰੂਕਤਾ ਕਰਵਾਉਣ ਹਿੱਤ ਦੋ ਵਿਸ਼ੇਸ਼ ਜਾਣਕਾਰੀ ਭਰਪੂਰ ਸੈਸ਼ਨ ਕਰਵਾਏ ਗਏ। ਪਹਿਲੇ ਸੈਸ਼ਨ ਵਿੱਚ ਡਾ. ਸੁਨੈਣਾ ਵੱਲੋਂ HIV/AIDS ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਨੌਜਵਾਨਾਂ ਨੂੰ ਇਸ ਨਾਲ ਸਬੰਧਿਤ ਸਾਵਧਾਨੀਆਂ ਅਤੇ ਜਾਗਰੂਕਤਾ ਬਾਰੇ ਜਾਣੂੰ ਕਰਵਾਇਆ ਗਿਆ। ਦੂਜੇ ਸੈਸ਼ਨ ਵਿੱਚ ਡਾ. ਅਮਰਦੀਪ ਸਿੰਘ ਮੈਡੀਕਲ ਅਫ਼ਸਰ ਵੱਲੋਂ ਨਸ਼ਾ ਮੁਕਤੀ ਵਿਸ਼ੇ ’ਤੇ ਪ੍ਰਭਾਵਸ਼ਾਲੀ ਲੈਕਚਰ ਦਿੱਤਾ ਗਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਤਰਨ ਤਾਰਨ ਸ੍ਰੀ ਪ੍ਰੀਤ ਕੋਹਲੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ, ਰਚਨਾਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ‘ਰੈੱਡ ਰਿੱਬਨ ਕਲੱਬ’ ਦੇ ਸਰਗਰਮ ਨੋਡਲ ਅਫਸਰਾਂ ਅਤੇ ਵਲੰਟੀਅਰਾਂ ਦੀ ਭੂਮਿਕਾ ਨੂੰ ਮਾਨਤਾ ਦਿੰਦਿਆਂ ਜ਼ਿਲ੍ਹੇ ਦੇ 10 ਉੱਤਮ ਨੋਡਲ ਅਫਸਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ‘ਰੈੱਡ ਰਿੱਬਨ ਕਲੱਬ’ ਦੇ ਨੋਡਲ ਅਫ਼ਸਰ ਅਸਿਸ.ਪ੍ਰੋ. ਗਗਨਦੀਪ ਕੌਰ ਨੂੰ ਵੀ ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੈੱਡ ਰਿੱਬਨ ਕਲੱਬ ਦੇ ਸਮੂਹ ਵਲੰਟੀਅਰਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ HIV/AIDS ਅਤੇ ਨਸ਼ਿਆਂ ਨਾਲ ਸਬੰਧਿਤ ਜਾਗਰੂਕਤਾ ਪੈਦਾ ਕਰਦਿਆਂ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨਾ ਸੀ।

WORKSHOP ON EXPERINENTIAL PEDAGOGY THROUGH 🎨 🎨🎨ART & SPORTS ⚽️⚽️⚽️✨️✨️✨️✨️11 August, 2026✨️✨️✨️✨️
12/08/2026

WORKSHOP ON EXPERINENTIAL PEDAGOGY THROUGH 🎨 🎨🎨ART & SPORTS ⚽️⚽️⚽️

✨️✨️✨️✨️11 August, 2026✨️✨️✨️✨️

ਵਰਕਸ਼ਾਪ ਆਨ ਵੀਵਿੰਗ, ਸਪਿੰਨਿੰਗ, ਇੰਬਰਾਇਡਰੀ ਅਤੇ ਨਿਟਿੰਗਫੀਲਡ ਇੰਗੇਜਮੈਂਟ ਪ੍ਰੋਗਰਾਮ ਅਧੀਨਮਿਤੀ 31 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ...
07/08/2026

ਵਰਕਸ਼ਾਪ ਆਨ ਵੀਵਿੰਗ, ਸਪਿੰਨਿੰਗ, ਇੰਬਰਾਇਡਰੀ ਅਤੇ ਨਿਟਿੰਗ
ਫੀਲਡ ਇੰਗੇਜਮੈਂਟ ਪ੍ਰੋਗਰਾਮ ਅਧੀਨ

ਮਿਤੀ 31 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਫੀਲਡ ਇੰਗੇਜਮੈਂਟ ਪ੍ਰੋਗਰਾਮ ਦੇ ਅੰਤਰਗਤ “ਵਰਕਸ਼ਾਪ ਆਨ ਵੀਵਿੰਗ, ਸਪਿੰਨਿੰਗ, ਇੰਬਰਾਇਡਰੀ ਅਤੇ ਨਿਟਿੰਗ” ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀ-ਅਧਿਆਪਕਾਂ ਨੂੰ ਹੱਥੀਂ ਕੰਮ ਕਰਨ ਦੀਆਂ ਯੋਗਤਾਵਾਂ ਦਾ ਵਿਕਾਸ ਕਰਨਾ ਅਤੇ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨਾ ਸੀ।ਇਸ ਵਰਕਸ਼ਾਪ ਦਾ ਉਦੇਸ਼ ਨਵੀਂ ਤਾਲੀਮ (Nai Talim) ਦੇ ਸਿਧਾਂਤਾਂ ਅਨੁਸਾਰ ਕੰਮ ਰਾਹੀਂ ਸਿੱਖਣਾ (Learning by Doing), ਸਵੈ-ਨਿਰਭਰਤਾ, ਰਚਨਾਤਮਕ ਸੋਚ, ਧੀਰਜ, ਮਿਹਨਤ ਦੀ ਮਹੱਤਤਾ ਅਤੇ ਭਾਰਤੀ ਹਸਤ-ਕਲਾ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਗਤੀਵਿਧੀ ਨੇ ਵਿਦਿਆਰਥੀਆਂ ਵਿੱਚ ਕਲਾ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਇਹ ਸਮਝ ਵੀ ਵਿਕਸਿਤ ਕੀਤੀ ਕਿ ਅਜਿਹੇ ਹੁਨਰਾਂ ਨੂੰ ਸਕੂਲੀ ਅਧਿਆਪਨ ਨਾਲ ਜੋੜ ਕੇ ਸਿੱਖਣ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੁਚੀਕਾਰ ਬਣਾਇਆ ਜਾ ਸਕਦਾ ਹੈ।

ਟੀਚਿੰਗ ਲਰਨਿੰਗ ਮਟੀਰੀਅਲ (TLM) ਵਰਕਸ਼ਾਪਫੀਲਡ ਇੰਗੇਜਮੈਂਟ ਪ੍ਰੋਗਰਾਮ ਅਧੀਨਮਿਤੀ 28 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇ...
07/08/2026

ਟੀਚਿੰਗ ਲਰਨਿੰਗ ਮਟੀਰੀਅਲ (TLM) ਵਰਕਸ਼ਾਪ
ਫੀਲਡ ਇੰਗੇਜਮੈਂਟ ਪ੍ਰੋਗਰਾਮ ਅਧੀਨ

ਮਿਤੀ 28 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਫੀਲਡ ਇੰਗੇਜਮੈਂਟ ਪ੍ਰੋਗਰਾਮ ਦੇ ਅੰਤਰਗਤ ਟੀਚਿੰਗ ਲਰਨਿੰਗ ਮਟੀਰੀਅਲ (TLM) ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀ-ਅਧਿਆਪਕਾਂ ਵਿੱਚ ਰਚਨਾਤਮਕਤਾ, ਨਵੀਨਤਾਕਾਰੀ ਸੋਚ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਦੀ ਯੋਗਤਾ ਨੂੰ ਵਿਕਸਿਤ ਕਰਨਾ ਸੀ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਜਿਵੇਂ ਕਿ ਗੱਤਾ, ਪਲਾਸਟਿਕ ਦੀਆਂ ਬੋਤਲਾਂ, ਆਈਸਕ੍ਰੀਮ ਸਟਿਕਾਂ, ਚਾਰਟ ਪੇਪਰ, ਅਖ਼ਬਾਰ, ਥਰਮੋਕੋਲ ਅਤੇ ਹੋਰ ਰੀਸਾਈਕਲ ਹੋਣ ਵਾਲੀਆਂ ਵਸਤਾਂ ਦੀ ਵਰਤੋਂ ਕਰਕੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਟੀਚਿੰਗ ਲਰਨਿੰਗ ਮਟੀਰੀਅਲ (TLM) ਅਤੇ ਆਕਰਸ਼ਕ ਮਾਡਲ ਤਿਆਰ ਕੀਤੇ। ਇਨ੍ਹਾਂ ਮਾਡਲਾਂ ਰਾਹੀਂ ਇਹ ਦਰਸਾਇਆ ਗਿਆ ਕਿ ਘੱਟ ਖ਼ਰਚੇ ਅਤੇ ਬੇਕਾਰ ਸਮੱਗਰੀ ਦੀ ਵਰਤੋਂ ਕਰਕੇ ਵੀ ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਸਮੱਗਰੀ ਤਿਆਰ ਕੀਤੀ ਜਾ ਸਕਦੀ ਹੈ।ਇਸ ਗਤੀਵਿਧੀ ਨੇ ਵਿਦਿਆਰਥੀਆਂ ਵਿੱਚ ਟੀਮ ਵਰਕ, ਸਿਰਜਣਾਤਮਕਤਾ, ਸਮੱਸਿਆ-ਹੱਲ ਕਰਨ ਦੀ ਯੋਗਤਾ, ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਟਿਕਾਊ ਵਿਕਾਸ (Sustainability) ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।

Orientation to the Concept of Nai Talimਮਿਤੀ 29 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਫੀਲ...
07/08/2026

Orientation to the Concept of Nai Talim

ਮਿਤੀ 29 ਜੁਲਾਈ, 2026 ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਫੀਲਡ ਇੰਗੇਜਮੈਂਟ ਪੇਪਰ ਦੇ ਅੰਤਰਗਤ “Orientation to the Concept of Nai Talim” ਵਿਸ਼ੇ ’ਤੇ ਇੱਕ ਓਰੀਐਂਟੇਸ਼ਨ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੀ ਜਾਣਕਾਰੀ ਅਤੇ ਮਾਰਗਦਰਸ਼ਨ ਅਸਿਸ. ਪ੍ਰੋ. ਸੋਨੀਆ ਸ਼ਰਮਾ ਵੱਲੋਂ ਦਿੱਤਾ ਗਿਆ। ਉਨ੍ਹਾਂ ਨੇ ਨਵੀਂ ਤਾਲੀਮ ਦੀ ਧਾਰਨਾ, ਇਸਦੇ ਉਦੇਸ਼ਾਂ, ਸਿਧਾਂਤਾਂ ਅਤੇ ਸਿੱਖਿਆ ਨੂੰ ਜੀਵਨ, ਸਮਾਜ ਅਤੇ ਕਾਰਜ ਨਾਲ ਜੋੜਨ ਵਿੱਚ ਇਸਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਫੀਲਡ ਇੰਗੇਜਮੈਂਟ ਦੌਰਾਨ ਨਵੀਂ ਤਾਲੀਮ ਦੇ ਸਿਧਾਂਤਾਂ ਨੂੰ ਵਿਹਾਰਕ ਰੂਪ ਵਿੱਚ ਕਿਵੇਂ ਅਪਣਾਇਆ ਜਾ ਸਕਦਾ ਹੈ। ਇਹ ਓਰੀਐਂਟੇਸ਼ਨ ਸੈਸ਼ਨ ਵਿਦਿਆਰਥੀ-ਅਧਿਆਪਕਾਂ ਲਈ ਬਹੁਤ ਹੀ ਜਾਣਕਾਰੀਪੂਰਨ ਅਤੇ ਪ੍ਰੇਰਣਾਦਾਇਕ ਰਿਹਾ, ਜਿਸ ਨਾਲ ਉਨ੍ਹਾਂ ਨੂੰ ਫੀਲਡ ਇੰਗੇਜਮੈਂਟ ਦੀ ਮਹੱਤਤਾ ਅਤੇ ਨਵੀਂ ਤਾਲੀਮ ਦੇ ਸੰਕਲਪ ਬਾਰੇ ਸਪੱਸ਼ਟ ਸਮਝ ਪ੍ਰਾਪਤ ਹੋਈ।

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਉਲਾਸ (ULLAS - Understanding Lifelong Learning for All in Society) ਵ...
07/08/2026

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਉਲਾਸ (ULLAS - Understanding Lifelong Learning for All in Society) ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ।

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ, ਜੋ ਕਿ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਸਰਪ੍ਰਸਤੀ ਅਤੇ ਦੂਰਅੰਦੇਸ਼ੀ ਰਹਿਨੁਮਾਈ ਹੇਠ ਵਿਦਿਆ ਦੇ ਖੇਤਰ ਵਿੱਚ ਸਲਾਹਯੋਗ ਸੇਵਾਵਾਂ ਨਿਭਾ ਰਿਹਾ ਹੈ, ਵਿਖੇ ਵਿਦਿਆਰਥੀਆਂ ਨੂੰ ਸਮਕਾਲੀ ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲ ਅਤੇ ਜਾਗਰੂਕ ਬਣਾਉਣ ਦੇ ਉਦੇਸ਼ ਨਾਲ ਲਗਾਤਾਰ ਵਿਭਿੰਨ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਕਾਲਜ ਵਿਖੇ ਮਿਤੀ 30 ਜੁਲਾਈ, 2026 ਨੂੰ ਭਾਰਤ ਸਰਕਾਰ ਦੀ ULLAS ਮੁਹਿੰਮ ਦੇ ਅੰਤਰਗਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸਦਾ ਮੁੱਖ ਉਦੇਸ਼ ਹਰ ਅਨਪੜ੍ਹ ਵਿਅਕਤੀ ਨੂੰ ਪੜ੍ਹਨਾ ਲਿਖਣਾ ਸਿਖਾਉਣਾ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਹੈ। ਇਸ ਮੁਹਿੰਮ ਬਾਰੇ ਸੰਸਥਾ ਦੇ ਅਸਿਸਟੈਂਟ ਪ੍ਰੋਫੈਸਰ ਸੋਨੀਆ ਸ਼ਰਮਾ ਦੁਆਰਾ ਗਿਆਨਵਰਧਕ ਲੈਕਚਰ ਦਿੱਤਾ ਗਿਆ। ਇਸ ਲੈਕਚਰ ਵਿੱਚ ਉਹਨਾਂ ULLAS ਬਾਰੇ ਵਿਦਿਆਰਥੀਆਂ ਨੂੰ ਦੱਸਿਆ ਕਿ 15 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਸਾਖਰ ਬਣਾਉਣ ਦੇ ਨਾਲ-ਨਾਲ ਜੀਵਨ ਹੁਨਰ ਦੇਣਾ ਹੈ। ਤਾਂ ਜੋ ਉਹ ਆਪਣੇ ਪਰਿਵਾਰ ਅਤੇ ਸਮਾਜ ਦੀ ਬਿਹਤਰ ਤਰੀਕੇ ਨਾਲ ਸੇਵਾ ਕਰ ਸਕਣ। ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਅਧਿਆਪਕ ਹਨ। ਇਸ ਲਈ ਉਹਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਸਮਾਜ ਵਿੱਚ ULLAS ਨਾਲ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਆਪਣੇ ਫ਼ਰਜ਼ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਰਪੂਰ ਯੋਗਦਾਨ ਦਿੱਤਾ।

ਕਾਲਜ ਕੈਂਪਸ ਵਿੱਚ 'ਐਂਟੀ ਰੈਗਿੰਗ ਜਾਗਰੂਕਤਾ ਦਿਵਸ' ਦਾ ਸਫ਼ਲ ਆਯੋਜਨਯੂ.ਜੀ.ਸੀ. (UGC) ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਾਲਜ ਕੈਂਪਸ ਵਿੱਚ ...
07/08/2026

ਕਾਲਜ ਕੈਂਪਸ ਵਿੱਚ 'ਐਂਟੀ ਰੈਗਿੰਗ ਜਾਗਰੂਕਤਾ ਦਿਵਸ' ਦਾ ਸਫ਼ਲ ਆਯੋਜਨ

ਯੂ.ਜੀ.ਸੀ. (UGC) ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਾਲਜ ਕੈਂਪਸ ਵਿੱਚ ਮਿਤੀ 30, ਜੁਲਾਈ, 2026 ਨੂੰ 'ਐਂਟੀ ਰੈਗਿੰਗ ਜਾਗਰੂਕਤਾ ਦਿਵਸ' ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਕਾਲਜ ਕੈਂਪਸ ਨੂੰ ਭੈਅ-ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਜੋ ਹਰ ਵਿਦਿਆਰਥੀ ਬਿਨਾਂ ਕਿਸੇ ਡਰ ਤੋਂ ਆਪਣੀ ਪੜ੍ਹਾਈ ਪੂਰੀ ਕਰ ਸਕੇ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਅਰਜਿੰਦਰ ਕੌਰ ਨੇ ਜਾਣਕਾਰੀ ਸਾਂਝੇ ਕਰਦਿਆਂ ਹੋਇਆਂ ਵਿਦਿਆਰਥੀਆਂ ਨੂੰ ਕਿਹਾ ਕਿ ਰੈਗਿੰਗ ਤੋਂ ਭਾਵ ਕਾਲਜਾਂ ਜਾਂ ਸਕੂਲਾਂ ਵਿੱਚ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਨੂੰ ਸਰੀਰਕ ਜਾਂ ਮਾਨਸਿਕ ਤੌਰ 'ਤੇ ਤੰਗ ਕਰਨਾ, ਡਰਾਉਣਾ ਅਤੇ ਅਪਸ਼ਬਦ ਬੋਲਣਾ ਹੈ। ਇਹ ਇੱਕ ਗੈਰ-ਕਾਨੂੰਨੀ ਅਤੇ ਅਪਰਾਧਿਕ ਅਮਲ ਹੈ । ਰੈਗਿੰਗ ਦੇ ਕੁਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਦੇ ਹੋਏ ਦੱਸਿਆ ਗਿਆ ਕਿ ਜੇਕਰ ਕੋਈ ਵਿਦਿਆਰਥੀ ਰੈਗਿੰਗ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦਾ ਦਾਖਲਾ ਰੱਦ ਕੀਤਾ ਜਾ ਸਕਦਾ ਹੈ, ਕਲਾਸਾਂ ਤੋਂ ਮੁਅੱਤਲ ਕੀਤਾ ਜਾ ਸਕਦਾ ਹੈ, ਵਜ਼ੀਫਾ ਰੋਕਿਆ ਜਾ ਸਕਦਾ ਹੈ, ਪ੍ਰੀਖਿਆਵਾਂ ਦੇਣ 'ਤੇ ਰੋਕ ਲਗਾਈ ਜਾ ਸਕਦੀ ਹੈ ਅਤੇ ਕਾਨੂੰਨੀ/ਪੁਲਿਸ ਕਾਰਵਾਈ ਵੀ ਹੋ ਸਕਦੀ ਹੈ ਜਿਸ ਨਾਲ ਉਸ ਦਾ ਭਵਿੱਖ ਬਰਬਾਦ ਹੋ ਸਕਦਾ ਹੈ। ਨਾਲ ਹੀ, ਵਿਦਿਆਰਥੀਆਂ ਨੂੰ ਰੈਗਿੰਗ ਸਬੰਧੀ ਮਦਦ ਲਈ ਕਾਲਜ ਕੈਂਪਸ ਵਿੱਚ ਉਪਲਬਧ ਐਂਟੀ ਰੈਗਿੰਗ ਸੈਲ ਅਤੇ ਐਂਟੀ ਰੈਗਿੰਗ ਹੈਲਪਲਾਈਨ ਦੀ ਵਰਤੋਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਜੀ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਸਤਿਕਾਰ ਦੀ ਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਸਪਸ਼ਟ ਕੀਤਾ ਕਿ ਕਾਲਜ ਪ੍ਰਬੰਧਕੀ ਅਦਾਰਾ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ, ਮਿਆਰੀ ਅਤੇ ਸੁਖਾਵਾਂ ਵਿਦਿਅਕ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਨੇ ਰੈਗਿੰਗ ਨੂੰ ਇੱਕ ਸਮਾਜਿਕ ਬੁਰਾਈ ਦੱਸਦਿਆਂ ਵਿਦਿਆਰਥੀਆਂ ਨੂੰ ਇੱਕ-ਦੂਜੇ ਦੇ ਸਵੈ-ਮਾਨ ਦਾ ਸਤਿਕਾਰ ਕਰਨ ਅਤੇ ਕੈਂਪਸ ਨੂੰ ਰੈਗਿੰਗ ਮੁਕਤ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Special Intensive Revision (SIR) ਸਰਵੇ ਬਾਰੇ ਜਾਗੂਰਕਤਾ ਕੈਂਪਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਿਤੀ 30-07-2...
07/08/2026

Special Intensive Revision (SIR) ਸਰਵੇ ਬਾਰੇ ਜਾਗੂਰਕਤਾ ਕੈਂਪ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਿਤੀ 30-07-2026 ਨੂੰ ਐੱਸ.ਆਈ.ਆਰ. ਨੋਡਲ ਅਫ਼ਸਰ ਸ. ਰਮਨੀਕ ਸਿੰਘ ਦੁਆਰਾ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਕਰਵਾਏ ਜਾ ਰਹੇ Special Intensive Revision (SIR) ਸਰਵੇ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅੰਬੈਸਡਰ ਕਰਨਬੀਰ ਸਿੰਘ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸਰਵੇ ਬਾਰੇ ਵਿਦਿਆਰਥੀਆਂ ਨੂੰ ਮੁੱਢਲੀ ਜਾਣਕਾਰੀ ਅਤੇ ਇਸ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਿਰ ਸਨ।

Address

Aliya, Khadur Sahib
Tarn Taran
143117

Alerts

Be the first to know and let us send you an email when Sri Guru Angad Dev College Of Education , Khadur Sahib —Tarn Taran posts news and promotions. Your email address will not be used for any other purpose, and you can unsubscribe at any time.

Contact The School

Send a message to Sri Guru Angad Dev College Of Education , Khadur Sahib —Tarn Taran:

Shortcuts

Share

Category