GAD Khalsa College, Chohla Sahib

GAD Khalsa College, Chohla Sahib College is managed by SGPC Amritsar

*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਕੁਝ ਤਾਂ ਕਰੋ ਯਾਰੋ’ ਨਾਟਕ ਦਾ ਸਫਲ ਮੰਚਨ*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਅਗਾਜ਼ ਰੰਗ ਮੰਚ’ ਵੱਲੋਂ ਪ...
22/08/2026

*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਕੁਝ ਤਾਂ ਕਰੋ ਯਾਰੋ’ ਨਾਟਕ ਦਾ ਸਫਲ ਮੰਚਨ*

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਅਗਾਜ਼ ਰੰਗ ਮੰਚ’ ਵੱਲੋਂ ਪ੍ਰਸਿੱਧ ਨਾਟਕਕਾਰ ਪਾਲੀ ਭੁਪਿੰਦਰ ਜੀ ਦੁਆਰਾ ਰਚਿਤ ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਸਫਲ ਮੰਚਨ ਕੀਤਾ ਗਿਆ। ਸਮਾਜਿਕ ਸਰੋਕਾਰਾਂ ਨਾਲ ਜੁੜੇ ਇਸ ਨਾਟਕ ਰਾਹੀਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ।
ਨਾਟਕ ਵਿੱਚ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ ਅਤੇ ਦਮਦਾਰ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਨਾਟਕ ਨੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਸਿਰਫ਼ ਗੱਲਾਂ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਸ ਲਈ ਸਾਰਿਆਂ ਨੂੰ ਮਿਲ ਕੇ ਕੁਝ ਕਰਨ ਦੀ ਲੋੜ ਹੈ। ਨਾਟਕ ਦੀ ਪੇਸ਼ਕਾਰੀ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ ਅਤੇ ਉਨ੍ਹਾਂ ਨੇ ਕਲਾਕਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਨਾਟਕ ਦੇ ਨਿਰਦੇਸ਼ਕ ਸ੍ਰ. ਪ੍ਰਗਟ ਸਿੰਘ ਅਤੇ ‘ਅਗਾਜ਼ ਰੰਗ ਮੰਚ’ ਦੇ ਸਮੂਹ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਅਤੇ ਜਾਗਰੂਕਤਾ-ਅਧਾਰਿਤ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਸੁਚੇਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿੱਚ, ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਮੰਚਨ ਇੱਕ ਸਫਲ, ਪ੍ਰਭਾਵਸ਼ਾਲੀ ਅਤੇ ਸਾਰਥਕ ਉਪਰਾਲਾ ਸਾਬਤ ਹੋਇਆ। #ਪੰਜਾਬੀਵਿਰਸਾ

12/08/2026

Glimpse of Heritage Festival #ਧੀਆਂ #ਪੰਜਾਬੀਸੱਭਿਆਚਾਰ #ਪੰਜਾਬੀਵਿਰਸਾ Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ

🌸 ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ 🌸ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੀਆਂ ਨ...
11/08/2026

🌸 ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ 🌸
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ ਕਰਵਾਇਆ ਗਿਆ। 💫

ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸੱਜ ਕੇ ਗਿੱਧਾ, ਭੰਗੜਾ, ਕਿੱਕਲੀ, ਪੀਂਘ, ਮਹਿੰਦੀ, ਮਿੱਢੀਆਂ ਗੁੰਦਣ ਅਤੇ ਹੋਰ ਅਲੋਪ ਹੋ ਰਹੀਆਂ ਲੋਕ-ਰਵਾਇਤਾਂ ਨੂੰ ਜੀਵੰਤ ਕੀਤਾ। ‘ਮਿਸ ਪੰਜਾਬਣ’ ਅਤੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਦੇ ਨਾਲ-ਨਾਲ ਖਾਣ-ਪੀਣ ਦੇ ਰਵਾਇਤੀ ਸਟਾਲ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। 🌾🎶

ਇਹ ਮੇਲਾ ਵਿਦਿਆਰਥਣਾਂ ਦੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਪੰਜਾਬੀ ਵਿਰਸੇ ਨਾਲ ਜੁੜਾਅ ਦਾ ਸੁੰਦਰ ਪ੍ਰਗਟਾਵਾ ਬਣਿਆ। ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਆਪਣੀਆਂ ਜੜ੍ਹਾਂ ਨਾਲ ਜੁੜੀ ਪੀੜ੍ਹੀ ਹੀ ਆਪਣੀ ਪਹਿਚਾਣ ਨੂੰ ਮਜ਼ਬੂਤ ਰੱਖ ਸਕਦੀ ਹੈ।

#ਗੁਰੂਅਰਜਨਦੇਵਖਾਲਸਾਕਾਲਜ #ਚੋਹਲਾਸਾਹਿਬ #ਵਿਰਾਸਤਮੇਲਾ #ਧੀਆਂ #ਪੰਜਾਬੀਵਿਰਸਾ #ਪੰਜਾਬੀਸੱਭਿਆਚਾਰ

🎓 ਨਵੇਂ ਵਿਦਿਅਕ ਸੈਸ਼ਨ 2026–27 ਦਾ ਸ਼ੁਭ ਆਰੰਭ 🙏ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਰੰਭਤਾ ਦਿਵਸ ਮੌਕੇ ਵਿਦਿਆਰਥੀਆਂ ਅਤੇ ਸਟਾ...
06/08/2026

🎓 ਨਵੇਂ ਵਿਦਿਅਕ ਸੈਸ਼ਨ 2026–27 ਦਾ ਸ਼ੁਭ ਆਰੰਭ 🙏
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਰੰਭਤਾ ਦਿਵਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਦੁਆਰਾ ਪੰਚਮ ਪਾਤਸ਼ਾਹੀ ਵਿਖੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਕੀਰਤਨ ਰਾਹੀਂ ਅਕਾਲ ਪੁਰਖ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਨੈਤਿਕ ਕਦਰਾਂ ਅਤੇ ਨਵੀਨਤਾ ਨਾਲ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।

28/07/2026

Zonal Sports 2026

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਚੋਹਲਾ ਸਾਹਿਬ ਜ਼ੋਨ ਦੀਆਂ ਖੇਡਾਂ ਦਾ ਆਗਾਜ਼ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਚੋਹਲਾ ਸਾਹਿਬ...
28/07/2026

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਚੋਹਲਾ ਸਾਹਿਬ ਜ਼ੋਨ ਦੀਆਂ ਖੇਡਾਂ ਦਾ ਆਗਾਜ਼
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਚੋਹਲਾ ਸਾਹਿਬ ਜ਼ੋਨ ਦੀਆਂ ਤਿੰਨ ਰੋਜ਼ਾ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹ ਖੇਡਾਂ 28 ਤੋਂ 30 ਜੁਲਾਈ ਤੱਕ ਕਰਵਾਈਆਂ ਜਾਣਗੀਆਂ। ਉਦਘਾਟਨੀ ਸਮਾਗਮ ਵਿੱਚ ਜ਼ਿਲ੍ਹਾ ਸਪੋਰਟਸ ਮੈਨੇਜਰ ਸ੍ਰ. ਜੁਗਰਾਜ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਅਤੇ ਵੱਖ-ਵੱਖ ਸਕੂਲਾਂ ਤੋਂ ਪੁੱਜੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰ. ਹਰਮਨਦੀਪ ਸਿੰਘ ਨੇ ਮੁੱਖ ਮਹਿਮਾਨ ਅਤੇ ਹਾਜ਼ਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣਾ ਚਾਹੀਦਾ ਹੈ।

ਮੁੱਖ ਮਹਿਮਾਨ ਸ੍ਰ. ਜੁਗਰਾਜ ਸਿੰਘ ਨੇ ਆਪਣੇ ਸੰਬੋਧਨ ਵਿੱਚ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਅਨੁਸ਼ਾਸਨ ਤੇ ਮਿਹਨਤ ਨੂੰ ਆਪਣੀ ਸਫ਼ਲਤਾ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਦੇ ਗੁਣ ਵੀ ਵਿਕਸਤ ਕਰਦੀਆਂ ਹਨ।

ਕਾਲਜ ਦੇ ਫਿਜ਼ੀਕਲ ਲੈਕਚਰਾਰ ਸ੍ਰ. ਜਗਜੀਤ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦੌਰਾਨ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵਾਲੀਬਾਲ, ਫੁੱਟਬਾਲ, ਕ੍ਰਿਕਟ, ਬੈਡਮਿੰਟਨ, ਖੋ-ਖੋ, ਰੱਸਾ-ਕੱਸੀ, ਕਬੱਡੀ ਆਦਿ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਸਮਾਗਮ ਦੌਰਾਨ ਸ੍ਰ ਗੁਰਨਿਸ਼ਾਨ ਸਿੰਘ, ਮੈਡਮ ਬਲਜੀਤ ਕੌਰ, ਮੇਡਮ ਹਰਪ੍ਰੀਤ ਕੌਰ, ਸ੍ਰ ਜਗਜੀਤ ਸਿੰਘ, ਸ੍ਰ. ਮਨਜਿੰਦਰ ਸਿੰਘ, ਸ੍ਰ ਵਿਕਰਮਜੀਤ ਸਿੰਘ, ਸ੍ਰ ਗੁਰਪ੍ਰੀਤ ਸਿੰਘ, ਸ੍ਰ ਦਲਜੀਤ ਸਿੰਘ, ਸ੍ਰ ਕੁਲਵੰਤ ਸਿੰਘ, ਸ੍ਰ ਦਿਲਬਾਗ ਸਿੰਘ, ਸ੍ਰ ਗਗਨਜੀਤ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਖੇਡ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। #2026✨ ਗਟ

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏਪ੍ਰਿੰਸੀਪਲ ਡਾ ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਧਰਮ ਅਧਿਐਨ ਅਤੇ ਇਤਿਹਾਸ ਵਿਭਾਗ ਵੱਲੋਂ ਮੀਰੀ ...
24/07/2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ

ਪ੍ਰਿੰਸੀਪਲ ਡਾ ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਧਰਮ ਅਧਿਐਨ ਅਤੇ ਇਤਿਹਾਸ ਵਿਭਾਗ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਾਲਜ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਪੇਂਟਿੰਗ ਮੁਕਾਬਲੇ ਵਿੱਚ ਵੀਰਪਾਲ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਪਹਿਲਾ ਸਥਾਨ, ਅਮਾਨਤਪ੍ਰੀਤ ਕੌਰ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਅਤੇ ਅਭੀਜੋਤ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਹਾਸਲ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿਚ ਸਿਮਰਨਪ੍ਰੀਤ ਕੌਰ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇ ਪਹਿਲਾ ਸਥਾਨ, ਹਰਮਨਦੀਪ ਕੌਰ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਅਤੇ ਹਰਮੀਤਪਾਲ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਹਾਸਲ ਕੀਤਾ।

18/07/2026

One Day Faculty Development Programme on
"INNOVATIVE TEACHING METHODOLOGY IN COMPUTER SCIENCE USING AI"
for SGPC Colleges
Computer Science Deptt. Faculty
on 20-07-2026

🌐 www.desgpc.org
📞 75270-07300

27/06/2026

Admission Open for Session 2026-27 in SGPC Colleges
ENROL NOW...
🌐 www.desgpc.org
📞 75270-07300

Address

Chohla Sahib
Tarn Taran
143408

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm

Telephone

+911859248887

Alerts

Be the first to know and let us send you an email when GAD Khalsa College, Chohla Sahib posts news and promotions. Your email address will not be used for any other purpose, and you can unsubscribe at any time.

Shortcuts

Share